09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਕਾਲਜ ਵਿਖੇ ਪਲਾਸਟਿਕ ਰੋਕਥਾਮ ਮੁਹਿੰਮ ਦਾ ਪਹਿਲਾ ਹਫ਼ਤਾ ਸਫ਼ਲਤਾਪੂਰਵਕ ਸੰਪੰਨ

Ad Position 21
No active advertisement
ਅਜੀਤ ਡੈਸਕ 01-06-2025
ਫ਼ਤਹਿਗੜ• ਸਾਹਿਬ, 31 ਮਈ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਵਿਖੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵਲੋਂ ਪਲਾਸਟਿਕ ਦੇ ਵਧਦੇ ਪ੍ਰਭਾਵ ਨੂੰ ਰੋਕਣ ਲਈ 22 ਮਈ ਤੋਂ 5 ਜੂਨ ਤੱਕ ਚੱਲਣ ਵਾਲੀ 15 ਦਿਨਾਂ ਦੀ ਵਿਸ਼ੇਸ਼ ਮੁਹਿੰਮ ਦਾ ਪਹਿਲਾ ਹਫ਼ਤਾ ਸਫਲਤਾਪੂਰਵਕ ਸੰਪੰਨ ਹੋ ਗਿਆ | ਇਸ ਹਫ਼ਤੇ ਦੌਰਾਨ ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ ਅਧਿਆਪਕਾਂ ਵਲੋਂ ਵਿਦਿਆਰਥੀਆਂ ਲਈ ਵਿਸ਼ੇਸ਼ ਭਾਸ਼ਣਾਂ ਦਾ ਆਯੋਜਨ ਕੀਤਾ ਗਿਆ ਜਿਨਾਂ ਵਿਚ ਪਲਾਸਟਿਕ ਰੋਕਥਾਮ ਦੇ ਵੱਖ-ਵੱਖ ਮਹੱਤਵਪੂਰਨ ਪਹਿਲੂਆਂ 'ਤੇ ਚਾਨਣਾ ਪਾਇਆ ਗਿਆ | ਫੂਡ ਟੈਕਨਾਲੋਜੀ ਵਿਭਾਗ ਦੇ ਮੁਖੀ ਡਾ. ਅਜੈ ਸਿੰਘ ਨੇ ਪਲਾਸਟਿਕ ਪ੍ਰਦੂਸ਼ਣ ਦੀਆਂ ਵੱਖ-ਵੱਖ ਕਿਸਮਾਂ ਅਤੇ ਇਸ ਨਾਲ ਜੁੜੇ ਖ਼ਤਰਿਆਂ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ | ਗਣਿਤ ਵਿਭਾਗ ਤੋਂ ਡਾ. ਰਾਜਿੰਦਰ ਪਾਲ ਨੇ ਵਿਦਿਆਰਥੀਆਂ ਨੂੰ ਪਲਾਸਟਿਕ ਪ੍ਰਦੂਸ਼ਣ ਦੇ ਵਾਤਾਵਰਨ ਅਤੇ ਮਨੁੱਖੀ ਸਿਹਤ 'ਤੇ ਪੈਣ ਵਾਲੇ ਨਕਾਰਾਤਮਿਕ ਪ੍ਰਭਾਵਾਂ ਤੋਂ ਜਾਣੂ ਕਰਵਾਇਆ | ਉਨਾਂ ਕਿਹਾ ਕਿ ਪਲਾਸਟਿਕ ਪ੍ਰਦੂਸ਼ਣ ਸਦੀਆਂ ਤੱਕ ਖ਼ਤਮ ਨਹੀਂ ਹੁੰਦਾ ਅਤੇ ਇਹ ਮਿੱਟੀ, ਪਾਣੀ ਤੇ ਹਵਾ ਵਿਚ ਇਕੱਠਾ ਹੋ ਕੇ ਕੁਦਰਤੀ ਤੰਤਰ ਨੂੰ ਨੁਕਸਾਨ ਪਹੁੰਚਾਉਂਦਾ ਹੈ ਜਿਸ ਨਾਲ ਕੈਂਸਰ, ਹਾਰਮੋਨਲ ਗੜਬੜੀ ਅਤੇ ਹੋਰ ਗੰਭੀਰ ਬਿਮਾਰੀਆਂ ਦਾ ਖ਼ਤਰਾ ਬਹੁਤ ਵੱਧ ਜਾਂਦਾ ਹੈ | ਬਾਟਨੀ ਤੇ ਵਾਤਾਵਰਨ ਵਿਭਾਗ ਦੀ ਮੁਖੀ ਡਾ. ਲਵਨੀਤ ਕੌਰ ਨੇ ਦੱਸਿਆ ਕਿ ਇਹ ਪ੍ਰੋਗਰਾਮ ਕਾਲਜ ਵਿਖੇ ਲਗਾਤਾਰ 5 ਜੂਨ ਤੱਕ ਚੱਲੇਗਾ | ਉਨਾਂ ਕਿਹਾ ਕਿ ਗ੍ਰੀਨਹਾਊਸ ਗੈਸਾਂ ਦੇ ਨਿਕਾਸ ਨੂੰ ਘਟਾਉਣ ਲਈ ਨਵਿਆਉਣਯੋਗ ਊਰਜਾ ਸਰੋਤਾਂ 'ਤੇ ਨਿਰਭਰਤਾ ਵਧਾਉਣੀ ਚਾਹੀਦੀ ਹੈ ਤਾਂ ਜੋ ਕਾਰਬਨ ਫੁੱਟ ਪਿੰ੍ਰਟ ਨੂੰ ਘੱਟ ਕੀਤਾ ਜਾ ਸਕੇ | ਗਰਲਜ਼ ਹੋਸਟਲ ਵਾਰਡਨ ਡਾ. ਰਜਨੀਸ਼ ਠਾਕੁਰ ਨੇ ਵਿਦਿਆਰਥੀਆਂ ਨੂੰ ਪਲਾਸਟਿਕ ਦੇ ਵਾਤਾਵਰਨ ਅਤੇ ਮਨੁੱਖੀ ਸਿਹਤ 'ਤੇ ਪੈਣ ਵਾਲੇ ਨਕਾਰਾਤਮਿਕ ਪ੍ਰਭਾਵਾਂ ਬਾਰੇ ਜਾਗਰੂਕ ਕਰਦਿਆਂ ਇਸ ਦੀ ਵਰਤੋਂ ਤੋਂ ਪਰਹੇਜ਼ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਵਿਦਿਆਰਥੀਆਂ ਨੇ ਆਪਣੀ ਰੋਜ਼ਾਨਾ ਜ਼ਿੰਦਗੀ ਵਿਚ ਸਿੰਗਲ ਯੂਜ਼ ਪਲਾਸਟਿਕ ਦੀ ਘੱਟ ਤੋਂ ਘੱਟ ਵਰਤੋਂ ਕਰਨ ਦਾ ਸੰਕਲਪ ਲਿਆ | ਉਨਾਂ ਨੂੰ ਰੀਸਾਈਕਲ ਹੋਣ ਯੋਗ ਪਲਾਸਟਿਕ ਦੀ ਪਛਾਣ ਕਰਵਾਉਣ ਵਾਲੇ ਪ੍ਰਤੀਕਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ | ਇਸ ਦੌਰਾਨ ਪੋਸਟਰ ਮੁਕਾਬਲੇ ਵੀ ਕਰਵਾਏ ਗਏ ਜਿਸ ਵਿਚ ਵਿਦਿਆਰਥੀਆਂ ਨੇ ਪਲਾਸਟਿਕ ਦੀ ਰੋਕਥਾਮ ਸਬੰਧੀ ਜਾਣਕਾਰੀ ਭਰਪੂਰ ਪੋਸਟਰ ਬਣਾਏ | ਇਸ ਮੌਕੇ ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ ਸਟਾਫ਼ ਮੈਂਬਰ ਪ੍ਰੋ. ਨਮਿਤਾ ਬੇਰੀ, ਡਾ. ਨੀਤੂ ਤ੍ਰੇਹਨ, ਡਾ. ਹਰਸਿਮਰਨ ਸਿੰਘ, ਡਾ. ਵਿਜੇ ਸਿੰਘ, ਡਾ. ਸੰਦੀਪ ਕੁਮਾਰ ਸਿੰਘ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਡੀ. ਬੀ. ਯੂ. ਦੇ ਐਗਰੀਮ ਕਲੱਬ ਨੇ ਸਮਾਰੋਹ ਦੌਰਾਨ ਵਿਦਿਆਰਥੀਆਂ ਨੂੰ ਦਿੱਤੀ ਨਿੱਘੀ ਵਿਦਾਇਗੀ ਅਗਲੀ ਖ਼ਬਰ ਪੰਜਾਬ ਸਰਕਾਰ ਤੇ ਪਾਵਰਕਾਮ ਮੈਨੇਜਮੈਂਟ ਖ਼ਾਲੀ ਪਈਆਂ ਅਸਾਮੀਆਂ ਨੂੰ ਤੁਰੰਤ ਭਰੇ-ਜੇ. ਈਜ਼ ਕੌਂਸਲ ਆਗੂ
Ad Position 24