ਜਖਵਾਲੀ, 2 ਜੂਨ (ਨਿਰਭੈ ਸਿੰਘ)-ਪੰਜਾਬ ਹੋਮਗਾਰਡ ਵੈਲਫੇਅਰ ਦੇ ਇਕ ਵਫ਼ਦ ਨੇ ਸੂਬਾ ਪ੍ਰਧਾਨ ਸਲਾਮਦੀਨ ਦੀ ਅਗਵਾਈ ਹੇਠ ਹੋਮਗਾਰਡ ਜਵਾਨਾਂ ਦੀਆਂ ਮੰਗਾਂ ਸਬੰਧੀ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਨਾਲ ਮੀਟਿੰਗ ਕੀਤੀ | ਮੀਟਿੰਗ ਉਪਰੰਤ ਸੂਬਾ ਪ੍ਰਧਾਨ ਸਲਾਮਦੀਨ, ਮੀਤ ਪ੍ਰਧਾਨ ਭੋਲਾ ਸਿੰਘ ਅਤੇ ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਨੇ ਦੱਸਿਆ ਕਿ ਹੋਮਗਾਰਡ ਜਵਾਨਾਂ ਦੀ ਮੰਗ ਹੈ ਕਿ 2015 ਦਾ ਮਾਣਯੋਗ ਸੁਪਰੀਮ ਕੋਰਟ ਦਾ ਫ਼ੈਸਲਾ ਬਰਾਬਰ ਡਿਊਟੀ, ਬਰਾਬਰ ਤਨਖ਼ਾਹ ਨੂੰ ਲਾਗੂ ਕਰਨਾ ਅਤੇ ਮਾਣਭੱਤੇ ਦਾ ਨੋਟੀਫ਼ਿਕੇਸ਼ਨ ਲਾਗੂ ਕਰਵਾਉਣ ਲਈ ਹਲਕਾ ਵਿਧਾਇਕ ਰਾਏ ਨੂੰ ਸਪੈਸ਼ਲ ਡੀ.ਜੀ.ਪੀ. ਸੰਜੀਵ ਕਾਲੜਾ, ਵਿੱਤ ਮੰਤਰੀ, ਗ੍ਰਹਿ ਮੰਤਰੀ ਦੇ ਨਾਮ ਮੰਗ ਪੱਤਰ ਦਿੱਤਾ ਗਿਆ ਹੈ | ਇਸ ਮੌਕੇ ਅਵਤਾਰ ਸਿੰਘ, ਨਰਿੰਦਰ ਸਿੰਘ, ਭਾਗ ਸਿੰਘ, ਬਬਲੀ ਖ਼ਾਨ, ਇੰਦਰਜੀਤ ਸਿੰਘ, ਦਰਸ਼ਨ ਸਿੰਘ, ਮਸਤਾਗ ਮੁਹੰਮਦ, ਕੁਲਵੰਤ ਰਾਏ, ਭਿੰਦਰ ਸਿੰਘ, ਬਲਕਾਰ ਸਿੰਘ, ਪ੍ਰਕਾਸ਼ ਸਿੰਘ ਹਾਜ਼ਰ ਸਨ | ਹਲਕਾ ਵਿਧਾਇਕ ਰਾਏ ਨੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਉਹ ਅੱਜ ਵਿੱਤ ਮੰਤਰੀ ਨੂੰ ਮਿਲ ਕੇ ਵਫ਼ਦ ਦੀਆਂ ਮੰਗਾਂ ਲਾਗੂ ਕਰਵਾਉਣਗੇ |