15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਡੀ. ਬੀ. ਯੂ. ਦੀ ਵਿਦਿਆਰਥਣ ਨੇ ਖੇਲੋ ਇੰਡੀਆ ਬੀਚ ਗੇਮਜ਼ 'ਚ ਜਿੱਤਿਆ ਸੋਨ ਤਗਮਾ

Ad Position 21
No active advertisement
ਅਜੀਤ ਡੈਸਕ 03-06-2025
ਅਮਲੋਹ, 2 ਜੂਨ (ਕੇਵਲ ਸਿੰਘ, ਅੰਮਿ੍ਤ ਸ਼ੇਰਗਿੱਲ)-ਦੇਸ਼ ਭਗਤ ਯੂਨੀਵਰਸਿਟੀ ਦੀ ਵਿਦਿਆਰਥਣ ਵਰਸ਼ਾ ਨੇ ਬੀਤੇ ਦਿਨੀ (ਦੀਉ ) ਦੀਵ ਵਿਚ ਆਯੋਜਿਤ ਖੇਲੋ ਇੰਡੀਆ ਬੀਚ ਗੇਮਜ਼-2025 ਵਿਚ ਪੇਨਕਾਕ ਸਿਲਾਟ ਵਿਚ ਸੋਨ ਤਗਮਾ ਜਿੱਤ ਕੇ ਯੂਨੀਵਰਸਿਟੀ ਦਾ ਨਾਮ ਰੌਸ਼ਨ ਕੀਤਾ ਹੈ | ਐਥਲੀਟ ਵਰਸ਼ਾ ਨੇ ਪੇਨਕਾਕ ਸਿਲਾਟ ਦੇ ਖੇਤਰ ਵਿਚ ਯੂਨੀਵਰਸਿਟੀ ਅਤੇ ਦੇਸ਼ ਦੀ ਲਗਾਤਾਰ ਪ੍ਰਤੀਨਿਧਤਾ ਕੀਤੀ ਹੈ ਅਤੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪਲੇਟਫ਼ਾਰਮਾਂ 'ਤੇ ਪ੍ਰਸੰਸਾ ਪ੍ਰਾਪਤ ਕੀਤੀ ਹੈ | ਇਸ ਮੌਕੇ ਚਾਂਸਲਰ ਡਾ. ਜ਼ੋਰਾ ਸਿੰਘ, ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ, ਵਾਈਸ ਚਾਂਸਲਰ ਡਾ. ਹਰਸ਼ ਸਦਾਵਰਤੀ ਅਤੇ ਚਾਂਸਲਰ ਦੇ ਸਲਾਹਕਾਰ ਡਾ. ਵਰਿੰਦਰ ਸਿੰਘ ਨੇ ਵਰਸ਼ਾ ਨੂੰ ਇਸ ਪ੍ਰਾਪਤੀ ਲਈ ਨਿੱਘੀ ਵਧਾਈ ਦਿੱਤੀ | ਯੂਨੀਵਰਸਿਟੀ ਨੇ ਵਰਸ਼ਾ ਵਰਗੀਆਂ ਨੌਜਵਾਨ ਪ੍ਰਾਪਤੀਆਂ ਦਾ ਸਮਰਥਨ ਕਰਨ ਲਈ ਆਪਣੀ ਵਚਨਬੱਧਤਾ ਦੀ ਪੁਸ਼ਟੀ ਕੀਤੀ | ਯੂਨੀਵਰਸਿਟੀ ਇਸ ਸੁਨਹਿਰੇ ਪਲ ਦਾ ਜਸ਼ਨ ਮਨਾਉਂਦੀ ਹੋਈ ਆਪਣੇ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਤੋਂ ਇਸ ਤਰ੍ਹਾਂ ਦੀਆਂ ਹੋਰ ਬਹੁਤ ਸਾਰੀਆਂ ਜਿੱਤਾਂ ਦੀ ਉਮੀਦ ਕਰਦੀ ਹੈ |
Ad Position 22
No active advertisement
ਪਿਛਲੀ ਖ਼ਬਰ ਲੰਮੇ ਬਿਜਲੀ ਕੱਟਾਂ ਤੋਂ ਦੁਖੀ ਚੁੰਨ੍ਹੀ ਵਾਸੀਆਂ ਨੇ ਐੱਸ. ਡੀ. ਓ. ਨੂੰ ਮੰਗ ਪੱਤਰ ਸੌਂਪਿਆ ਅਗਲੀ ਖ਼ਬਰ ਲੰਮੇ ਬਿਜਲੀ ਕੱਟਾਂ ਤੋਂ ਦੁਖੀ ਚੁੰਨ੍ਹੀ ਵਾਸੀਆਂ ਨੇ ਐੱਸ. ਡੀ. ਓ. ਨੂੰ ਮੰਗ ਪੱਤਰ ਸੌਂਪਿਆ
Ad Position 24