15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

'ਸੰਵਿਧਾਨ ਬਚਾਓ' ਰੈਲੀਆਂ 'ਚ ਲੋਕਾਂ ਦੀ ਵੱਡੀ ਸ਼ਮੂਲੀਅਤ ਕਾਂਗਰਸ ਦੀ ਜਿੱਤ ਦੇ ਸੰਕੇਤ- ਰਣਦੀਪ ਸਿੰਘ ਨਾਭਾ

Ad Position 21
No active advertisement
ਅਜੀਤ ਡੈਸਕ 03-06-2025
ਅਮਲੋਹ, 2 ਜੂਨ (ਕੇਵਲ ਸਿੰਘ)-ਪੰਜਾਬ ਦੇ ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਕੀਤੀਆਂ ਜਾ ਰਹੀਆਂ 'ਸੰਵਿਧਾਨ ਬਚਾਓ' ਰੈਲੀਆਂ ਵਿਚ ਵੱਡੀ ਗਿਣਤੀ ਵਿਚ ਲੋਕਾਂ ਦੀ ਹਾਜ਼ਰੀ ਇਹ ਦਰਸਾਉਂਦੀ ਹੈ ਕਿ ਪੰਜਾਬ ਦੀ ਜਨਤਾ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਨੂੰ ਸੱਤਾ ਵਿਚ ਲਿਆਉਣ ਲਈ ਮਨ ਬਣਾ ਚੁੱਕੀ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਨਹੀਂ ਉਤਰੀ ਅਤੇ ਲੋਕ ਹੁਣ ਇਸ ਸਰਕਾਰ ਤੋਂ ਅੱਕ ਚੁੱਕੇ ਹਨ ਕਿਉਂਕਿ ਰਾਜ ਵਿਚ ਮਹਿੰਗਾਈ, ਬੇਰੁਜ਼ਗਾਰੀ, ਨਸ਼ਾ ਅਤੇ ਕਾਨੂੰਨ ਵਿਵਸਥਾ ਜਿਹੇ ਮੁੱਦੇ ਹਰ ਆਮ ਨਾਗਰਿਕ ਨੂੰ ਪੀੜਤ ਕਰ ਰਹੇ ਹਨ | ਉਨ੍ਹਾਂ ਕਿਹਾ ਕਿ 'ਯੁੱਧ ਨਸ਼ਿਆਂ' ਵਿਰੁੱਧ 'ਆਪ' ਸਰਕਾਰ ਦਾ ਇਕ ਡਰਾਮਾ ਹੈ ਅਤੇ ਤਿੰਨ ਸਾਲ ਬੀਤਣ ਤੋਂ ਬਾਅਦ ਨਸ਼ਿਆਂ ਦੀ ਯਾਦ ਆ ਗਈ ਪਰ ਹੁਣ ਪੰਜਾਬ ਦੇ ਲੋਕ ਇਨ੍ਹਾਂ ਦੀਆਂ ਚਾਲਾਂ ਨੂੰ ਸਮਝ ਚੁੱਕੇ ਹਨ | ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ 2027 ਵਿਚ ਮਜ਼ਬੂਤ ਬਹੁਮਤ ਨਾਲ ਵਾਪਸੀ ਕਰੇਗੀ ਕਿਉਂਕਿ ਲੋਕਾਂ ਦਾ ਭਰੋਸਾ ਇਕ ਵਾਰ ਫਿਰ ਕਾਂਗਰਸ 'ਤੇ ਬਣ ਰਿਹਾ ਹੈ | ਉਨ੍ਹਾਂ ਨੇ ਸਾਰੇ ਵਰਗਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਲੋਕਤੰਤਰ ਬਚਾਉਣ ਲਈ ਅੱਗੇ ਆਉਣ ਤੇ ਕਾਂਗਰਸ ਦਾ ਸਾਥ ਦੇਣ |
Ad Position 22
No active advertisement
ਪਿਛਲੀ ਖ਼ਬਰ ਲੰਮੇ ਬਿਜਲੀ ਕੱਟਾਂ ਤੋਂ ਦੁਖੀ ਚੁੰਨ੍ਹੀ ਵਾਸੀਆਂ ਨੇ ਐੱਸ. ਡੀ. ਓ. ਨੂੰ ਮੰਗ ਪੱਤਰ ਸੌਂਪਿਆ ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ 2 ਵਿਅਕਤੀ ਗਿ੍ਫ਼ਤਾਰ
Ad Position 24