15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਡੀ. ਬੀ. ਯੂ. ਦੀ ਵਿਦਿਆਰਥਣ ਨੇ ਖੇਲੋ ਇੰਡੀਆ ਬੀਚ ਗੇਮਜ਼ 'ਚ ਜਿੱਤਿਆ ਸੋਨ ਤਗਮਾ

Ad Position 21
No active advertisement
ਅਜੀਤ ਡੈਸਕ 03-06-2025
ਅਮਲੋਹ, 2 ਜੂਨ (ਕੇਵਲ ਸਿੰਘ, ਅੰਮਿ੍ਤ ਸ਼ੇਰਗਿੱਲ)-ਦੇਸ਼ ਭਗਤ ਯੂਨੀਵਰਸਿਟੀ ਦੀ ਵਿਦਿਆਰਥਣ ਵਰਸ਼ਾ ਨੇ ਬੀਤੇ ਦਿਨੀ (ਦੀਉ ) ਦੀਵ ਵਿਚ ਆਯੋਜਿਤ ਖੇਲੋ ਇੰਡੀਆ ਬੀਚ ਗੇਮਜ਼-2025 ਵਿਚ ਪੇਨਕਾਕ ਸਿਲਾਟ ਵਿਚ ਸੋਨ ਤਗਮਾ ਜਿੱਤ ਕੇ ਯੂਨੀਵਰਸਿਟੀ ਦਾ ਨਾਮ ਰੌਸ਼ਨ ਕੀਤਾ ਹੈ | ਐਥਲੀਟ ਵਰਸ਼ਾ ਨੇ ਪੇਨਕਾਕ ਸਿਲਾਟ ਦੇ ਖੇਤਰ ਵਿਚ ਯੂਨੀਵਰਸਿਟੀ ਅਤੇ ਦੇਸ਼ ਦੀ ਲਗਾਤਾਰ ਪ੍ਰਤੀਨਿਧਤਾ ਕੀਤੀ ਹੈ ਅਤੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪਲੇਟਫ਼ਾਰਮਾਂ 'ਤੇ ਪ੍ਰਸੰਸਾ ਪ੍ਰਾਪਤ ਕੀਤੀ ਹੈ | ਇਸ ਮੌਕੇ ਚਾਂਸਲਰ ਡਾ. ਜ਼ੋਰਾ ਸਿੰਘ, ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ, ਵਾਈਸ ਚਾਂਸਲਰ ਡਾ. ਹਰਸ਼ ਸਦਾਵਰਤੀ ਅਤੇ ਚਾਂਸਲਰ ਦੇ ਸਲਾਹਕਾਰ ਡਾ. ਵਰਿੰਦਰ ਸਿੰਘ ਨੇ ਵਰਸ਼ਾ ਨੂੰ ਇਸ ਪ੍ਰਾਪਤੀ ਲਈ ਨਿੱਘੀ ਵਧਾਈ ਦਿੱਤੀ | ਯੂਨੀਵਰਸਿਟੀ ਨੇ ਵਰਸ਼ਾ ਵਰਗੀਆਂ ਨੌਜਵਾਨ ਪ੍ਰਾਪਤੀਆਂ ਦਾ ਸਮਰਥਨ ਕਰਨ ਲਈ ਆਪਣੀ ਵਚਨਬੱਧਤਾ ਦੀ ਪੁਸ਼ਟੀ ਕੀਤੀ | ਯੂਨੀਵਰਸਿਟੀ ਇਸ ਸੁਨਹਿਰੇ ਪਲ ਦਾ ਜਸ਼ਨ ਮਨਾਉਂਦੀ ਹੋਈ ਆਪਣੇ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਤੋਂ ਇਸ ਤਰ੍ਹਾਂ ਦੀਆਂ ਹੋਰ ਬਹੁਤ ਸਾਰੀਆਂ ਜਿੱਤਾਂ ਦੀ ਉਮੀਦ ਕਰਦੀ ਹੈ |
Ad Position 22
No active advertisement
ਪਿਛਲੀ ਖ਼ਬਰ 15 ਗ੍ਰਾਮ ਨਸ਼ੀਲੇ ਪਦਾਰਥ ਸਮੇਤ 2 ਕਾਬੂ ਅਗਲੀ ਖ਼ਬਰ ਗੋਬਿੰਦਗੜ੍ਹ ਪਬਲਿਕ ਸਕੂਲ 'ਚ ਕਰਵਾਈ ਮਾਪੇ-ਅਧਿਆਪਕ ਮਿਲਣੀ
Ad Position 24