ਬਸੀ ਪਠਾਣਾਂ, 31 ਮਈ (ਮੌਦਗਿਲ)-ਨਜ਼ਦੀਕੀ ਪਿੰਡ ਨੌਗਾਵਾਂ ਵਿਖੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਵਲੋਂ ਸਿੱਖ ਧਰਮ ਦੇ ਪ੍ਰਚਾਰ ਪ੍ਰਸਾਰ ਦੇ ਉਦੇਸ਼ ਨਾਲ 'ਖ਼ੁਆਰ ਹੋਏ ਸਭ ਮਿਲੇਂਗੇ' ਪ੍ਰੋਗਰਾਮ ਤਹਿਤ ਗੁਰਮਤਿ ਸਮਾਗਮ ਕਰਵਾਇਆ ਗਿਆ | ਸ੍ਰੀ ਗੁਰੂ ਅਰਜੁਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਸ ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ ਗਈ | ਉਨ੍ਹਾਂ ਸੰਗਤਾਂ ਨੂੰ ਸ੍ਰੀ ਗੁਰੂ ਅਰਜੁਨ ਦੇਵ ਜੀ ਵਲੋਂ ਦਿਖਾਏ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਵੀ ਕੀਤਾ | ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਮੰਨ ਕੇ ਜ਼ਿਆਦਾ ਤੋਂ ਜ਼ਿਆਦਾ ਗੁਰਬਾਣੀ ਦਾ ਪਾਠ ਕਰਨਾ, ਬਾਣੀ ਨੂੰ ਸਮਝਣਾ ਤੇ ਉਸ 'ਤੇ ਅਮਲ ਕਰਨਾ ਚਾਹੀਦਾ ਹੈ ਅਤੇ ਬੱਚਿਆਂ ਨੂੰ ਪ੍ਰੇਮ ਨਾਲ ਸਿੱਖੀ ਦਾ ਮਾਰਗ ਸਮਝਾਉਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਸੂਬੇ ਵਿਚ ਸਿੱਖਾਂ ਨੂੰ ਘੱਟ ਗਿਣਤੀ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਨੂੰ ਨਾਕਾਮ ਕਰਨ ਲਈ ਇਕਜੁੱਟ ਹੋਣ ਦੀ ਲੋੜ ਹੈ | ਇਸ ਮੌਕੇ ਮੰਚ ਸੰਚਾਲਨ ਦੀ ਸੇਵਾ ਗ੍ਰੰਥੀ ਭਾਈ ਜਸਵਿੰਦਰ ਸਿੰਘ ਵਲੋਂ ਨਿਭਾਈ ਗਈ | ਅੰਤ ਵਿਚ ਜਥੇਦਾਰ ਅਵਤਾਰ ਸਿੰਘ ਰਿਆ ਸਾਬਕਾ ਜੂਨੀਅਰ ਮੀਤ ਪ੍ਰਧਾਨ ਤੇ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਹੋਰ ਮੁਹਤਬਰਾਂ ਵਲੋਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸਨਮਾਨ ਕੀਤਾ ਗਿਆ | ਉਨ੍ਹਾਂ ਆਈਆਂ ਸੰਗਤਾਂ ਦਾ ਧੰਨਵਾਦ ਵੀ ਕੀਤਾ | ਇਸ ਤੋਂ ਪਹਿਲਾਂ ਰਾਗੀ ਤੇ ਢਾਡੀ ਜਥੇ ਵਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਨਾਲ ਜੋੜਿਆ ਗਿਆ | ਇਸ ਮੌਕੇ 'ਤੇ ਸਰਬਜੀਤ ਸਿੰਘ ਝਿੰਜਰ ਪ੍ਰਧਾਨ ਯੂਥ ਅਕਾਲੀ ਦਲ, ਬਲਜੀਤ ਸਿੰਘ ਭੁੱਟਾ ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ, ਗੁਰਮੀਤ ਸਿੰਘ ਸੋਨੂ ਚੀਮਾ, ਬਲਜਿੰਦਰ ਸਿੰਘ ਭੁੱਚੀ, ਜਤਿੰਦਰਪਾਲ ਸਿੰਘ ਕਾਹਲੋਂ, ਰਵਿੰਦਰ ਸਿੰਘ ਰਾਣਾ, ਸੇਵਾ ਸਿੰਘ, ਮਾਸਟਰ ਅਜੀਤ ਸਿੰਘ, ਬਲਜਿੰਦਰ ਸਿੰਘ ਬੌੜ ਸਾਬਕਾ ਚੇਅਰਮੈਨ, ਗੁਰਦੁਆਰਾ ਕਮੇਟੀ ਪ੍ਰਧਾਨ ਬਲਵੀਰ ਸਿੰਘ, ਮੇਜਰ ਸਿੰਘ, ਸੁਰਜੀਤ ਸਿੰਘ, ਜਗਮੋਹਣ ਸਿੰਘ ਠੇਕੇਦਾਰ, ਅਮਰਜੀਤ ਸਿੰਘ, ਫਤਿਹ ਸਿੰਘ, ਲਖਬੀਰ ਸਿੰਘ, ਜੋਗਿੰਦਰ ਸਿੰਘ ਸਾਬਕਾ ਕੌਂਸਲਰ, ਅੰਮਿ੍ਤਪਾਲ ਸਿੰਘ ਖੱਟੜਾ, ਸਰਪੰਚ ਗੁਰਜੀਤ ਸਿੰਘ ਸੇਠੀ, ਸਾਬਕਾ ਸਰਪੰਚ ਰਵਿੰਦਰ ਸਿੰਘ, ਸੀਨੀਅਰ ਅਕਾਲੀ ਆਗੂ ਸੁਖਬੀਰ ਸਿੰਘ ਸੁੱਖਾ, ਰਣਧੀਰ ਸਿੰਘ ਮੋਰਿੰਡਾ, ਰਜਿੰਦਰ ਸਿੰਘ ਅਤੇ ਵੱਡੀ ਗਿਣਤੀ ਵਿਚ ਹੋਰ ਵੀ ਹਾਜ਼ਰ ਸਨ |