08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਪਾਬੰਦੀਸ਼ੁਦਾ ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 01-06-2025
ਮੰਡੀ ਗੋਬਿੰਦਗੜ੍ਹ, 31 ਮਈ (ਪੱਤਰ ਪ੍ਰੇਰਕ)-ਮੰਡੀ ਗੋਬਿੰਦਗੜ੍ਹ ਪੁਲਿਸ ਵਲੋਂ ਇਕ ਨੌਜਵਾਨ ਨੂੰ ਪਾਬੰਦੀ ਸ਼ੁਦਾ ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਥਾਣਾ ਮੁਖੀ ਇੰਸਪੈਕਟਰ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਦੀਆਂ ਹਦਾਇਤਾਂ ਤਹਿਤ ਨਸ਼ਿਆਂ ਖ਼ਿਲਾਫ਼ ਆਰੰਭੀ ਮੁਹਿੰਮ ਅਧੀਨ ਸਬ-ਇੰਸਪੈਕਟਰ ਧਰਮਪਾਲ ਤੇ ਸਹਾਇਕ ਥਾਣੇਦਾਰ ਕਰਮਜੀਤ ਸਿੰਘ ਸਮੇਤ ਪੁਲਿਸ ਪਾਰਟੀ ਕੱਚਾ ਦਲੀਪ ਨਗਰ ਦੇ ਇਲਾਕੇ ਵਿਚ ਚੈਕਿੰਗ ਤੇ ਗਸ਼ਤ ਕਰ ਰਹੇ ਸਨ, ਜਿਸ ਦੌਰਾਨ ਪੁਲਿਸ ਪਾਰਟੀ ਵਲੋਂ ਪਿੰਡ ਬਦੀਨਪੁਰ ਵਾਲੇ ਪਾਸਿਉਂ ਪੈਦਲ ਤੁਰੇ ਆ ਰਹੇ ਇਕ ਨੌਜਵਾਨ ਨੂੰ ਸ਼ੱਕੀ ਹਾਲਤ ਵਿਚ ਰੋਕਿਆ ਗਿਆ, ਜਿਸ ਨੇ ਪੁਲਿਸ ਪਾਰਟੀ ਦੀ ਗੱਡੀ ਨੂੰ ਦੇਖ ਕੇ ਆਪਣੀ ਲੋਅਰ ਦੀ ਜੇਬ 'ਚੋਂ ਇਕ ਪਾਰਦਰਸ਼ੀ ਲਿਫਾਫੀ ਕੱਢ ਕੇ ਸੁੱਟ ਦਿੱਤੀ ਅਤੇ ਉਥੋਂ ਖਿਸਕਣ ਲੱਗਾ ਸੀ | ਜਦੋਂ ਪੁਲਿਸ ਪਾਰਟੀ ਨੇ ਉਸ ਵਲੋਂ ਸੁੱਟੀ ਲਿਫਾਫੀ ਨੂੰ ਕਬਜ਼ੇ ਵਿਚ ਲੈ ਕੇ ਚੈਕ ਕੀਤਾ ਤਾਂ ਉਸ 'ਚੋਂ ਖੁੱਲ੍ਹੀਆਂ 100 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਥਾਣਾ ਮੁਖੀ ਨੇ ਦੱਸਿਆ ਕਿ ਜਿਸ ਮਗਰੋਂ ਪੁਲਿਸ ਪਾਰਟੀ ਉਕਤ ਨੌਜਵਾਨ ਨੂੰ ਤੁਰੰਤ ਆਪਣੀ ਹਿਰਾਸਤ ਵਿਚ ਲੈ ਲਿਆ ਅਤੇ ਪੁੱਛਗਿੱਛ ਦੌਰਾਨ ਉਸ ਦੀ ਪਛਾਣ ਪਰਮਿੰਦਰ ਸਿੰਘ ਵਾਸੀ ਇਕਬਾਲ ਨਗਰ ਮੰਡੀ ਗੋਬਿੰਦਗੜ੍ਹ ਵਜੋਂ ਹੋਈ | ਇੰਸਪੈਕਟਰ ਨੇ ਦੱਸਿਆ ਕਿ ਉਕਤ ਮੁਲਜ਼ਮ ਖ਼ਿਲਾਫ਼ ਧਾਰਾ 22(ਬੀ)/61/85 ਐਨ.ਡੀ.ਪੀ.ਐਸ ਐਕਟ ਅਧੀਨ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਦੇ ਨਾਂਅ 'ਚ ਕਿਸੇ ਵੀ ਤਬਦੀਲੀ ਦਾ ਵਿਰੋਧ ਕਰਦੇ ਹੋਏ ਉਪ ਕੁਲਪਤੀ ਨੂੰ ਮੈਮੋਰੰਡਮ ਸੌਂਪਿਆ ਅਗਲੀ ਖ਼ਬਰ 15 ਨੂੰ ਕੈਬਨਿਟ ਮੰਤਰੀ ਦੇ ਹਲਕੇ ਸਾਹਨੇਵਾਲ 'ਚ ਠੇਕਾ ਮੁਲਾਜ਼ਮ ਪਰਿਵਾਰਾਂ ਸਮੇਤ ਸੂਬਾ ਪੱਧਰੀ ਧਰਨੇ 'ਚ ਸ਼ਮੂਲੀਅਤ ਕਰਨਗ...
Ad Position 24