26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਐਨ.ਐਮ.ਐਮ.ਐਸ/ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ 4 ਨੂੰ <br/>

Ad Position 21
No active advertisement
ਅਜੀਤ ਡੈਸਕ 31-12-2025
ਨਵਾਂਸ਼ਹਿਰ/ਪੋਜੇਵਾਲ ਸਰਾਂ, 30 ਦਸੰਬਰ (ਜਸਬੀਰ ਸਿੰਘ ਨੂਰਪੁਰ,ਨਵਾਂਗਰਾਈਾ) - ਐਨ.ਐਮ.ਐਮ.ਐਸ/ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ 2026 ਦੀਆਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਇਹ ਪ੍ਰੀਖਿਆ ਜ਼ਿਲ੍ਹਾ ਸਿੱਖਿਆ ਅਫ਼ਸਰ ਅਨੀਤਾ ਸ਼ਰਮਾ ਦੀ ਅਗਵਾਈ ਵਿੱਚ 4 ਜਨਵਰੀ ਦਿਨ ਐਤਵਾਰ ਨੂੰ ਹੋਵੇਗੀ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਲਖਵੀਰ ਸਿੰਘ ਅਤੇ ਜ਼ਿਲ੍ਹਾ ਕੋਆਰਡੀਨੇਟਰ ਸਤਨਾਮ ਸਿੰਘ ਨੇ ਦੱਸਿਆ ਕਿ ਪੀ.ਐਸ.ਟੀ ਐਸ.ਈ ਪ੍ਰੀਖਿਆ ਵਿੱਚ ਸਰਕਾਰੀ ਸਕੂਲਾਂ ਵਿੱਚ ਦਸਵੀਂ ਜਮਾਤ ਵਿੱਚ ਪੜ੍ਹ ਰਹੇ 1080 ਵਿਦਿਆਰਥੀ ਭਾਗ ਲੈਣਗੇ ਤੇ ਐਨ.ਐਮ.ਐਮ.ਐਸ ਦੀ ਪ੍ਰੀਖਿਆ ਵਿੱਚ ਅੱਠਵੀਂ ਦੇ 1363 ਬੱਚੇ ਭਾਗ ਲੈਣਗੇ ਇਹ ਪ੍ਰੀਖਿਆ 4 ਜਨਵਰੀ ਨੂੰ ਹੋਵੇਗੀ | ਪੀ.ਐਸ.ਟੀ ਐਸ.ਈ ਦੀ ਪ੍ਰੀਖਿਆ ਲਈ ਜ਼ਿਲ੍ਹੇ ਵਿੱਚ ਤਿੰਨ ਪ੍ਰੀਖਿਆ ਕੇਂਦਰ -ਸਕੂਲ ਆਫ਼ ਐਮੀਨੈਂਸ ਮਹਿੰਦੀਪੁਰ, ਐਸ.ਆਰ.ਸੀ ਮਾਡਲ ਸ.ਸ.ਸ ਬੰਗਾ ਤੇ ਜੇ.ਐਫ.ਐਸ.ਐਚ ਖਲਾਸਾ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ ਅਤੇ ਐਨ.ਐਮ.ਐਮ .ਐਸ/ਪੀ.ਐਸ.ਟੀ ਐਸ.ਈ ਦੀ ਪ੍ਰੀਖਿਆ ਦੇਣ ਲਈ ਜ਼ਿਲ੍ਹੇ ਵਿੱਚ ਪ੍ਰੀਖਿਆ ਕੇਂਦਰ -ਸ.ਸ.ਸ.ਸ ਬਲਾਚੌਰ (ਕ), ਸਕੂਲ ਆਫ਼ ਐਮੀਨੈਂਸ ਨਵਾਂਸ਼ਹਿਰ ਅਤੇ ਬਾਬਾ ਗੋਲਾ ਸ.ਕੰ.ਸ.ਸ.ਸ ਬੰਗਾ, ਵਿਖੇ ਪ੍ਰੀਖਿਆ ਕੇਂਦਰ ਸਥਾਪਿਤ ਕੀਤੇ ਗਏ ਹਨ | ਇਨ੍ਹਾਂ ਪ੍ਰੀਖਿਆਵਾਂ ਦੇ ਸੂਚਾਰੂ ਸੰਚਾਲਨ ਲਈ ਸਟਾਫ਼ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ | ਪ੍ਰੀਖਿਆਂ ਕੇਂਦਰਾਂ ਦੇ ਨੇੜੇ ਲੋੜੀਦੇ ਸੁਰੱਖਿਆ ਪ੍ਰਬੰਧ ਵੀ ਕਰ ਦਿੱਤੇ ਗਏ ਹਨ | ਇਸ ਮੌਕੇ ਡਿਪਟੀ ਡੀ.ਈ.ਓ ਲਖਵੀਰ ਸਿੰਘ ਨੇ ਸਮੂਹ ਸਕੂਲ ਮੁੱਖੀਆਂ ਨੂੰ ਅਪੀਲ ਕੀਤੀ ਕਿ ਇਸ ਪ੍ਰੀਖਿਆ ਵਿੱਚ ਕੋਈ ਵੀ ਵਿਦਿਆਰਥੀ ਗੈਰ ਹਾਜ਼ਰ ਨਾ ਹੋਵੇ ਤੇ ਸਾਰੇ ਬੱਚਿਆਂ ਨੂੰ ਰੋਲ ਨੰਬਰ ਡਾਊਨਲੋਡ ਕਰਕੇ ਵਿਦਿਆਰਥੀਆਂ ਨੂੰ ਦਿੱਤੇ ਜਾਣ |

Ad Position 22
No active advertisement
ਪਿਛਲੀ ਖ਼ਬਰ ਮਨਰੇਗਾ ਬੰਦ ਹੋਣ ਦਾ ਜ਼ਬਰਦਸਤ ਝਟਕਾ ਵਿੱਤੀ ਸਾਲ 2026-27 'ਚ ਲੱਗੇਗਾ-ਬਲਦੇਵ ਭਾਰਤੀ <br/> ਅਗਲੀ ਖ਼ਬਰ ਉੱਘੇ ਸਮਾਜ ਸੇਵੀ ਤੇ ਖੇਡ ਪ੍ਰਮੋਟਰ ਅਵਤਾਰ ਸਿੰਘ ਬੱਲ ਦੀ 8ਵੀਂ ਬਰਸੀ 'ਤੇ ਗੁਰਮਤਿ ਸਮਾਗਮ <br/>
Ad Position 24