ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਭਾਈ ਮਨੀ ਸਿੰਘ ਦੀ ਸ਼ਹਾਦਤ

Ad Position 21
No active advertisement
ਅਜੀਤ ਡੈਸਕ 20-10-2025

ਨਾਦਰ ਸ਼ਾਹ ਤੇ ਜ਼ਕਰੀਆ ਖਾਨ ਦੇ ਘੋਰ ਯੁੱਧਾਂ, ਭਾਜੜਾਂ ਤੇ ਹਮਲਿਆਂ ਵੇਲੇ ਵੀ ਸਿੱਖ ਵੱਧ ਤੋਂ ਵੱਧ ਗਿਣਤੀ ਵਿਚ ਦੀਵਾਲੀ ਦੇ ਮੌਕੇ ਅੰਮ੍ਰਿਤਸਰ ਇਕੱਠੇ ਹੁੰਦੇ। ਇਥੇ ਹੀ ਭਵਿੱਖ ਦੀਆਂ ਯੋਜਨਾਵਾਂ ਬਣਾਈਆਂ ਜਾਂਦੀਆਂ, ਪ੍ਰਬੰਧਕੀ ਮਸਲੇ ਨਜਿੱਠੇ ਜਾਂਦੇ ਤੇ ਪੰਥਕ ਫ਼ੈਸਲੇ ਲਏ ਜਾਂਦੇ। ਦੀਵਾਲੀ ਦਾ ਦਿਨ ਸਾਨੂੰ ਭਾਈ ਮਨੀ ਸਿੰਘ ਦੀ ਮਹਾਨ ਸ਼ਹਾਦਤ ਦੀ ਵੀ ਯਾਦ ਦਿਵਾਉਂਦਾ ਹੈ। ਭਾਈ ਮਨੀ ਸਿੰਘ ਨੇ ਦੀਵਾਲੀ ਦੇ ਮੌਕੇ ਸਿੱਖਾਂ ਦਾ ਇਕੱਠ ਸੱਦਣ ਲਈ ਸਮੇਂ ਦੀ ਸਰਕਾਰ ਦੀ ਰਜ਼ਾਮੰਦੀ ਪ੍ਰਾਪਤ ਕਰ ਲਈ ਪਰ ਜਦ ਉਨ੍ਹਾਂ ਨੂੰ ਇਹ ਪਤਾ ਲੱਗਾ ਕਿ ਜ਼ਕਰੀਆ ਖਾਨ ਦੀਵਾਲੀ ਦੇ ਮੌਕੇ ਇਕੱਠੇ ਹੋਏ ਸਿੱਖਾਂ ਨੂੰ ਮਾਰ-ਮੁਕਾਉਣਾ ਚਾਹੁੰਦਾ ਹੈ ਤਾਂ ਉਨ੍ਹਾਂ ਇਹ ਇਕੱਠ ਮੁਲਤਵੀ ਕਰ ਦਿੱਤਾ। ਇਸ ਕਰਕੇ ਹੀ ਉਨ੍ਹਾਂ ਨੂੰ ਸ਼ਹਾਦਤ ਦਾ ਜਾਮ ਪੀਣਾ ਪਿਆ। ਭਾਵੇਂ ਕਿ ਭਾਈ ਮਨੀ ਸਿੰਘ ਦੀ ਸ਼ਹਾਦਤ ਦੀਵਾਲੀ ਵਾਲੇ ਦਿਨ ਨਹੀਂ ਹੋਈ ਪਰ ਕਿਉਂਕਿ ਉਨ੍ਹਾਂ ਦੀ ਸ਼ਹਾਦਤ ਦਾ ਕਾਰਨ ਦੀਵਾਲੀ ਮਨਾਉਣਾ ਹੀ ਸੀ, ਇਸ ਕਰਕੇ ਸਿੱਖ ਜਿੱਥੇ ਦੀਵਾਲੀ ਦੇ ਸਮੇਂ ਬੰਦੀ-ਛੋੜ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੇ ਹਨ, ਉਥੇ ਭਾਈ ਮਨੀ ਸਿੰਘ ਦੀ ਸ਼ਹਾਦਤ ਨੂੰ ਵੀ ਯਾਦ ਕਰ ਆਪਣਾ ਸਤਿਕਾਰ ਦਿੰਦੇ ਹਨ। ਗੁਰੂ ਹਰਿਗੋਬਿੰਦ ਸਾਹਿਬ ਦੀ ਰਿਹਾਈ ਸਮੇਂ ਕੀਤੀ ਗਈ ਦੀਪਮਾਲਾ ਦੀਵਾਲੀ ਦੇ ਦਿਨ ਗੁਰਸਿੱਖਾਂ ਦੀ ਇਕੱਤਰਤਾ ਬੁਲਾਉਣ ਕਰਕੇ ਇਹ ਦਿਨ ਸਿੱਖਾਂ ਲਈ ਇਕ ਯਾਦਗਾਰੀ ਦਿਨ ਬਣ ਗਿਆ ਤੇ ਹਰ ਸਾਲ ਦੀਵਾਲੀ ਦੇ ਸਮੇਂ ਖ਼ਾਲਸਾ ਪੰਥ ਇਕੱਤਰ ਹੋ ਕੇ ਪੰਥਕ ਹਿੱਤਾਂ ਲਈ ਵਿਚਾਰਾਂ ਕਰਦਾ ਤੇ ਭਵਿੱਖ ਦੀਆਂ ਯੋਜਨਾਵਾਂ ਬਣਾਉਂਦਾ ਹੈ। ਇਨ੍ਹਾਂ ਇਕੱਤਰਤਾਵਾਂ ਨੂੰ ਸਰਬੱਤ ਖ਼ਾਲਸਾ ਤੇ ਹੋਏ ਫ਼ੈਸਲਿਆਂ ਨੂੰ ਗੁਰਮਤਾ ਕਿਹਾ ਜਾਂਦਾ ਹੈ। ਦੀਵਾਲੀ ਵਾਲੇ ਦਿਨ ਹਰਿਮੰਦਰ ਸਾਹਿਬ ਕੰਪਲੈਕਸ 'ਤੇ ਮੁਕੰਮਲ ਰੂਪ ਵਿਚ ਦੀਪਮਾਲਾ ਕੀਤੀ ਜਾਂਦੀ ਹੈ। ਇਤਿਹਾਸਕ ਦ੍ਰਿਸ਼ਟੀ ਤੋਂ ਦੇਖਿਆਂ ਪਤਾ ਲੱਗਦਾ ਹੈ ਕਿ ਇਨ੍ਹਾਂ ਦੀਵਿਆਂ ਵਿਚ ਤੇਲ ਨਹੀਂ ਬਲ ਰਿਹਾ, ਬਲਕਿ ਕੌਮਾਂ ਨੂੰ ਰੌਸ਼ਨੀ ਪ੍ਰਦਾਨ ਕਰਨ ਲਈ 'ਸ਼ਹੀਦਾਂ ਦੀ ਚਰਬੀ' ਬਲ ਰਹੀ ਹੈ। ਆਓ! ਗਿਆਨ ਰੂਪੀ ਦੀਵੇ ਨਾਲ ਆਪਣੇ ਅੰਦਰ ਪਸਰੇ ਕੂੜ ਦੇ ਹਨੇਰੇ ਨੂੰ ਦੂਰ ਕਰੀਏ, ਤਾਂ ਹੀ ਅਸੀਂ ਦੀਵਾਲੀ ਦੇ ਦੀਵਿਆਂ ਤੋਂ ਰੋਸ਼ਨੀ ਲੈ ਕੇ ਆਪਣੇ ਗੌਰਵਮਈ ਇਤਿਹਾਸ ਤੋਂ ਜਾਣੂ ਹੋ ਸਕਦੇ ਹਾਂ।

-ਮੋਬਾਈਲ : 098146-37979 Email : roopsz@yahoo.com

Ad Position 22
No active advertisement
ਪਿਛਲੀ ਖ਼ਬਰ ਆਓ, ਦੀਵਾਲੀ ਦਾ ਅਸਲ ਭਾਵ ਜਾਣੀਏ ਅਗਲੀ ਖ਼ਬਰ ਦੀਵਾਲੀ ਦੇ ਦੀਵਿਆਂ ਦੀ ਰੌਸ਼ਨੀ ਸਰਹੱਦੋਂ ਪਾਰ ਵੀ
Ad Position 24
No active advertisement