09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਨਸ਼ਾ ਵਿਰੋਧੀ ਐਕਟ ਤਹਿਤ ਨੌਜਵਾਨ ਨਾਮਜ਼ਦ

Ad Position 21
No active advertisement
ਅਜੀਤ ਡੈਸਕ 01-06-2025
ਸੰਘੋਲ, 31 ਮਈ (ਪਰਮਵੀਰ ਸਿੰਘ)-ਪੁਲਿਸ ਨੇ ਨਸ਼ਾ ਵਿਰੋਧੀ ਐਕਟ ਤਹਿਤ ਨੌਜਵਾਨ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਚੌਂਕੀ ਇੰਚਾਰਜ ਸੰਘੋਲ ਹਰਮਿੰਦਰ ਸਿੰਘ ਅਨੁਸਾਰ ਪੁਲਿਸ ਪਾਰਟੀ ਨੂੰ ਅਜਾਇਬ ਘਰ ਸੰਘੋਲ ਨੇੜੇ ਇਕ ਨੌਜਵਾਨ ਆਉਂਦਾ ਵਿਖਾਈ ਦਿੱਤਾ, ਜਿਸ ਨੇ ਪੁਲਿਸ ਨੂੰ ਵੇਖ ਕੇ ਜੇਬ 'ਚੋਂ ਕੈਪਸੂਲਾਂ ਵਾਲਾ ਪੱਤਾ ਕੱਢ ਕੇੇ ਕੈਪਸੂਲ ਮੂੰਹ ਵਿਚ ਪਾ ਲਏ ਅਤੇ ਮੌਕੇ ਤੋਂ ਖਿਸਕਣ ਦੀ ਕੋਸ਼ਿਸ਼ ਕੀਤੀ | ਪੁਲਿਸ ਨੇ ਨੌਜਵਾਨ ਨੂੰ ਕਾਬੂ ਕਰਕੇ ਪੜਤਾਲ ਕੀਤੀ ਤਾਂ ਉਸ ਵਲੋਂ ਸੁੱਟਿਆ ਪੱਤਾ ਪਾਬੰਦੀਸ਼ੁਦਾ ਕੈਪਸੂਲਾਂ ਦਾ ਨਿਕਲਿਆ | ਨੌਜਵਾਨ ਦੀ ਪਛਾਣ ਗੁਰਮੀਤ ਸਿੰਘ ਵਾਸੀ ਪਿੰਡ ਖੰਟ ਵਜੋਂ ਹੋਈ | ਪੁਲਿਸ ਨੇ ਨਸ਼ਾ ਵਿਰੋਧੀ ਐਕਟ ਤਹਿਤ ਪਰਚਾ ਦਰਜ ਕਰਕੇ ਬਣਦੀ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਧਾਰਮਿਕ ਸਮਾਗਮ ਸਮਾਜਿਕ ਬੁਰਾਈਆਂ ਨੂੰ ਜੜ੍ਹੋਂ ਖ਼ਤਮ ਕਰਨ 'ਚ ਸਹਾਈ ਸਿੱਧ ਹੁੰਦੇ ਨੇ-ਰਾਜੂ ਖੰਨਾ ਅਗਲੀ ਖ਼ਬਰ ਮੁੱਖ ਮੰਤਰੀ ਵਲੋਂ ਨਸ਼ਾ ਮੁਕਤ ਸਮਾਜ ਦੇ ਦੇਖੇ ਸੁਪਨੇ ਨੂੰ ਪੈ ਰਿਹਾ ਬੂਰ-ਵਿਧਾਇਕ ਗੈਰੀ ਬੜਿੰਗ
Ad Position 24