15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਸੰਤ ਫ਼ਰੀਦ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਚੈਂਪੀਅਨਸ਼ਿਪ 'ਚ ਲਹਿਰਾਇਆ ਜਿੱਤ ਦਾ ਝੰਡਾ

Ad Position 21
No active advertisement
ਅਜੀਤ ਡੈਸਕ 03-06-2025
ਮੰਡੀ ਗੋਬਿੰਦਗੜ੍ਹ, 2 ਜੂਨ (ਇਕਬਾਲ ਸੰਧੂ)-ਸੰਤ ਫ਼ਰੀਦ ਪਬਲਿਕ ਸਕੂਲ ਮੰਡੀ ਗੋਬਿੰਦਗੜ੍ਹ ਦੇ ਖਿਡਾਰੀਆਂ ਨੇ 30 ਮਈ ਤੋਂ ਇਕ ਜੂਨ ਤੱਕ ਕਪੂਰਥਲਾ 'ਚ ਆਯੋਜਿਤ 18ਵੀਂ ਕੌਮੀ ਪ੍ਰਤੀਯੋਗਤਾ 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਆਪਣੇ ਸਕੂਲ ਤੇ ਆਪਣੇ ਸ਼ਹਿਰ ਦਾ ਨਾਂਅ ਰੌਸ਼ਨ ਕੀਤਾ | ਇਸ 'ਚ ਸਕੂਲ ਦੀ ਖੇਡ ਕਪਤਾਨ ਅਰਾਧਨਾ ਚੌਹਾਨ ਨੇ ਜੂਨੀਅਰ ਗਰਲਜ਼-45 ਕਿੱਲੋ ਵਰਗ 'ਚ ਵਧੀਆ ਪ੍ਰਦਰਸ਼ਨ ਕਰਦੇ ਹੋਏ ਚਾਂਦੀ ਦਾ ਤਗਮਾ ਪ੍ਰਾਪਤ ਕੀਤਾ, ਜਦ ਕਿ 11ਵੀਂ ਜਮਾਤ ਦੇ ਵਿਦਿਆਰਥੀ ਮਨਵੀਰ ਸਿੰਘ ਨੇ ਜੂਨੀਅਰ ਬਿਆਜ-70 ਕਿੱਲੋ ਵਰਗ 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਕਾਂਸੀ ਦਾ ਤਗਮਾ ਪ੍ਰਾਪਤ ਕੀਤਾ | ਇਸ ਮੌਕੇ ਸਕੂਲ ਪਿ੍ੰਸੀਪਲ ਡਾ. ਅੰਮਿ੍ਤਾ ਸਿੰਘ ਨੇ ਦੋਵਾਂ ਜੇਤੂਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਵਿਸ਼ੇਸ਼ ਪ੍ਰਾਪਤੀ 'ਤੇ ਖ਼ੁਸ਼ੀ ਜ਼ਾਹਿਰ ਕੀਤੀ | ਉਨ੍ਹਾਂ ਕਿਹਾ ਕਿ ਇਹ ਵਿਦਿਆਰਥੀ ਹੋਰਨਾਂ ਵਿਦਿਆਰਥੀਆਂ ਲਈ ਵੀ ਪ੍ਰੇਰਨਾ ਦਾ ਸਰੋਤ ਬਣਨਗੇ | ਉਨ੍ਹਾਂ ਬਾਕੀ ਵਿਦਿਆਰਥੀਆਂ ਨੂੰ ਵੀ ਅਭਿਆਸ ਅਤੇ ਅਨੁਸ਼ਾਸਨ ਵਿਚ ਰਹਿੰਦਿਆਂ ਖੇਡਣ ਲਈ ਪ੍ਰੇਰਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ 'ਵਾਰਿਸ ਪੰਜਾਬ ਦੇ' ਜਥੇਬੰਦੀ ਨੇ ਕੈਂਪ ਲਗਾ ਕੇ ਮੈਂਬਰਸ਼ਿਪ ਦੇ ਫਾਰਮ ਭਰੇ ਅਗਲੀ ਖ਼ਬਰ ਆੜ੍ਹਤੀ ਐਸੋਸੀਏਸ਼ਨ ਅਮਲੋਹ ਵਲੋਂ ਸੇਵਾ-ਮੁਕਤ ਸਕੱਤਰ ਸੁਰਜੀਤ ਸਿੰਘ ਦਾ ਸਨਮਾਨ
Ad Position 24