ਫ਼ਤਹਿਗੜ੍ਹ ਸਾਹਿਬ, 2 ਜੂਨ (ਮਨਪ੍ਰੀਤ ਸਿੰਘ)-ਮਾਰਕੀਟ ਕਮੇਟੀ ਸਰਹਿੰਦ-ਫ਼ਤਹਿਗੜ੍ਹ ਸਾਹਿਬ 'ਚ ਪੰਜਾਬ ਸਰਕਾਰ ਵਲੋਂ ਕੀਤੀ ਆਕਸ਼ਨ ਰਿਕਾਰਡਰ ਦੀ ਅਸਾਮੀ ਲਈ ਆਪਣੇ ਦਫ਼ਤਰ 'ਚ ਹਰਮਨਜੋਤ ਕੌਰ ਨੂੰ ਨਿਯੁਕਤੀ ਪੱਤਰ ਸੌਂਪਿਆ ਤੇ ਇਸ ਨਵੀਂ ਨਿਯੁਕਤੀ ਲਈ ਪੱਤਰ ਸੌਂਪਦਿਆਂ ਮਾਰਕੀਟ ਕਮੇਟੀ ਸਰਹਿੰਦ-ਫ਼ਤਹਿਗੜ੍ਹ ਸਾਹਿਬ ਦੇ ਸਕੱਤਰ ਹਰਿੰਦਰ ਸਿੰਘ ਗਿੱਲ, ਅਕਾਊਾਟੈਂਟ ਗੁਰਮੇਲ ਸਿੰਘ ਤੇ ਬਲਾਕ ਪ੍ਰਧਾਨ ਬਲਬੀਰ ਸਿੰਘ ਸੋਢੀ ਨੇ ਨਵੀਂ ਨਿਯੁਕਤੀ ਲਈ ਯੋਗ ਪਾਈ ਗਈ ਤੇ ਉਮੀਦਵਾਰ ਨੂੰ ਜੁਆਇਨ ਕਰਵਾਉਣ ਸਮੇਂ ਮੁਬਾਰਕਬਾਦ ਦਿੱਤੀ ਅਤੇ ਇਮਾਨਦਾਰੀ ਤੇ ਲਗਨ ਨਾਲ ਕੰਮ ਕਰਨ ਬਾਰੇ ਕਿਹਾ | ਮਾਰਕੀਟ ਕਮੇਟੀ ਸਰਹਿੰਦ-ਫ਼ਤਹਿਗੜ੍ਹ ਸਾਹਿਬ ਦੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਬੇਰੁਜ਼ਗਾਰੀ ਖ਼ਤਮ ਕਰਨ ਲਈ ਹਰ ਸਮੇਂ ਪੱਬਾਂ ਭਾਰ ਹੋ ਕੇ ਕੰਮ ਕਰ ਰਹੀ ਹੈ ਤੇ ਆਉਣ ਵਾਲੇ ਸਮੇਂ ਵਿਚ ਹੋਰ ਵੀ ਨੌਕਰੀਆਂ ਪੜ੍ਹੇ ਲਿਖੇ ਨੌਜਵਾਨਾਂ ਨੂੰ ਦਿੱਤੀਆਂ ਜਾਣਗੀਆਂ |