09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਚੋਏ ਤੇ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਸੰਬੰਧੀ ਸਕੂਲੀ ਬੱਚਿਆਂ ਨੇ ਕੱਢੀ ਜਾਗਰੂਕਤਾ ਰੈਲੀ

Ad Position 21
No active advertisement
ਅਜੀਤ ਡੈਸਕ 01-06-2025
ਫ਼ਤਹਿਗੜ੍ਹ ਸਾਹਿਬ, 31 ਮਈ (ਬਲਜਿੰਦਰ ਸਿੰਘ)-ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਡਾ. ਸੋਨਾ ਥਿੰਦ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਹਰਪ੍ਰੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਗਰ ਕੌਂਸਲ ਸਰਹਿੰਦ-ਫ਼ਤਹਿਗੜ੍ਹ ਸਾਹਿਬ ਦੇ ਕਾਰਜ ਸਾਧਕ ਅਫ਼ਸਰ ਸੰਗੀਤ ਕੁਮਾਰ ਦੀ ਯੋਗ ਅਗਵਾਈ ਹੇਠ ਸਰਹਿੰਦ ਸ਼ਹਿਰ ਵਿਚ ਬਣੇ ਚੋਏ ਨੂੰ ਸਾਫ਼ ਸੁਥਰਾ ਰੱਖਣ ਸਬੰਧੀ ਬਾਬਾ ਦਿਆਲਪੁਰੀ ਸੀਨੀਅਰ ਸੈਕੰਡਰੀ ਸਕੂਲ ਸਰਹਿੰਦ ਸ਼ਹਿਰ ਦੇ ਵਿਦਿਆਰਥੀਆਂ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸ਼ਹਿਰ ਵਿਚ ਜਾਗਰੂਕਤਾ ਰੈਲੀ ਕੱਢੀ ਗਈ | ਜਿਸ ਦੌਰਾਨ ਸਕੂਲੀ ਵਿਦਿਆਰਥੀਆਂ ਦੇ ਹੱਥਾਂ ਵਿਚ ਫੜ੍ਹੀਆਂ ਤਖ਼ਤੀਆਂ 'ਤੇ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ, ਆਪਣੇ ਘਰਾਂ ਦਾ ਕੂੜਾ (ਗਿੱਲਾ ਤੇ ਸੁੱਕਾ) ਅਲੱਗ-ਅਲੱਗ ਕਰਕੇ ਨਗਰ ਕੌਂਸਲ ਦੀਆਂ ਸਫ਼ਾਈ ਸੇਵਕ ਟੀਮਾਂ ਨੂੰ ਦੇਣ ਅਤੇ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨਾ ਕਰਨ ਸਬੰਧੀ ਸਲੋਗਨ ਲਿਖੇ ਹੋਏ ਸਨ | ਇਸ ਮੌਕੇ ਨਗਰ ਕੌਂਸਲ ਦੇ ਸੈਨੇਟਰੀ ਇੰਸਪੈਕਟਰ ਮਨੋਜ ਕੁਮਾਰ ਨੇ ਰੈਲੀ ਦੌਰਾਨ ਆਮ ਲੋਕਾਂ ਨੂੰ ਚੋਏ ਅਤੇ ਆਪਣੇ ਆਲੇ-ਦੁਆਲੇ ਨੂੰ ਸਾਫ਼ ਸੁਥਰਾ ਰੱਖਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਘਰਾਂ 'ਚੋਂ ਇਕੱਠਾ ਹੋਣ ਵਾਲੇ ਕੂੜੇ ਕਰਕਟ ਨੂੰ ਇੱਧਰ-ਉੱਧਰ ਜਾਂ ਖ਼ਾਲੀ ਪਲਾਟਾਂ ਵਿਚ ਸੁੱਟਣ ਦੀ ਬਜਾਏ (ਸੁੱਕਾ ਤੇ ਗਿੱਲਾ) ਕੂੜਾ ਵੱਖ-ਵੱਖ ਕਰਕੇ ਨਗਰ ਕੌਂਸਲ ਦੀਆਂ ਸਫ਼ਾਈ ਟੀਮਾਂ ਦੇ ਹਵਾਲੇ ਕੀਤਾ ਜਾਵੇ | ਇਸ ਰੈਲੀ ਵਿਚ ਨਗਰ ਕੌਂਸਲ ਸਰਹਿੰਦ ਦੇ ਸੈਨੇਟਰੀ ਇੰਸਪੈਕਟਰ ਮਨੋਜ ਕੁਮਾਰ, ਸੀ.ਐਫ ਹਰਪ੍ਰੀਤ ਕੌਰ, ਮਨੀਸ਼ ਕੁਮਾਰ, ਕਰਨਵੀਰ ਸਿੰਘ ਸੁਪਰਵਾਈਜ਼ਰ, ਬਾਬਾ ਦਿਆਲ ਪੁਰੀ ਸੀਨੀਅਰ ਸੈਕੰਡਰੀ ਸਕੂਲ ਦੇ ਪਿ੍ੰਸੀਪਲ ਕੁਲਦੀਪ ਕੌਰ, ਸਕੂਲ ਕੋਆਰਡੀਨੇਟਰ ਸਨੀ ਕੁਮਾਰ, ਡੀ.ਪੀ ਸੁਖਬੀਰ ਸਿੰਘ, ਕਿ੍ਸ਼ਨ ਕੁਮਾਰ ਬੇਦੀ ਅਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਸ਼ਾਮਿਲ ਸਨ |
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਵਲੋਂ ਨਸ਼ਾ ਮੁਕਤ ਸਮਾਜ ਦੇ ਦੇਖੇ ਸੁਪਨੇ ਨੂੰ ਪੈ ਰਿਹਾ ਬੂਰ-ਵਿਧਾਇਕ ਗੈਰੀ ਬੜਿੰਗ ਅਗਲੀ ਖ਼ਬਰ ਡੀ. ਬੀ. ਯੂ. ਦੇ ਐਗਰੀਮ ਕਲੱਬ ਨੇ ਸਮਾਰੋਹ ਦੌਰਾਨ ਵਿਦਿਆਰਥੀਆਂ ਨੂੰ ਦਿੱਤੀ ਨਿੱਘੀ ਵਿਦਾਇਗੀ
Ad Position 24