15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਨੇ 28ਵਾਂ ਸਥਾਪਨਾ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 03-06-2025
ਮੰਡੀ ਗੋਬਿੰਦਗੜ੍ਹ, 2 ਜੂਨ (ਪੱਤਰ ਪ੍ਰੇਰਕ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਮੰਡੀ ਗੋਬਿੰਦਗੜ੍ਹ ਵਲੋਂ ਐਸੋਸੀਏਸ਼ਨ ਦੇ 28ਵੇਂ ਸਥਾਪਨਾ ਦਿਵਸ ਸੰਬੰਧੀ ਡਾ. ਬਲਵਿੰਦਰ ਸਿੰਘ ਹੈਪੀ ਦੀ ਰਹਿਨੁਮਾਈ ਹੇਠ ਸਮਾਗਮ ਕਰਵਾਇਆ, ਜਿਸ 'ਚ ਡਾ. ਵਿਕਾਸ ਕੌਸ਼ਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਡਾ. ਕੌਂਸਲ ਨੇ ਆਪਣੇ ਸੰਬੋਧਨ ਵਿਚ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਦਿਲ ਦੀਆਂ ਬਿਮਾਰੀਆਂ ਦੇ ਲੱਛਣ, ਇਲਾਜ ਅਤੇ ਬਚਾਅ ਸੰਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਸਮਾਗਮ ਦੌਰਾਨ ਐਸੋਸੀਏਸ਼ਨ ਦੇ ਸੂਬਾ ਮੀਤ ਪ੍ਰਧਾਨ ਡਾ. ਰਿੰਕੂ ਤੇ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਐਸੋਸੀਏਸ਼ਨ ਮੈਡੀਕਲ ਪ੍ਰੈਕਟੀਸ਼ਨਰਾਂ ਦੇ ਕਿੱਤੇ ਨੂੰ ਬਚਾਉਣ ਲਈ ਸਰਕਾਰ ਦੇ ਨਾਲ ਹਰ ਸੰਘਰਸ਼ ਲਈ ਤਿਆਰ ਹੈ | ਸਾਰੇ ਸਾਥੀਆਂ ਨੇ ਆਪਣੇ ਕਿੱਤੇ ਨੂੰ ਬਚਾਉਣ ਦਾ ਪ੍ਰਣ ਲਿਆ ਅਤੇ ਕੇਕ ਕੱਟ ਕੇ 28ਵੇਂ ਸਥਾਪਨਾ ਦਿਵਸ ਦੀ ਖ਼ੁਸ਼ੀ ਸਾਂਝੀ ਕੀਤੀ | ਇਸ ਮੌਕੇ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਡਾ. ਪੀ. ਜੀ. ਨੇ ਸਾਰੇ ਪ੍ਰੈਕਟੀਸ਼ਨਰਾਂ ਤੇ ਮੁੱਖ ਮਹਿਮਾਨ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ | ਇਸ ਮੌਕੇ ਬਲਾਕ ਦੇ ਮੀਤ ਪ੍ਰਧਾਨ ਜੁਝਾਰ ਸਿੰਘ, ਸਕੱਤਰ ਜਸਬੀਰ ਸਿੰਘ ਜੱਸੀ, ਖ਼ਜ਼ਾਨਚੀ ਆਰ. ਕੇ, ਜ਼ਿਲ੍ਹਾ ਸਕੱਤਰ ਸਰਬਜੀਤ ਸਿੰਘ ਨਸਰਾਲੀ, ਐਮ. ਕੇ. ਕਰਨ, ਦਿਨੇਸ਼, ਭਾਰਤ ਵਿਸ਼ਵਕਰਮਾ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕਿੰਗ ਇਲੈਵਨ ਪੰਜਾਬ ਦੇ ਫਾਈਨਲ 'ਚ ਪਹੁੰਚਣ 'ਤੇ ਕ੍ਰਿਕਟ ਪ੍ਰੇਮੀਆਂ 'ਚ ਖ਼ੁਸ਼ੀ ਦੀ ਲਹਿਰ ਅਗਲੀ ਖ਼ਬਰ ਆਕਸ਼ਨ ਰਿਕਾਰਡਰ ਹਰਮਨਜੋਤ ਕੌਰ ਨੂੰ ਚੇਅਰਮੈਨ ਢਿੱਲੋਂ ਨੇ ਸੌਂਪਿਆ ਨਿਯੁਕਤੀ ਪੱਤਰ
Ad Position 24