08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਸ੍ਰੀ ਗੁਰੂ ਅਰਜੁਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਸਜਾਇਆ ਨਗਰ ਕੀਰਤਨ

Ad Position 21
No active advertisement
ਅਜੀਤ ਡੈਸਕ 01-06-2025
ਮੰਡੀ ਗੋਬਿੰਦਗੜ੍ਹ, 31 ਮਈ (ਇਕਬਾਲ ਸੰਧੂ)-ਪੰਚਮ ਪਾਤਿਸ਼ਾਹ ਸ੍ਰੀ ਗੁਰੂ ਅਰਜੁਨ ਦੇਵ ਜੀ ਦੇ ਸ਼ਹੀਦੀ ਪੁਰਬ ਅਤੇ ਸ੍ਰੀ ਗੁਰੂ ਤੇਗ਼ ਬਹਾਦੁਰ ਸਾਹਿਬ ਜੀ ਦੇ 350ਵਾਂ ਸਾਲਾ ਸ਼ਹੀਦੀ ਪੁਰਬ ਨੂੰ ਸਮਰਪਿਤ ਗੁਰਦੁਆਰਾ ਕਲਗ਼ੀਧਰ ਸਾਹਿਬ ਮੁੱਹਲਾ ਗਾਂਧੀ ਨਗਰ ਤੋਂ ਨਗਰ ਕੀਰਤਨ ਸਜਾਇਆ ਗਿਆ | ਜਿਸ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸ਼ੋਸ਼ਭਿਤ ਸਨ ਜਦੋਂਕਿ ਨਗਰ ਕੀਰਤਨ ਦੀ ਸਮੁਚੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ ਅਤੇ ਨਗਰ ਕੀਰਤਨ ਵਿਚ ਵੱਡੀ ਗਿਣਤੀ 'ਚ ਸ਼ਾਮਿਲ ਸੰਗਤਾਂ ਸਤਿਨਾਮ ਵਾਹਿਗੁਰੂ ਦਾ ਜਾਪ ਅਤੇ ਕੀਰਤਨ ਕਰਦੀਆਂ ਹੋਈਆਂ ਪਾਲਕੀ ਸਾਹਿਬ ਦੇ ਪਿੱਛੇ ਚਲ ਰਹੀਆਂ ਸਨ | ਇਸ ਮੌਕੇ ਵੱਖ-ਵੱਖ ਥਾਵਾਂ 'ਤੇ ਸਿੱਖ ਸੰਗਤਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਸਾਹਿਬ ਅਤੇ ਪੰਜ ਪਿਆਰਿਆਂ 'ਤੇ ਫੁੱਲ੍ਹਾਂ ਦੀ ਵਰਖਾ ਕਰਕੇ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ | ਇਸ ਤੋਂ ਇਲਾਵਾ ਸੰਗਤਾਂ 'ਚ ਬਿਸਕੁਟ, ਫਲ, ਲੱਡੂ ਅਤੇ ਲੱਸੀ ਵੀ ਵਰਤਾਈ ਗਈ | ਇਸ ਮੌਕੇ ਪ੍ਰਬੰਧਕਾਂ ਨੇ ਦੱਸਿਆ ਕਿ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਸ਼ਹੀਦੀ ਪੁਰਬ ਨੂੰ ਸਮਰਪਿਤ 20 ਅਪ੍ਰੈਲ ਤੋਂ ਗੁਰਮਤਿ ਸਮਾਗਮ ਸ਼ੁਰੂ ਕੀਤੇ ਗਏ ਸਨ ਜਿੰਨ੍ਹਾਂ ਦੀ ਸੰਪੂਰਨਤਾ 1 ਜੂਨ ਨੂੰ ਹੋਵੇਗੀ | ਜਿਸ ਦੌਰਾਨ ਸੰਗਤਾਂ ਵਲੋਂ ਆਰੰਭ ਕੀਤੇ ਗਏ ਲੜੀਵਾਰ ਸੁਖਮਨੀ ਸਾਹਿਬ ਦੇ ਪਾਠਾਂ ਦੇ ਭੋਗ ਪਾਏ ਜਾਣਗੇ ਅਤੇ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਜਾਵੇਗਾ | ਇਸ ਨਗਰ ਕੀਰਤਨ ਵਿਚ ਕੁਲਦੀਪ ਸਿੰਘ, ਵਚਿੱਤਰ ਸਿੰਘ, ਇੰਦਰਪ੍ਰੀਤ ਸਿੰਘ, ਗੁਰ ਸਾਹਿਬ ਸਿੰਘ, ਗੁਰਮੀਤ ਸਿੰਘ, ਭੁਪਿੰਦਰ ਸਿੰਘ, ਤਰਸੇਮ ਸਿੰਘ, ਨਰਿੰਦਰ ਭਾਟੀਆ, ਅਜੈ ਮਲਿਕ, ਨੰਨ੍ਹਾ, ਦਮਨਪ੍ਰੀਤ ਸਿੰਘ, ਹਨੀ, ਰਵਿੰਦਰ ਪਾਲ, ਨਿਰਮਲ ਸਿੰਘ, ਦੀਵਾਂਸ਼, ਲਵਲੀ, ਰੂਬਲ, ਦੀਪੂ, ਸੁਰਿੰਦਰ ਸਿੰਘ ਮੋਂਟੂ ਤੋਂ ਇਲਾਵਾ ਵੱਡੀ ਗਿਣਤੀ ਸੰਗਤਾਂ ਸ਼ਾਮਿਲ ਸਨ |
Ad Position 22
No active advertisement
ਪਿਛਲੀ ਖ਼ਬਰ ਤੰਬਾਕੂ ਦੀ ਵਰਤੋਂ ਕਰਨ ਨਾਲ ਕੈਂਸਰ ਦਾ ਖ਼ਤਰਾ ਵੱਧ ਜਾਂਦਾ ਹੈ-ਸਿਵਲ ਸਰਜਨ ਅਗਲੀ ਖ਼ਬਰ ਕਾਂਗਰਸ ਨੇ ਪਟਿਆਲਾ ਵਿਖੇ ਕੀਤੀ 'ਸੰਵਿਧਾਨ ਬਚਾਓ ਰੈਲੀ'
Ad Position 24