ਜਖਵਾਲੀ, 2 ਜੂਨ (ਨਿਰਭੈ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੰਗਤਪੁਰ ਸੋਢੀਆਂ ਵਿਖੇ ਮਾਪੇ ਅਧਿਆਪਕ ਮਿਲਣੀ ਹੋਈ | ਇਸ ਮੌਕੇ ਮਾਪਿਆਂ ਨੇ ਸਕੂਲ ਵਿਚ ਪਹੁੰਚ ਕੇ ਆਪਣੇ ਬੱਚਿਆਂ ਦਾ ਹਾਲ ਜਾਣਿਆ | ਇਸ ਮੌਕੇ ਪਿ੍ੰਸੀਪਲ ਸਰਬਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਿੱਖਿਆ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ | ਸਰਕਾਰ ਵਲੋਂ ਜਿਥੇ ਸਿੱਖਿਆ ਨੂੰ ਪ੍ਰਫੁੱਲਿਤ ਕਰਨ ਦੇ ਲਈ ਵੱਡਾ ਬਜਟ ਰੱਖਿਆ ਗਿਆ ਹੈ, ਉਥੇ ਹੀ ਵੱਖ-ਵੱਖ ਗਤੀਵਿਧੀਆਂ ਦੇ ਨਾਲ ਵਿਦਿਆਰਥੀਆਂ ਨੂੰ ਸਿੱਖਿਆ ਪ੍ਰਤੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ | ਜੇਕਰ ਪ੍ਰਾਈਵੇਟ ਸਕੂਲਾਂ ਦੀ ਤਰ੍ਹਾਂ ਸਰਕਾਰੀ ਸਕੂਲਾਂ ਵਿਚ ਪੜ੍ਹਨ ਵਾਲੇ ਵਿਦਿਆਰਥੀਆਂ ਦੇ ਮਾਪੇ ਆਪਣੇ ਬੱਚਿਆਂ ਦੇ ਭਵਿੱਖ ਪ੍ਰਤੀ ਸੁਚੇਤ ਰਹਿਣਗੇ ਤਾਂ ਉਨ੍ਹਾਂ ਦਾ ਭਵਿੱਖ ਉੱਜਵਲ ਹੋਵੇਗਾ | ਉਨ੍ਹਾਂ ਕਿਹਾ ਕਿ ਮਾਪਿਆਂ ਦਾ ਫ਼ਰਜ਼ ਬਣਦਾ ਹੈ ਕਿ ਜਦੋਂ ਵਿਦਿਆਰਥੀ ਘਰ ਜਾਣ ਤਾਂ ਉਨ੍ਹਾਂ ਤੋਂ ਸਕੂਲ 'ਚ ਕੀਤੀ ਗਈ ਕਾਰਗੁਜ਼ਾਰੀ ਬਾਰੇ ਪੁੱਛਿਆ ਜਾਵੇ ਅਤੇ ਉਨ੍ਹਾਂ ਨੂੰ ਬਾਰ-ਬਾਰ ਪੜ੍ਹਨ ਦੇ ਲਈ ਪ੍ਰੇਰਿਤ ਕੀਤਾ ਜਾਵੇ | ਪੜ੍ਹਾਈ ਤੋਂ ਇਲਾਵਾ ਉਨ੍ਹਾਂ ਨੂੰ ਖੇਡਣ ਦੇ ਲਈ ਵੀ ਵਿਸ਼ੇਸ਼ ਸਮਾਂ ਦਿੱਤਾ ਜਾਵੇ | ਜਿਹੜੇ ਵਿਦਿਆਰਥੀ ਬੋਰਡ ਦੀਆਂ ਕਲਾਸਾਂ 'ਚੋਂ ਚੰਗੇ ਨੰਬਰ ਲੈ ਕੇ ਪਾਸ ਹੋਏ ਹਨ ਉਨ੍ਹਾਂ ਦੇ ਮਾਪਿਆਂ ਨੂੰ ਵੀ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ | ਇਸ ਮੌਕੇ ਹਰਿੰਦਰਜੀਤ ਸਿੰਘ, ਸੰਦੀਪ ਕੁਮਾਰ ਸੂਦ, ਗੁਰਸਤਵੀਰ ਕੌਰ, ਬਲਜੀਤ ਕੌਰ, ਅਮਨਦੀਪ ਕੌਰ, ਹਰਕੰਵਲਜੀਤ ਕੌਰ, ਜਸਵੀਰ ਕੌਰ, ਕੁਲਜਿੰਦਰ ਕੌਰ, ਸੁਨੀਤਾ ਰਾਣੀ, ਕਮਲਜੀਤ ਕੌਰ, ਜਤਿੰਦਰ ਪਾਲ ਸਿੰਘ, ਰੋਸਾ ਸਿੰਘ, ਹਰਵੀਰ ਸਿੰਘ ਤੇ ਡਾ. ਜਤਿੰਦਰਪਾਲ ਸਿੰਘ, ਤਰੁਣ ਮਿੱਤਲ ਆਦਿ ਵੀ ਹਾਜ਼ਰ ਸਨ |