26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਲਾਇਨਜ਼ ਕਲੱਬ ਬੰਗਾ ਨਿਸ਼ਚੇ ਵਲੋਂ ਦੁੱਧ ਦਾ ਲੰਗਰ ਤੇ ਮੈਡੀਕਲ ਕੈਂਪ <br/>

Ad Position 21
No active advertisement
ਅਜੀਤ ਡੈਸਕ 31-12-2025
ਬੰਗਾ, 30 ਦਸੰਬਰ (ਧਰਮਵੀਰ ਪਾਲ) - ਲਾਇਨਜ਼ ਕਲੱਬ ਬੰਗਾ ਨਿਸ਼ਚੇ ਵੱਲੋਂ ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਵੱਲੋਂ ਦਿੱਤੀਆਂ ਮਹਾਨ ਕੁਰਬਾਨੀਆਂ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰੀ ਜੀ ਅਤੇ ਨੌਵੀਂ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ-ਨੂੰ ਸਮਰਪਿਤ ਝਿੱਕਾ ਰੋਡ ਬੰਗਾ ਵਿਖੇ ਦੁੱਧ ਦਾ ਲੰਗਰ ਅਤੇ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ | ਇਹ ਮੈਡੀਕਲ ਕੈਂਪ ਲਿਵਾਸਾ ਹਸਪਤਾਲ ਦੇ ਸਹਿਯੋਗ ਨਾਲ ਅਤੇ ਕਲੱਬ ਪ੍ਰਧਾਨ ਲਾਇਨ ਜਸਪਾਲ ਸਿੰਘ ਗਿੱਦਾ ਦੀ ਅਗਵਾਈ ਹੇਠ ਲਗਾਇਆ ਗਿਆ | ਕੈਂਪ ਦੌਰਾਨ ਵੱਡੀ ਗਿਣਤੀ ਵਿੱਚ ਲੋਕਾਂ ਨੇ ਮੁਫ਼ਤ ਸਿਹਤ ਜਾਂਚ ਦੀ ਸੇਵਾ ਦਾ ਲਾਭ ਲਿਆ | ਇਸ ਮੌਕੇ ਲਾਇਨ ਤਰਲੋਚਨ ਸਿੰਘ ਵਿਰਦੀ (ਡਿਪਟੀ ਗਵਰਨਰ, ਜ਼ਿਲ੍ਹਾ 321-ਡੀ) ਅਤੇ ਕੁਲਦੀਪ ਭੂਸ਼ਣ ਖੰਨਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ | ਉਨ੍ਹਾਂ ਨੇ ਮਹਾਨ ਸ਼ਹੀਦਾਂ ਨੂੰ ਨਮਨ ਕਰਦੇ ਹੋਏ ਲਾਇਨਜ਼ ਕਲੱਬ ਬੰਗਾ ਨਿਸ਼ਚੇ ਵੱਲੋਂ ਕੀਤੇ ਜਾ ਰਹੇ ਸਮਾਜ ਸੇਵੀ ਉਪਰਾਲਿਆਂ ਦੀ ਭਰਪੂਰ ਪ੍ਰਸ਼ੰਸਾ ਕੀਤੀ | ਕਲੱਬ ਦੇ ਵਾਈਸ ਪ੍ਰਧਾਨ ਲਾਇਨ ਮਨਜਿੰਦਰ ਸਿੰਘ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਵੱਲੋਂ ਦਿੱਤੀ ਗਈ ਬੇਮਿਸਾਲ ਸ਼ਹੀਦੀ ਨੂੰ ਨਮਨ ਕਰਦਿਆਂ ਕਿਹਾ ਕਿ ਅਜਿਹੀ ਲਾਸਾਨੀ ਕੁਰਬਾਨੀ ਦੀ ਮਿਸਾਲ ਸੰਸਾਰ ਵਿੱਚ ਕਿਤੇ ਵੀ ਨਹੀਂ ਮਿਲਦੀ | ਉਨ੍ਹਾਂ ਨੇ ਇਸ ਸੇਵਾ ਕਾਰਜ ਵਿੱਚ ਸਹਿਯੋਗ ਦੇਣ ਵਾਲੇ ਸਾਰੇ ਲਾਇਨ ਮੈਂਬਰਾਂ ਅਤੇ ਅਹੁਦੇਦਾਰਾਂ ਦਾ ਧੰਨਵਾਦ ਵੀ ਕੀਤਾ | ਇਸ ਸਮਾਗਮ ਦੌਰਾਨ ਲਾਇਨਜ਼ ਕਲੱਬ ਬੰਗਾ ਨਿਸ਼ਚੇ ਦੇ ਚਾਰਟਡ ਪ੍ਰਧਾਨ ਬਲਬੀਰ ਸਿੰਘ ਰਾਏ, ਪ੍ਰੋਜੈਕਟ ਚੇਅਰਮੈਨ ਤਜਿੰਦਰ ਕੁਮਾਰ ਗਿੰਨੀ, ਪੀ.ਆਰ.ਓ ਧਰਮਵੀਰ ਪਾਲ, ਪੀ.ਆਰ.ਓ ਲਾਇਨਜ਼ ਕਲੱਬ ਨਵਾਂਸ਼ਹਿਰ ਐਕਟਿਵ ਬੁੱਧਰਾਮ ਜੀ, ਸਾਬਕਾ ਪ੍ਰਧਾਨ ਅਤੇ ਕੈਸ਼ੀਅਰ ਗੁਲਸ਼ਨ ਕੁਮਾਰ, ਨਵਸਮਰਾਟ, ਮੰਜੂ ਬੰਗਾ,ਰਮਨ ਕੁਮਾਰ, ਰੋਹਿਤ ਕੁਮਾਰ, ਹਰਪ੍ਰੀਤ ਸਿੰਘ, ਵਿੱਕੀ ਸੋਤਰਾਂ, ਹੈਪੀ ਅਮਰੀਕਾ, ਕਾਲਾ ਬੰਗਾ, ਦਵਿੰਦਰ ਕੁਮਾਰ, ਗੁਰਦਿਆਲ ਸਿੰਘ ਮੁਕੰਦਪੁਰੀ, ਰਾਮ ਸਰੂਪ ਸਮੇਤ ਹੋਰ ਕਈ ਲਾਇਨ ਮੈਂਬਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਦੀ ਹੋਈ ਜ਼ਿਲ੍ਹਾ ਪੱਧਰੀ ਮੀਟਿੰਗ ਅਗਲੀ ਖ਼ਬਰ ਗੁਰਦੁਆਰਾ ਸਿੰਘ ਸਭਾ ਚੜ੍ਹਦੀ ਪੱਤੀ ਲਧਾਣਾ ਉੱਚਾ ਵਿਖੇ ਹੋਇਆ ਸ਼ਹੀਦੀ ਗੁਰਮਤਿ ਸਮਾਗਮ <br/>
Ad Position 24