10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਜਥੇ. ਰਿਆ ਨੇ ਗੁਰਦੁਆਰਾ ਭਗਤ ਰਵਿਦਾਸ ਜੀ ਪ੍ਰਬੰਧਕ ਕਮੇਟੀ ਰਾਣਵਾਂ ਨੂੰ ਬਰਤਨ ਸੌਂਪੇ

Ad Position 21
No active advertisement
ਅਜੀਤ ਡੈਸਕ 01-06-2025
ਖਮਾਣੋਂ, 31 ਮਈ (ਜੋਗਿੰਦਰ ਪਾਲ)-ਅਵਤਾਰ ਸਿੰਘ ਰਿਆ ਸਾਬਕਾ ਜੂਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਭਗਤ ਗੁਰੂ ਰਵਿਦਾਸ ਜੀ ਰਾਣਵਾਂ ਦੀ ਪ੍ਰਬੰਧਕ ਕਮੇਟੀ ਨੂੰ ਭਾਂਡਿਆਂ ਦੀ ਵੇਲ ਦਿੱਤੀ ਗਈ | ਜਥੇ. ਰਿਆ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਧਰਮ ਪ੍ਰਚਾਰ, ਸਿੱਖਿਆ ਅਤੇ ਸਿਹਤ ਦੇ ਖੇਤਰ ਵਿਚ ਵਿਲੱਖਣ ਕੰਮ ਕਰ ਰਹੀ ਹੈ ਅਤੇ ਕਮੇਟੀ ਵਲੋਂ ਵੱਖ-ਵੱਖ ਲੋੜਵੰਦ ਵਿਅਕਤੀਆਂ ਦੀ ਸਮੇਂ ਸਮੇਂ ਸਿਰ ਮਦਦ ਵੀ ਕੀਤੀ ਜਾਂਦੀ ਹੈ | ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਲੋਕਲ ਗੁਰਦੁਆਰਾ ਕਮੇਟੀਆਂ ਨੂੰ ਗੁਰੂਘਰਾਂ ਦੇ ਪ੍ਰਬੰਧ ਲਈ ਬਰਤਨ, ਦਰੀਆਂ, ਸਾਜ਼ ਅਤੇ ਬੇਸ਼ਕੀਮਤੀ ਰੁਮਾਲੇ ਤੇ ਚੰਦੋਏ ਸਾਹਿਬ ਵੀ ਮੁਹੱਈਆ ਕਰਵਾਏ ਜਾਂਦੇ ਹਨ | ਗੁਰਦੁਆਰਾ ਭਗਤ ਰਵਿਦਾਸ ਜੀ ਰਾਣਵਾਂ ਦੀ ਪ੍ਰਬੰਧਕ ਕਮੇਟੀ ਵਲੋਂ ਇਸ ਸਬੰਧੀ ਜਥੇ.ਅਵਤਾਰ ਸਿੰਘ ਰਿਆ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਸੁਖਦੇਵ ਸਿੰਘ ਮੈਨੇਜਰ ਗੁਰਦੁਆਰਾ ਸਾਹਿਬ ਰਾਣਵਾਂ, ਕਸ਼ਮੀਰਾ ਸਿੰਘ ਰਾਣਵਾਂ, ਗਿਆਨੀ ਗੁਲਜਾਰ ਸਿੰਘ ਰਾਣਵਾਂ, ਡਾ. ਗੁਰਦੀਪ ਸਿੰਘ, ਅਵਤਾਰ ਸਿੰਘ ਬਾਰਾ, ਮੰਨਾ ਸਿੰਘ, ਰਾਮ ਸਿੰਘ, ਜਸਪਾਲ ਸਿੰਘ, ਭਗਤ ਸਿੰਘ ਰਾਣਵਾਂ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਦੀ ਸੂਬਾਈ ਮੀਟਿੰਗ ਅਗਲੀ ਖ਼ਬਰ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ ਕਰਵਾਇਆ
Ad Position 24