ਫ਼ਤਹਿਗੜ੍ਹ ਸਾਹਿਬ, 2 ਜੂਨ (ਬਲਜਿੰਦਰ ਸਿੰਘ)-ਅਕਾਲੀ ਦਲ 'ਵਾਰਿਸ ਪੰਜਾਬ ਦੇ' ਜਥੇਬੰਦੀ ਵਲੋਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸੁਤੰਤਰਦੀਪ ਸਿੰਘ ਦੀ ਅਗਵਾਈ ਹੇਠ ਕੈਂਪ ਲਗਾ ਕੇ ਮੈਂਬਰਸ਼ਿਪ ਦੇ ਫਾਰਮ ਭਰੇ ਗਏ | ਸੁਤੰਤਰਦੀਪ ਸਿੰਘ ਨੇ ਦੱਸਿਆ ਕਿ ਜਥੇਬੰਦੀ ਦੀ ਮੈਂਬਰਸ਼ਿਪ ਅਭਿਆਨ ਨੂੰ ਸੰਗਤਾਂ ਪਾਸੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਤੇ ਲੋਕ ਆਪ ਮੁਹਾਰੇ ਮੈਂਬਰਸ਼ਿਪ ਦੇ ਫਾਰਮ ਭਰ ਰਹੇ ਹਨ | ਇਸ ਮੌਕੇ ਰਾਜਬੀਰ ਸਿੰਘ ਨੇ ਕਿਹਾ ਕਿ ਸਰਕਾਰਾਂ ਨੇ ਜੇਕਰ ਸਿੱਖਾਂ ਦੇ ਮਨਾਂ 'ਚ ਕੁੜੱਤਣ ਖ਼ਤਮ ਕਰਨੀ ਹੈ ਤਾਂ ਭਾਰਤ ਦੀਆਂ ਜੇਲ੍ਹਾਂ ਵਿਚ ਕੈਦ ਬੰਦੀ ਸਿੰਘਾਂ ਦੇ ਨਾਲ-ਨਾਲ ਭਾਈ ਅੰਮਿ੍ਤਪਾਲ ਸਿੰਘ ਨੂੰ ਬਿਨਾਂ ਸ਼ਰਤ ਰਿਹਾਅ ਕੀਤਾ ਜਾਵੇ | ਇਸ ਮੌਕੇ ਜਸਪਾਲ ਸਿੰਘ ਫ਼ੌਜੀ, ਹਾਕਮ ਸਿੰਘ, ਜਸਪਾਲ ਸਿੰਘ ਮਹਿਤਾ, ਪਿ੍ੰਸ ਸਿੰਘ ਵੀ ਹਾਜ਼ਰ ਸਨ |