09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਐਮ. ਜੀ. ਅਸ਼ੋਕਾ ਕੰਨਿਆ ਸਕੂਲ 'ਚ ਵਾਤਾਵਰਨ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 01-06-2025
ਫ਼ਤਹਿਗੜ੍ਹ ਸਾਹਿਬ, 31 ਮਈ (ਬਲਜਿੰਦਰ ਸਿੰਘ)-ਐਮ.ਜੀ ਅਸ਼ੋਕਾ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸਰਹਿੰਦ ਵਿਖੇ ਪਿ੍ੰਸੀਪਲ ਅੰਜੂ ਕੌੜਾ ਦੀ ਅਗਵਾਈ ਹੇਠ ਵਾਤਾਵਰਨ ਦਿਵਸ ਮਨਾਇਆ ਗਿਆ | ਜਿਸ ਦੌਰਾਨ ਸਕੂਲੀ ਵਿਦਿਆਰਥਣਾਂ ਵਲੋਂ ਮੈਡੀਸਨਲ ਪੌਦੇ, ਅਸ਼ਵਗੰਧਾ, ਤੁਲਸੀ, ਨਿੰਮ, ਆਂਵਲਾ ਅਤੇ ਗਿਲੋਏ ਦੇ ਬੂਟੇ ਲਗਾਏ ਗਏ | ਇਸ ਦਿਵਸ ਦੀ ਖ਼ਾਸ ਗੱਲ ਇਹ ਰਹੀ ਕਿ ਹਰ ਕਲਾਸ ਦੀਆਂ ਵਿਦਿਆਰਥਣਾਂ ਨੂੰ ਵੱਖਰੀ-ਵੱਖਰੀ ਕਿਆਰੀ ਬਣਾ ਕੇ ਦਿੱਤੀ ਗਈ ਅਤੇ ਇਨਾਂ ਪੌਦਿਆਂ ਦੀ ਦੇਖ-ਰੇਖ ਅਤੇ ਸੰਭਾਲਣ ਦੀ ਜ਼ਿੰਮੇਵਾਰੀ ਵੀ ਵਿਦਿਆਰਥਣਾਂ ਨੂੰ ਦਿੱਤੀ ਗਈ | ਇਸ ਮੌਕੇ ਪਿ੍ੰਸੀਪਲ ਅੰਜੂ ਕੌੜਾ ਨੇ ਕਿਹਾ ਕਿ ਵਾਤਾਵਰਨ ਦੀ ਰੱਖਿਆ ਤੇ ਧਰਤੀ ਨੂੰ ਬਚਾਉਣ ਸਬੰਧੀ ਐਮ.ਜੀ ਅਸ਼ੋਕਾ ਗਰਲਜ਼ ਸਕੂਲ ਵਿਚ ਵਾਤਾਵਰਨ ਦਿਵਸ ਮਨਾਇਆ ਗਿਆ | ਵਿਸ਼ਵ ਵਾਤਾਵਰਨ ਦਿਵਸ ਲੋਕਾਂ ਨੂੰ ਪ੍ਰੇਰਿਤ ਕਰਨ ਲਈ ਇਕ ਗਲੋਬਲ ਪਲੇਟਫ਼ਾਰਮ ਹੈ | ਉਨਾਂ ਕਿਹਾ ਕਿ ਹਰ ਨਾਗਰਿਕ ਨੂੰ ਵਾਤਾਵਰਨ ਪ੍ਰਤੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣ ਦੀ ਲੋੜ ਹੈ ਅਤੇ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ | ਇਸ ਮੌਕੇ ਸਮੂਹ ਸਟਾਫ਼, ਵਿਦਿਆਰਥਣਾਂ ਅਤੇ ਉਨ•ਾਂ ਦੇ ਮਾਪੇ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਆਸ਼ਮਾ ਇੰਟਰਨੈਸ਼ਨਲ ਸਕੂਲ ਵਿਖੇ ਦੰਦਾਂ ਦੀ ਜਾਂਚ ਸੰਬੰਧੀ ਕੈਂਪ ਲਗਾਇਆ <br/> ਅਗਲੀ ਖ਼ਬਰ ਧਾਰਮਿਕ ਸਮਾਗਮ ਸਮਾਜਿਕ ਬੁਰਾਈਆਂ ਨੂੰ ਜੜ੍ਹੋਂ ਖ਼ਤਮ ਕਰਨ 'ਚ ਸਹਾਈ ਸਿੱਧ ਹੁੰਦੇ ਨੇ-ਰਾਜੂ ਖੰਨਾ
Ad Position 24