08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਪਟਾਕਾ ਫ਼ੈਕਟਰੀ 'ਚ ਵਿਸਫੋਟ ਕਾਰਨ ਹੋਈਆਂ ਮੌਤਾਂ 'ਤੇ ਮਾਨ ਨੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਜਤਾਈ

Ad Position 21
No active advertisement
ਅਜੀਤ ਡੈਸਕ 01-06-2025
ਫ਼ਤਹਿਗੜ੍ਹ ਸਾਹਿਬ, 31 ਮਈ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਬੀਤੇ ਕੱਲ੍ਹ ਪਿੰਡ ਫ਼ਤੂਹੀਵਾਲਾ ਵਿਖੇ ਨਜਾਇਜ਼ ਢੰਗ ਨਾਲ ਪਟਾਕੇ ਬਣਾਉਣ ਵਾਲੀ ਫ਼ੈਕਟਰੀ 'ਚੋਂ ਹੋਏ ਧਮਾਕੇ ਦੌਰਾਨ ਕੀਮਤੀ ਜਾਨਾਂ ਗੁਆਉਣ ਵਾਲੇ ਮੁਲਾਜ਼ਮਾਂ ਦੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ | ਉਨ੍ਹਾਂ ਕਿਹਾ ਕਿ ਬਿਨਾਂ ਕਿਸੇ ਪ੍ਰਵਾਨਗੀ ਤੋਂ ਨਜਾਇਜ਼ ਢੰਗ ਨਾਲ ਪਟਾਕੇ ਬਣਾਉਣ ਵਾਲੀ ਫ਼ੈਕਟਰੀ ਵਿਚ ਹੋਏ ਵਿਸਫੋਟ ਤੋਂ ਇਹ ਪ੍ਰਤੱਖ ਹੋ ਜਾਂਦਾ ਹੈ ਕਿ ਮੌਜੂਦਾ ਪੰਜਾਬ ਦੀ 'ਆਪ' ਸਰਕਾਰ ਅਜਿਹੇ ਨਜਾਇਜ਼ ਧੰਦਿਆਂ ਨੂੰ ਬੰਦ ਕਰਵਾਉਣ ਪ੍ਰਤੀ ਕਿੰਨੀ ਕੁ ਸੰਜੀਦਾ ਹੈ | ਸ. ਮਾਨ ਨੇ ਸਰਕਾਰ ਤੋਂ ਮੰਗ ਕੀਤੀ ਕਿ ਮਿ੍ਤਕਾਂ ਦੇ ਪਰਿਵਾਰਾਂ ਨੂੰ ਫ਼ੌਰੀ 10-10 ਲੱਖ ਰੁਪਏ ਦੀ ਰਾਸ਼ੀ ਦਾ ਭੁਗਤਾਨ ਕੀਤਾ ਜਾਵੇ ਅਤੇ ਜ਼ਖ਼ਮੀ ਹੋਏ ਲੋਕਾਂ ਨੂੰ ਲੱਖ-ਲੱਖ ਰੁਪਏ ਸਹਾਇਤਾ ਰਾਸ਼ੀ ਵਜੋਂ ਦਿੱਤੇ ਜਾਣ | ਇਸ ਦੇ ਨਾਲ ਹੀ ਅਜਿਹਾ ਪ੍ਰਬੰਧ ਕੀਤਾ ਜਾਵੇ ਕਿ ਸੂਬੇ ਵਿਚ ਕੋਈ ਵੀ ਗੈਰ ਕਾਨੂੰਨੀ ਢੰਗ ਨਾਲ ਇਸ ਤਰ੍ਹਾਂ ਪਟਾਕਿਆਂ ਅਤੇ ਹੋਰ ਨੁਕਸਾਨਦਾਇਕ ਵਸਤਾਂ ਦਾ ਚੋਰੀ ਛਿਪੇ ਉਤਪਾਦ ਨਾ ਕਰ ਸਕੇ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿਚ ਹੋ ਰਹੇ ਗੈਰ ਕਾਨੂੰਨੀ ਕਾਰੋਬਾਰਾਂ ਨੂੰ ਨਕੇਲ ਪਾਉਣ 'ਚ ਬੁਰੀ ਤਰ੍ਹਾਂ ਫ਼ੇਲ੍ਹ ਸਾਬਿਤ ਹੋਈ ਹੈ ਜਿਸ ਦੀ ਪ੍ਰਤੱਖ ਮਿਸਾਲ ਨਜਾਇਜ਼ ਢੰਗ ਨਾਲ ਪਟਾਕੇ ਬਣਾਉਣ ਵਾਲੀ ਫ਼ੈਕਟਰੀ ਵਿਚ ਹੋਏ ਵਿਸਫੋਟ ਅਤੇ ਵੱਖ-ਵੱਖ ਖੇਤਰਾਂ 'ਚ ਗੈਰ ਕਾਨੂੰਨੀ ਢੰਗ ਨਾਲ ਬਣਾਈ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਕਾਰਨ ਸਭ ਦੇ ਸਾਹਮਣੇ ਹੈ |
Ad Position 22
No active advertisement
ਪਿਛਲੀ ਖ਼ਬਰ ਅਮਲੋਹ ਵਿਚ ਗੰਦੇ ਪਾਣੀ ਦੀ ਸਮੱਸਿਆ ਹੋਈ ਗੰਭੀਰ ਅਗਲੀ ਖ਼ਬਰ ਤੰਬਾਕੂ ਦੀ ਵਰਤੋਂ ਕਰਨ ਨਾਲ ਕੈਂਸਰ ਦਾ ਖ਼ਤਰਾ ਵੱਧ ਜਾਂਦਾ ਹੈ-ਸਿਵਲ ਸਰਜਨ
Ad Position 24