08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

15 ਨੂੰ ਕੈਬਨਿਟ ਮੰਤਰੀ ਦੇ ਹਲਕੇ ਸਾਹਨੇਵਾਲ 'ਚ ਠੇਕਾ ਮੁਲਾਜ਼ਮ ਪਰਿਵਾਰਾਂ ਸਮੇਤ ਸੂਬਾ ਪੱਧਰੀ ਧਰਨੇ 'ਚ ਸ਼ਮੂਲੀਅਤ ਕਰਨਗੇ-ਪੰਜੋਲੀ

Ad Position 21
No active advertisement
ਅਜੀਤ ਡੈਸਕ 01-06-2025
ਫ਼ਤਹਿਗੜ੍ਹ ਸਾਹਿਬ, 31 ਮਈ (ਬਲਜਿੰਦਰ ਸਿੰਘ)-ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਸੂਬਾ ਆਗੂ ਗੁਰਵਿੰਦਰ ਸਿੰਘ ਪੰਜੋਲੀ, ਜ਼ਿਲ੍ਹਾ ਪ੍ਰਧਾਨ ਗੁਰਪਾਲ ਸਿੰਘ ਅਤੇ ਜਨਰਲ ਸਕੱਤਰ ਕੁਲਵੀਰ ਸਿੰਘ ਨੇ ਦੱਸਿਆ ਕਿ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਤੇ ਮਸਲਿਆਂ ਨੂੰ ਲੈ ਕੇ ਵਿਭਾਗ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇ ਵਿਧਾਨ ਸਭਾ ਹਲਕਾ ਸਾਹਨੇਵਾਲ ਵਿਚ ਜਥੇਬੰਦੀ ਵਲੋਂ 15 ਜੂਨ ਨੂੰ ਦਿੱਤੇ ਜਾ ਰਹੇ ਸੂਬਾ ਪੱਧਰੀ ਧਰਨੇ ਵਿਚ ਜ਼ਿਲ੍ਹੇ ਭਰ 'ਚੋਂ ਠੇਕਾ ਮੁਲਾਜ਼ਮ ਆਪਣੇ ਪਰਿਵਾਰਾਂ ਤੇ ਬੱਚਿਆਂ ਸਮੇਤ ਸ਼ਮੂਲੀਅਤ ਕਰਨਗੇ | ਆਗੂਆਂ ਨੇ ਕਿਹਾ ਕਿ ਇਨਲਿਸਟਮੈਂਟ ਤੇ ਆਊਟਸੋਰਸ ਠੇਕਾ ਆਧਾਰਿਤ ਮੁਲਾਜ਼ਮਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਜਿਵੇਂ ਕਿ ਇਨ੍ਹਾਂ ਮੁਲਾਜ਼ਮਾਂ ਨੂੰ ਤਜਰਬੇ ਦੇ ਆਧਾਰ 'ਤੇ ਸਬੰਧਿਤ ਵਿਭਾਗ ਵਿਚ ਮਰਜ਼ ਕਰਕੇ ਪੱਕਾ ਕਰਨਾ ਅਤੇ ਜਦੋਂ ਤੱਕ ਇਸ ਪੱਕੇ ਰੁਜ਼ਗਾਰ ਦਾ ਪ੍ਰਬੰਧ ਕਰਨ ਵਾਲੀ ਮੰਗ ਦਾ ਹੱਲ ਨਹੀਂ ਕੀਤਾ ਜਾਂਦਾ, ਉਸ ਸਮੇਂ ਤੱਕ ਲੇਬਰ ਐਕਟ 1948 ਅਤੇ 2019 ਵਿਚ 15ਵੀਂ ਲੇਬਰ ਕਮਿਸ਼ਨਰ ਦੀਆਂ ਸਿਫ਼ਾਰਸ਼ਾਂ ਅਨੁਸਾਰ ਘੱਟੋ-ਘੱਟ ਉਜ਼ਰਤਾਂ ਵਿਭਾਗ 'ਚ ਫ਼ੀਲਡ ਅਤੇ ਦਫ਼ਤਰਾਂ ਵਿਚ ਕੰਮ ਕਰਦੇ ਵਰਕਰਾਂ ਤੇ ਲਾਗੂ ਕੀਤੀਆਂ ਜਾਣ, ਵਰਕਰਾਂ ਨੂੰ ਈ.ਪੀ.ਐਫ., ਈ.ਐਸ.ਆਈ. ਸਹੂਲਤਾਂ ਦਿੱਤੀਆਂ ਜਾਣ | ਕਿਰਤ ਕਾਨੂੰਨ, ਬੋਨਸ ਦਾ ਭੁਗਤਾਨ ਐਕਟ, 1965 ਮੁਤਾਬਿਕ ਆਊਟ ਸੋਰਸ ਵਰਕਰਾਂ ਨੂੰ 8.33 ਫ਼ੀਸਦੀ ਬੋਨਸ ਤਨਖ਼ਾਹ ਦੇ ਨਾਲ ਦਿੱਤਾ ਜਾਵੇ, ਪੇਂਡੂ ਜਲ ਸਪਲਾਈ ਸਕੀਮਾਂ ਦਾ ਜਬਰੀ ਪੰਚਾਇਤੀਕਰਨ, ਸਕਾਡਾ ਪ੍ਰਣਾਲੀ ਲਗਾਉਣ ਦੀਆਂ ਨੀਤੀਆਂ ਨੂੰ ਤੁਰੰਤ ਵਾਪਿਸ ਲਿਆ ਜਾਵੇ |
Ad Position 22
No active advertisement
ਪਿਛਲੀ ਖ਼ਬਰ ਪਾਬੰਦੀਸ਼ੁਦਾ ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਅਗਲੀ ਖ਼ਬਰ ਪਟਾਕਾ ਫ਼ੈਕਟਰੀ 'ਚ ਵਿਸਫੋਟ ਕਾਰਨ ਹੋਈਆਂ ਮੌਤਾਂ 'ਤੇ ਮਾਨ ਨੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਜਤਾਈ
Ad Position 24