ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਖ਼ਰੀਦਦਾਰੀ ਸਮੇਂ ਰਹੋ ਸਾਵਧਾਨ

Ad Position 21
No active advertisement
ਅਜੀਤ ਡੈਸਕ 20-10-2025

ਭਾਰਤ ਤਿਉਹਾਰਾਂ ਦਾ ਦੇਸ਼ ਹੈ, ਇੱਥੇ ਸਾਲ ਭਰ ਕੋਈ ਨਾ ਕੋਈ ਤਿਉਹਾਰ ਆਉਂਦਾ ਹੀ ਰਹਿੰਦਾ ਹੈ। ਅੱਜ ਕੱਲ੍ਹ ਭਾਰਤ ਦੇ ਸਭ ਤੋਂ ਵੱਡੇ ਤਿਉਹਾਰ ਦੀਵਾਲੀ ਦੇ ਦਿਨ ਚੱਲ ਰਹੇ ਹਨ ਅਤੇ ਲੋਕਾਂ ਨੇ ਖਰੀਦਦਾਰੀਆਂ ਸ਼ੁਰੂ ਕਰ ਦਿੱਤੀਆਂ ਹਨ। ਅੱਜ ਦੇ ਸਮੇਂ ਵਿਚ ਕਿਸੇ ਵੀ ਚੀਜ਼ ਦੇ ਸ਼ੁੱਧ ਜਾਂ ਅਸਲੀ ਹੋਣ ਦੀ ਕੋਈ ਗਰੰਟੀ ਨਹੀਂ ਹੁੰਦੀ , ਹਰ ਇਕ ਚੀਜ਼ ਵਿਚ ਮਿਲਾਵਟ ਆਉਣੀ ਸ਼ੁਰੂ ਹੋ ਗਈ ਹੈ। ਇਕ ਆਮ ਇਨਸਾਨ ਲਈ ਇਨ੍ਹਾਂ ਉਤਪਾਦਾਂ ਵਿਚੋ ਅਸਲੀ ਜਾਂ ਨਕਲੀ ਦਾ ਅੰਤਰ ਸਮਝਣਾ ਬੜਾ ਹੀ ਔਖਾ ਕੰਮ ਹੈ। ਹਜ਼ਾਰਾਂ ਹੀ ਉਤਪਾਦ ਅਜਿਹੇ ਹੁੰਦੇ ਹਨ ਜਿਨ੍ਹਾਂ ਨੂੰ ਅਸੀਂ ਰੋਜ਼ਾਨਾ ਜੀਵਨ ਵਿਚ ਵਰਤਦੇ ਹਾਂ। ਬਾਜ਼ਾਰ ਵਿਚ ਵਧੇਰੇ ਮਾਤਰਾ ਵਿਚ ਨਕਲੀ ਚੀਜ਼ਾਂ ਦੀ ਵਿੱਕਰੀ ਹੋ ਰਹੀ ਹੈ ਅਤੇ ਸਾਡੇ ਵਲੋਂ ਖ਼ਰੀਦੀ ਹੋਈ ਕੋਈ ਵੀ ਚੀਜ਼ ਨਕਲੀ ਹੋ ਸਕਦੀ ਹੈ। ਖਾਣ-ਪੀਣ ਵਾਲੀਆਂ ਵਸਤੂਆਂ ਦੇ ਅਸ਼ੁੱਧ ਹੋਣ ਦੀ ਹਾਲਤ ਵਿਚ ਸਾਡੀ ਸਿਹਤ ਨੂੰ ਬਹੁਤ ਵੱਡਾ ਨੁਕਸਾਨ ਹੋ ਸਕਦਾ ਹੈ। ਇਸ ਨਾਲ ਅਨੇਕਾਂ ਬਿਮਾਰੀਆਂ ਜਨਮ ਲੈਂਦੀਆਂ ਹਨ। ਤਿਉਹਾਰ ਦੇ ਨੇੜੇ ਖਾਣ-ਪੀਣ ਦੀਆਂ ਵਸਤਾਂ ਤੇ ਹੋਰ ਸਮਾਨ ਨਕਲੀ ਹੋਣ ਦੀ ਜ਼ਿਆਦਾ ਸੰਭਾਵਨਾ ਹੁੰਦੀ ਹੈ। ਇਸ ਲਈ ਸਾਨੂੰ ਇਹਨਾਂ ਦਿਨਾਂ ਵਿਚ ਬਹੁਤ ਧਿਆਨ ਨਾਲ ਖਰੀਦਦਾਰੀ ਕਰਨੀ ਚਾਹੀਦੀ ਹੈ।
ਖਾਣ-ਪੀਣ ਵਾਲੀਆਂ ਵਸਤੂਆਂ ਵਿਚ ਮਨੁੱਖ ਦੀ ਸਿਹਤ ਲਈ ਘਾਤਕ ਪਦਾਰਥਾਂ ਦੀ ਵਰਤੋਂ ਹੁੰਦੀ ਹੈ। ਲੋੜ ਤੋਂ ਵੱਧ ਖਾਦਾਂ ਤੇ ਕੀਟਨਾਸ਼ਕਾਂ ਦੀ ਵਰਤੋਂ ਨਾਲ ਸਾਡੀ ਧਰਤੀ, ਹਵਾ ਤੇ ਪਾਣੀ ਬਹੁਤ ਹੀ ਜ਼ਿਆਦਾ ਪ੍ਰਦੂਸ਼ਿਤ ਹੋ ਰਹੇ ਹਨ। ਇੱਥੋਂ ਤੱਕ ਕਿ ਫਲਾਂ, ਸਬਜ਼ੀਆਂ ਨੂੰ ਪਕਾਉਣ ਲਈ ਵੀ ਜਾਨਲੇਵਾ ਰਸਾਇਣਾਂ ਦੀ ਵਰਤੋਂ ਕੀਤੀ ਜਾਦੀ ਹੈ। ਖਾਣ ਵਾਲੀਆਂ ਸਬਜ਼ੀਆਂ ਤੇ ਫ਼ਲਾ ਨੂੰ ਟੀਕੇ ਲਾ ਕੇ ਪਕਾਇਆ ਜਾਂਦਾ ਹੈ। ਇਨ੍ਹਾਂ ਦੀ ਬਾਹਰੀ ਦਿੱਖ ਬਦਲਣ ਲਈ ਕੈਮੀਕਲ ਰੰਗਾਂ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਤਰ੍ਹਾਂ ਦੀਆਂ ਘਟਨਾਵਾਂ ਦੀਆਂ ਵੀਡੀਉ ਅਸੀਂ ਅਨੇਕਾਂ ਵਾਰ ਸ਼ੋਸ਼ਲ ਮੀਡੀਆ 'ਤੇ ਵੀ ਦੇਖ ਚੁੱਕੇ ਹਾਂ। ਅੱਜ-ਕੱਲ੍ਹ ਭਾਰਤ ਵਿਚ ਨਕਲੀ ਦੁੱਧ ਦੀ ਬਹੁਤ ਵਿੱਕਰੀ ਹੋ ਰਹੀ ਹੈ। ਨਕਲੀ ਦੁੱਧ ਕਾਰਨ ਕਈ ਤਰਾਂ੍ਹ ਦੇ ਰੋਗ ਹੋ ਰਹੇ ਹਨ। ਅੱਜਕਲ੍ਹ ਦੁੱਧ ਪੈਕਟਾਂ 'ਚ ਮਿਲਦਾ ਹੈ। ਪੈਕਟਾਂ ਉੱਪਰ ਕਈ ਤਰ੍ਹਾਂ ਦੇ ਕੈਮੀਕਲ ਲੱਗੇ ਹੁੰਦੇ ਹਨ, ਜਿਸ ਕਾਰਨ ਦੁੱਧ ਕਈ ਦਿਨਾਂ ਤੱਕ ਖ਼ਰਾਬ ਨਹੀ ਹੁੰਦਾ। ਅੱਜ-ਕੱਲ੍ਹ ਨਕਲੀ ਦੁੱਧ ਦੇ ਨਾਲ ਕਈ ਤਰ੍ਹਾਂ ਦੀਆਂ ਚੀਜ਼ਾਂ ਬਣ ਰਹੀਆਂ ਹਨ ਜਿਵੇ:-ਖੋਆ, ਪਨੀਰ, ਬਰਫੀ, ਘਿਓ ਆਦਿ। ਕਈ ਦੁਕਾਨਦਾਰ ਕਾਫੀ ਦਿਨਾਂ ਤੋਂ ਬਣੀ ਅਤੇ ਨਕਲੀ ਖੋਏ ਆਦਿ ਦੀ ਮਠਿਆਈ ਵੇਚ ਦਿੰਦੇ ਹਨ।
ਜ਼ਿਆਦਾ ਗੂੜ੍ਹੇ ਰੰਗ ਦੀਆਂ ਮਠਿਆਈਆਂ ਵਿਚ ਮਿਲਾਵਟ ਦੀ ਸੰਭਾਵਨਾ ਵਧ ਜਾਂਦੀ ਹੈ। ਉਸ ਦੁਕਾਨ ਤੋਂ ਮਠਿਆਈਆਂ ਖਰੀਦਣੀਆਂ ਚਾਹੀਦੀਆਂ ਹਨ ਜੋ ਦੁਕਾਨ ਸਾਫ-ਸੁਥਰੀ ਹੋਵੇ, ਤੁਹਾਨੂੰ ਵਿਸ਼ਵਾਸ ਹੋਵੇ ਕਿ ਇਹ ਦੁਕਾਨਦਾਰ ਸ਼ੁੱਧ ਮਿਠਾਈ ਬਣਾ ਕੇ ਵੇਚਦਾ ਹੈ ਤੇ ਜਿੱਥੇ ਆਸੇ-ਪਾਸੇ ਗੰਦਗੀ ਨਾ ਹੋਵੇ।
ਇਸ ਮਿਲਾਵਟਖੋਰੀ ਨੂੰ ਰੋਕਣ ਦਾ ਕੋਈ ਸਾਰਥਕ ਹੱਲ ਕਿਉਂ ਨਹੀਂ ਲੱਭ ਰਿਹਾ ਹੈ? ਸਾਨੂੰ ਇਸ ਸੰਬੰਧੀ ਚੌਕਸ ਹੋਣ ਦੀ ਲੋੜ ਹੈ। ਇਸ ਧੰਦੇ ਦੇ ਖ਼ਾਤਮੇ ਲਈ ਲੋਕਾਂ ਦੀ ਜਾਗਰੂਕਤਾ ਦੇ ਨਾਲ ਨਾਲ ਸਰਕਾਰ ਨੂੰ ਵੀ ਕੁਝ ਨਵੇਂਂ ਕਾਨੂੰਨ ਬਣਾਉਣੇ ਚਾਹੀਦੇ ਹਨ ਤੇ ਦੋਸ਼ੀਆਂ ਖਿਲਾਫ ਕਾਰਵਾਈ ਕਰਨੀ ਚਾਹੀਦੀ ਹੈ, ਤਾਂ ਕਿ ਲੋਕਾਂ ਦੀ ਜ਼ਿੰਦਗੀ ਨਾਲ ਹੁੰਦਾ ਖਿਲਵਾੜ ਰੁਕ ਸਕੇ ਅਤੇ ਅਸੀਂ ਇਹਨਾਂ ਪਵਿੱਤਰ ਤਿਉਹਾਰਾਂ ਦਾ ਖੁੱਲ੍ਹ ਕੇ ਆਨੰਦ ਮਾਣ ਸਕੀਏ।

-ਕੰਪਿਊਟਰ ਅਧਿਆਪਕ, ਸਰਕਾਰੀ ਹਾਈ ਸਕੂਲ ਢੈਪਈ (ਫਰੀਦਕੋਟ)
ਫੋਨ: 98550-31081

Ad Position 22
No active advertisement
ਪਿਛਲੀ ਖ਼ਬਰ 20-10-25 ਅਗਲੀ ਖ਼ਬਰ ਦੀਵਾਲੀ : ਅੰਦਰ ਵੀ ਕੋਈ ਦੀਪ ਜਗਾ
Ad Position 24
No active advertisement