15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਆੜ੍ਹਤੀ ਐਸੋਸੀਏਸ਼ਨ ਅਮਲੋਹ ਵਲੋਂ ਸੇਵਾ-ਮੁਕਤ ਸਕੱਤਰ ਸੁਰਜੀਤ ਸਿੰਘ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 03-06-2025
ਅਮਲੋਹ, 2 ਜੂਨ (ਕੇਵਲ ਸਿੰਘ, ਅੰਮਿ੍ਤ ਸ਼ੇਰਗਿੱਲ)-ਆੜ੍ਹਤੀ ਐਸੋਸੀਏਸ਼ਨ ਅਮਲੋਹ ਦੇ ਪ੍ਰਧਾਨ ਪਰਮਵੀਰ ਸਿੰਘ ਮਾਂਗਟ ਦੀ ਅਗਵਾਈ 'ਚ ਆੜ੍ਹਤੀਆਂ ਵਲੋਂ ਮਾਰਕੀਟ ਕਮੇਟੀ ਅਮਲੋਹ ਦੇ ਸਕੱਤਰ ਸੁਰਜੀਤ ਸਿੰਘ ਚੀਮਾ ਦਾ ਸੇਵਾ-ਮੁਕਤ ਹੋਣ 'ਤੇ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਪ੍ਰਧਾਨ ਮਾਂਗਟ ਨੇ ਸੁਰਜੀਤ ਸਿੰਘ ਵਲੋਂ ਇਮਾਨਦਾਰੀ ਨਾਲ ਨਿਭਾਈ ਡਿਊਟੀ ਦੀ ਸ਼ਲਾਘਾ ਕੀਤੀ ਤੇ ਕਿਹਾ ਕਿ ਉਹ ਬੇਦਾਗ਼ ਆਪਣੀ ਡਿਊਟੀ ਤੋਂ ਸੇਵਾਮੁਕਤ ਹੋਏ ਹਨ, ਜਿਨ੍ਹਾਂ ਨੂੰ ਅਸੀਂ ਸਨਮਾਨਿਤ ਕਰਦੇ ਹੋਏ ਮਾਣ ਮਹਿਸੂਸ ਕਰ ਰਹੇ ਹਾਂ | ਇਸ ਮੌਕੇ ਸੁਰਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਆੜ੍ਹਤੀ ਐਸੋਸੀਏਸ਼ਨ ਅਮਲੋਹ ਵਲੋਂ ਦਿੱਤਾ ਗਿਆ ਮਾਣ ਸਨਮਾਨ ਹਮੇਸ਼ਾ ਯਾਦ ਰੱਖਿਆ ਜਾਵੇਗਾ | ਇਸ ਮੌਕੇ ਗੁਰਸੇਵਕ ਸਿੰਘ, ਕੇਵਲ ਕਿ੍ਸ਼ਨ, ਮੋਹਣ ਸਿੰਘ, ਮੋਹਣ ਕੁਮਾਰ, ਮੇਜਰ ਸਿੰਘ, ਬਲਕਾਰ ਸਿੰਘ, ਦਰਸ਼ਨ ਸਿੰਘ, ਜੋਗਿੰਦਰ ਸਿੰਘ ਪੰਮੀ, ਵਿਸ਼ਨੂ ਜਿੰਦਲ, ਆਸ਼ੂ ਜਿੰਦਲ, ਵਿਨੋਦ ਅਬਰੋਲ, ਰਘੂ ਬਾਂਸਲ, ਸੁਰਿੰਦਰ ਜਿੰਦਲ, ਗਗਨ ਧੀਰ, ਬੂਟਾ ਸਿੰਘ ਆਦਿ ਆੜ੍ਹਤੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸੰਤ ਫ਼ਰੀਦ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਚੈਂਪੀਅਨਸ਼ਿਪ 'ਚ ਲਹਿਰਾਇਆ ਜਿੱਤ ਦਾ ਝੰਡਾ ਅਗਲੀ ਖ਼ਬਰ ਸ੍ਰੀ ਅਮਰਨਾਥ ਬਰਫ਼ਾਨੀ ਸੇਵਾ ਦਲ ਦੀ ਸਰਹਿੰਦ 'ਚ ਮੀਟਿੰਗ
Ad Position 24