15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਛੇਵੇਂ ਪਾਤਿਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ 10 ਤੋਂ 12 ਜੂਨ ਨੂੰ ਹੋਵੇਗਾ ਤਿੰਨ ਰੋਜ਼ਾ ਗੁਰਮਤਿ ਸਮਾਗਮ-ਭਿੰਦਰ ਸਿੰਘ

Ad Position 21
No active advertisement
ਅਜੀਤ ਡੈਸਕ 03-06-2025
ਮੰਡੀ ਗੋਬਿੰਦਗੜ੍ਹ, 2 ਜੂਨ (ਪੱਤਰ ਪ੍ਰੇਰਕ)-ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਤਿਹਾਸਿਕ ਗੁਰਦੁਆਰਾ ਸਾਹਿਬ ਪਾਤਿਸ਼ਾਹੀ ਛੇਵੀਂ ਮੁਹੱਲਾ ਗੁਰੂ ਕੀ ਨਗਰੀ ਮੰਡੀ ਗੋਬਿੰਦਗੜ੍ਹ ਵਿਖੇ ਕਰਵਾਏ ਜਾਣ ਵਾਲੇ ਤਿੰਨ ਰੋਜ਼ਾ ਗੁਰਮਤਿ ਸਮਾਗਮਾਂ ਦੀਆਂ ਤਿਆਰੀਆਂ ਨੂੰ ਲੈ ਕੇ ਧੰਨ-ਧੰਨ ਬਾਬਾ ਬੁੱਢਾ ਜੀ ਸੇਵਾ ਦਲ ਦੀ ਵਿਸ਼ੇਸ਼ ਮੀਟਿੰਗ ਹੋਈ | ਜਿਸ ਦੌਰਾਨ ਗੁਰਮਤਿ ਸਮਾਗਮ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਮੀਟਿੰਗ ਉਪਰੰਤ ਸੇਵਾਦਲ ਦੇ ਚੇਅਰਮੈਨ ਭਿੰਦਰ ਸਿੰਘ ਤੇ ਪ੍ਰਧਾਨ ਜਗਜੀਵਨ ਸਿੰਘ ਊਬੀ ਨੇ ਦੱਸਿਆ ਕਿ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਵਰਦਾਨ ਨਾਲ ਵਸੀ ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ 'ਚ 12 ਜੂਨ ਨੂੰ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ | ਜਿਸ ਸੰਬੰਧੀ ਤਿੰਨ ਰੋਜ਼ਾ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ | 10 ਜੂਨ ਨੂੰ ਅੰਮਿ੍ਤ ਵੇਲੇ ਸਾਢੇ 5 ਵਜੇ ਭਾਈ ਮਨਜਿੰਦਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਾਲੇ ਸੰਗਤਾਂ ਨੂੰ ਸ਼ਬਦ ਕੀਰਤਨ ਰਾਹੀਂ ਨਿਹਾਲ ਕਰਨਗੇ ਜਦ ਕਿ 11 ਨੂੰ ਅੰਮਿ੍ਤ ਵੇਲੇ ਭਾਈ ਦਲਵੀਰ ਸਿੰਘ ਰਾਜਪੁਰਾ ਵਾਲੇ ਤੇ 12 ਜੂਨ ਨੂੰ ਸਵੇਰੇ ਸਾਢੇ 5 ਵਜੇ ਭਾਈ ਵਰਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ ਵਾਲੇ ਗੁਰਬਾਣੀ ਦੇ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ | ਉਪਰੰਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਤੇ ਮਿੱਸੇ ਪ੍ਰਸ਼ਾਦਿਆਂ ਦਾ ਲੰਗਰ ਅਤੁੱਟ ਵਰਤਾਇਆ ਜਾਵੇਗਾ | ਮੀਟਿੰਗ 'ਚ ਸੰਸਥਾ ਦੇ ਚੇਅਰਮੈਨ ਭਿੰਦਰ ਸਿੰਘ, ਪ੍ਰਧਾਨ ਜਗਜੀਵਨ ਸਿੰਘ ਊਬੀ, ਬਾਬਾ ਸੁਜਾਨ ਸਿੰਘ ਕਾਰਸੇਵਾ ਵਾਲੇ, ਸੁਰਿੰਦਰਪਾਲ ਸਿੰਘ ਭਾਟੀਆ, ਹਰਬੰਸ ਸਿੰਘ ਹੁੰਝਣ, ਭੁਪਿੰਦਰ ਸਿੰਘ, ਰਣਜੀਤ ਸਿੰਘ, ਗੁਰਦੁਆਰਾ ਸਾਹਿਬ ਪਾਤਿਸ਼ਾਹੀ ਛੇਵੀਂ ਦੇ ਹੈੱਡਗ੍ਰੰਥੀ ਗਿਆਨੀ ਕੁਲਵਿੰਦਰ ਸਿੰਘ, ਕੁਲਵਿੰਦਰ ਸਿੰਘ ਭੰਗੂ, ਗੁਰਵਿੰਦਰ ਸਿੰਘ ਚਾਨੇ, ਨਿਰਭੈ ਸਿੰਘ, ਗੁਰਜੀਤ ਸਿੰਘ ਵੀ ਸ਼ਾਮਿਲ ਸਨ |
Ad Position 22
No active advertisement
ਪਿਛਲੀ ਖ਼ਬਰ 30 ਤੱਕ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ ਨੂੰ ਮਿਲੇਗੀ ਪ੍ਰੋਤਸਾਹਨ ਰਾਸ਼ੀ-ਮੁੱਖ ਖੇਤੀਬਾੜੀ ਅਫ਼ਸਰ ਅਗਲੀ ਖ਼ਬਰ ਸੰਤ ਬਾਬਾ ਉੱਤਮ ਸਿੰਘ ਸੇਵਾ ਸੁਸਾਇਟੀ ਨੇ ਵਾਤਾਵਰਨ ਦਿਵਸ ਮਨਾਉਣ ਸੰਬੰਧੀ ਕੀਤੀ ਮੀਟਿੰਗ
Ad Position 24