09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

32 ਪਾਬੰਦੀਸ਼ੁਦਾ ਗੋਲੀਆਂ ਸਮੇਤ ਕਾਬੂ

Ad Position 21
No active advertisement
ਅਜੀਤ ਡੈਸਕ 01-06-2025
ਖਮਾਣੋਂ, 31 ਮਈ (ਮਨਮੋਹਣ ਸਿੰਘ ਕਲੇਰ)-ਖਮਾਣੋਂ ਪੁਲਿਸ ਨੇ ਇਕ ਵਿਅਕਤੀ ਨੂੰ 32 ਪਾਬੰਦੀਸ਼ੁਦਾ ਗੋਲੀਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਮੁਤਾਬਿਕ ਥਾਣੇਦਾਰ ਸਪਿੰਦਰ ਸਿੰਘ ਜਦੋਂ ਪੁਲਿਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਕਰ ਰਹੇ ਸਨ ਤਾਂ ਰੇਲਵੇ ਫਾਟਕ ਪਿੰਡ ਬਿਲਾਸਪੁਰ ਤੋਂ ਪਿੰਡ ਭਾਂਬਰੀ ਨੂੰ ਜਾਂਦੀ ਸੜਕ ਦੇ ਨੇੜੇ ਪੈਦਲ ਤੁਰੇ ਆ ਰਹੇ ਇਕ ਵਿਅਕਤੀ ਨੂੰ ਸ਼ੱਕ ਦੇ ਅਧਾਰ 'ਤੇ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ ਉਕਤ ਬਰਾਮਦਗੀ ਕੀਤੀ ਗਈ | ਜਿਸ ਦੀ ਪਛਾਣ ਰਾਮਪ੍ਰੀਤ ਪਾਸਵਾਨ ਵਾਸੀ ਪਿੰਡ ਬਰਵਾਲੀ ਖ਼ੁਰਦ ਥਾਣਾ ਖਮਾਣੋਂ ਵਜੋਂ ਹੋਈ | ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਨਸ਼ਾ ਰੋਕੂ ਐਕਟ ਤਹਿਤ ਮੁਕੱਦਮਾ ਦਰਜ ਕਰਕੇ ਉਸ ਨੂੰ ਅਦਾਲਤ 'ਚ ਪੇਸ਼ ਕਰ ਦਿੱਤਾ |
Ad Position 22
No active advertisement
ਪਿਛਲੀ ਖ਼ਬਰ ਧਾਰਮਿਕ ਸਮਾਗਮ ਸਮਾਜਿਕ ਬੁਰਾਈਆਂ ਨੂੰ ਜੜ੍ਹੋਂ ਖ਼ਤਮ ਕਰਨ 'ਚ ਸਹਾਈ ਸਿੱਧ ਹੁੰਦੇ ਨੇ-ਰਾਜੂ ਖੰਨਾ ਅਗਲੀ ਖ਼ਬਰ ਧਾਰਮਿਕ ਸਮਾਗਮ ਸਮਾਜਿਕ ਬੁਰਾਈਆਂ ਨੂੰ ਜੜ੍ਹੋਂ ਖ਼ਤਮ ਕਰਨ 'ਚ ਸਹਾਈ ਸਿੱਧ ਹੁੰਦੇ ਨੇ-ਰਾਜੂ ਖੰਨਾ
Ad Position 24