10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਮੰਡੀ ਗੋਬਿੰਦਗੜ੍ਹ 'ਚ ਸ਼ਹੀਦੀ ਪੁਰਬ ਨੂੰ ਸਮਰਪਿਤ ਜਾਗਿ੍ਤੀ ਸੰਮੇਲਨ ਅੱਜ

Ad Position 21
No active advertisement
ਅਜੀਤ ਡੈਸਕ 01-06-2025
ਮੰਡੀ ਗੋਬਿੰਦਗੜ•, 31 ਮਈ (ਇਕਬਾਲ ਸੰਧੂ)-ਡਾ.ਭੀਮ ਰਾਓ ਅੰਬੇਦਕਰ ਮਿਸ਼ਨ ਸੁਸਾਇਟੀ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ 1 ਜੂਨ ਨੂੰ ਸਥਾਨਕ ਸ੍ਰੀ ਗੁਰੂ ਰਵਿਦਾਸ ਧਰਮਸ਼ਾਲਾ ਵਿਖੇ ਸਵੇਰੇ 11 ਵਜੇ ਤੋਂ ਜਾਗਿ੍ਤੀ ਸੰਮੇਲਨ ਕਰਵਾਇਆ ਜਾ ਰਿਹਾ ਹੈ | ਜਿਸ ਵਿਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਅਤੇ ਹਲਕਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਜਦਕਿ ਨਗਰ ਕੌਂਸਲ ਪ੍ਰਧਾਨ ਹਰਪ੍ਰੀਤ ਸਿੰਘ ਪਿ੍ੰਸ, ਰਣਦੀਪ ਸਿੰਘ ਪਟਵਾਰੀ ਅਤੇ ਹਰਚੰਦ ਸਿੰਘ ਨਸਰਾਲੀ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਣਗੇ | ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਰਣਧੀਰ ਸਿੰਘ ਬਾਗੜੀਆ ਨੇ ਇਲਾਕੇ ਦੀਆਂ ਸੰਗਤਾਂ ਨੂੰ ਸ਼ਹੀਦੀ ਪੁਰਬ ਨੂੰ ਸਮਰਪਿਤ ਜਾਗਿ੍ਤੀ ਸੰਮੇਲਨ ਵਿਚ ਸ਼ਿਰਕਤ ਕਰਨ ਦੀ ਅਪੀਲ ਕੀਤੀ | ਇਸ ਮੌਕੇ ਭੁਪਿੰਦਰ ਸਿੰਘ ਡਡਹੇੜੀ, ਹਰਪਿੰਦਰ ਸਿੰਘ ਭੂਰਾ, ਬਲਵੀਰ ਸਿੰਘ ਬੀਰੀ, ਬਲਵਿੰਦਰ ਸਿੰਘ ਸ਼ਾਂਤੀ ਨਗਰ, ਗੁਰਬਖ਼ਸ਼ ਸਿੰਘ, ਨੰਬਰਦਾਰ ਬਲਕਾਰ ਸਿੰਘ, ਜਗਦੇਵ ਸਿੰਘ, ਇਕਬਾਲ ਸਿੰਘ ਰਾਮਗੜ•ੀਆ, ਗੁਰਦੀਪ ਸਿੰਘ ਹੈਪੀ, ਕੁਲਵੰਤ ਸਿੰਘ ਸੋਢੀ ਅਤੇ ਜੱਸੀ ਭੁੱਲਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ਬਰਡਜ਼ ਕਲੱਬ ਦੇ ਨਾਲ ਸਾਂਝਦਾਰੀ 'ਚ 'ਕੋਰਡੀਆ ਬਰਡਜ਼ ਕਲੱਬ' ਦੀ ਸ਼ੁਰੂਆਤ ਅਗਲੀ ਖ਼ਬਰ ਪੀਰ ਬਾਬਾ ਰਹਿਮਤ ਸ਼ਾਹ ਅਲੀ ਦਾ ਸਾਲਾਨਾ ਮੇਲਾ ਕਰਵਾਇਆ
Ad Position 24