ਅਮਲੋਹ, 31 ਮਈ (ਕੇਵਲ ਸਿੰਘ, ਅੰਮਿ੍ਤ ਸ਼ੇਰਗਿੱਲ)-ਪੰਜਾਬ ਦੇ ਮੁੱਖ ਮੰਤਰੀ ਵਲੋਂ ਨਸ਼ਾ ਮੁਕਤ ਸੂਬੇ ਦੀ ਸਿਰਜਣਾ ਲਈ ਵੇਖੇ ਗਏ ਸੁਪਨੇ ਨੂੰ ਬੂਰ ਪੈਣਾ ਸ਼ੁਰੂ ਹੋ ਗਿਆ ਹੈ ਅਤੇ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਲੜੀ ਜਾ ਰਹੀ ਜੰਗ ਫ਼ੈਸਲਾਕੁਨ ਦੌਰ ਵਿਚ ਪਹੁੰਚ ਗਈ ਹੈ | ਇਸ ਲਈ ਹਰੇਕ ਨਾਗਰਿਕ ਦਾ ਇਹ ਫ਼ਰਜ਼ ਬਣਦਾ ਹੈ ਕਿ ਗੁਰੂਆਂ, ਪੀਰਾਂ, ਪੈਗ਼ੰਬਰਾਂ ਤੇ ਰਿਸ਼ੀਆਂ ਮੁਨੀਆਂ ਦੀ ਧਰਤੀ ਪੰਜਾਬ ਵਿਚੋਂ ਨਸ਼ਿਆਂ ਦਾ ਖ਼ਾਤਮਾ ਕਰਨ ਵਿਚ ਕੋਈ ਕਸਰ ਨਾ ਛੱਡੀ ਜਾਵੇ | ਇਹ ਪ੍ਰਗਟਾਵਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ 'ਨਸ਼ਾ ਮੁਕਤੀ ਯਾਤਰਾ' ਤਹਿਤ ਅਲਾਦਾਦਪੁਰ, ਚੈਹਿਲਾ ਤੇ ਧਰਮਗੜ੍ਹ ਸਮੇਤ ਵੱਖ-ਵੱਖ ਪਿੰਡਾਂ ਵਿਚ ਕੀਤੀਆਂ ਜਨਤਕ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ 'ਯੁੱਧ ਨਸ਼ਿਆਂ ਵਿਰੁੱਧ' ਵਿਚ ਹਰੇਕ ਨਾਗਰਿਕ ਦੇ ਸਹਿਯੋਗ ਦੀ ਅਹਿਮ ਭੂਮਿਕਾ ਹੈ ਅਤੇ ਸਮਾਜ ਵਿਚ ਫੈਲੀ ਨਸ਼ਿਆਂ ਦੀ ਲਾਹਨਤ ਆਪਸੀ ਸਹਿਯੋਗ ਨਾਲ ਹੀ ਖ਼ਤਮ ਕੀਤੀ ਜਾ ਸਕਦੀ ਹੈ | ਵਿਧਾਇਕ ਨੇ ਪਿੰਡ ਵਾਸੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਸਹੁੰ ਚੁਕਵਾਈ ਅਤੇ ਸਮਾਜ ਨੂੰ ਵੀ ਇਸ ਬੁਰਾਈ ਤੋਂ ਮੁਕਤ ਕਰਵਾਉਣ ਵਿਚ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਵੀ ਕੀਤੀ | ਇਸ ਮੌਕੇ ਸੀਨੀਅਰ ਆਗੂ ਸ਼ਿੰਗਾਰਾ ਸਿੰਘ ਸਲਾਣਾ, ਇਕਬਾਲ ਰਾਏ ਅੰਨੀਆਂ ਹਲਕਾ ਕੋਆਰਡੀਨੇਟਰ, ਸਰਪੰਚ ਅਮਨਦੀਪ ਸਿੰਘ ਧਰਮਗੜ੍ਹ, ਬਲਾਕ ਪ੍ਰਧਾਨ ਹਰਦੀਪ ਸਿੰਘ, ਬਲਾਕ ਪ੍ਰਧਾਨ ਜਗਦੀਪ ਸਿੰਘ ਜਿੰਮੀ, ਬਲਾਕ ਪ੍ਰਧਾਨ ਭਾਗ ਸਿੰਘ ਖਨਿਆਣ, ਪਰਦੀਪ ਸਿੰਘ ਸਰਪੰਚ ਕੰਜਾਰੀ, ਸਰਪੰਚ ਹਰਪ੍ਰੀਤ ਸਿੰਘ ਕੋਟਲੀ, ਤਰਸੇਮ ਸਿੰਘ ਕੋਟਲੀ, ਪ੍ਰਧਾਨ ਯਾਦਵਿੰਦਰ ਸਿੰਘ ਮਾਨਗੜ੍ਹ, ਅਮਨਦੀਪ ਜੜੀਆਂ ਕਲੱਬ ਪ੍ਰਧਾਨ, ਧਰਮਿੰਦਰ ਸਿੰਘ, ਹਰਦੀਪ ਸਿੰਘ ਪੰਚ, ਰਣਵੀਰ ਸਿੰਘ ਪੰਚ, ਬਲਜੀਤ ਸਿੰਘ, ਅਮਰੀਕ ਸਿੰਘ, ਸੋਨੂੰ ਕੈਨੇਡਾ, ਗੁਰਜੋਤ ਸਿੰਘ, ਅਮਰਿੰਦਰ ਸਿੰਘ, ਦਵਿੰਦਰ ਸਿੰਘ, ਧਰਮ ਸਿੰਘ ਅਤੇ ਵੱਡੀ ਗਿਣਤੀ ਪਿੰਡ ਵਾਸੀ ਮੌਜੂਦ ਸਨ |