15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਬਹਾਵਲਪੁਰ ਬਰਾਦਰੀ ਮਹਾਸੰਘ ਵਲੋਂ ਰਾਸ਼ਨ ਵੰਡ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 03-06-2025
ਬਸੀ ਪਠਾਣਾਂ, 2 ਜੂਨ (ਯਤਿੰਦਰ ਮੌਦਗਿਲ)-ਬਹਾਵਲਪੁਰ ਬਰਾਦਰੀ ਮਹਾਸੰਘ ਬਸੀ ਪਠਾਣਾਂ ਵਲੋਂ ਪ੍ਰਧਾਨ ਓਮ ਪ੍ਰਕਾਸ਼ ਮੁਖੇਜਾ ਦੀ ਪ੍ਰਧਾਨਗੀ ਸਥਾਨਕ ਧਰਮਸ਼ਾਲਾ, ਮੁਹੱਲਾ ਗੁਰੂ ਨਾਨਕ ਪੁਰਾ ਵਿਖੇ 30ਵਾਂ ਮੁਫ਼ਤ ਰਾਸ਼ਨ ਵੰਡ ਸਮਾਗਮ ਕਰਵਾਇਆ ਗਿਆ ਜਿਸ ਵਿਚ 30 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ | ਪ੍ਰਧਾਨ ਓਮ ਪ੍ਰਕਾਸ਼ ਮੁਖੇਜਾ ਨੇ ਦੱਸਿਆ ਕਿ ਇਹ ਸੰਸਥਾ ਪਿਛਲੇ 22 ਸਾਲਾਂ ਤੋਂ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਸਮਾਜ ਸੇਵੀ ਕੰਮ ਕਰ ਰਹੀ ਹੈ | ਜਿਨ੍ਹਾਂ ਵਿਚ ਖ਼ੂਨਦਾਨ ਤੇ ਸਿਹਤ ਜਾਂਚ ਕੈਂਪ, ਮੁਫ਼ਤ ਸਿਲਾਈ ਸੈਂਟਰ ਦੇ ਨਾਲ-ਨਾਲ ਧਰਮ ਪ੍ਰਚਾਰ ਲਈ ਸਮਾਗਮ ਕਰਵਾਏ ਜਾਂਦੇ ਹਨ | ਉਨ੍ਹਾਂ ਦੱਸਿਆ ਕਿ ਰਾਸ਼ਨ ਵੰਡ ਮੁਹਿੰਮ ਵਿਚ ਹਰ ਮਹੀਨੇ ਇਕ ਲੋੜਵੰਦ ਪਰਿਵਾਰ ਮਹਾਸੰਘ ਨਾਲ ਜੋੜਿਆ ਜਾਂਦਾ ਹੈ | ਇਸ ਮੌਕੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਅਸ਼ੋਕ ਧੀਮਾਨ, ਸਰਪ੍ਰਸਤ ਮਦਨ ਲਾਲ ਟੁਲਾਨੀ, ਵਾਸਦੇਵ ਨੰਦਾ, ਓਮ ਪ੍ਰਕਾਸ਼ ਥਰੇਜਾ ਵਾਈਸ ਪ੍ਰਧਾਨ, ਗੋਪਾਲ ਕਿ੍ਸ਼ਨ ਹਸੀਜਾ, ਸਕੱਤਰ ਰਾਜ ਕੁਮਾਰ ਪਹੂਜਾ, ਜਤਿੰਦਰ ਕੁਮਾਰ ਬਿੱਲੂ, ਰਕੇਸ਼ ਰਬੜ, ਰਮੇਸ਼ ਕੁਮਾਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਸੰਬੰਧੀ ਕੈਂਪ ਲਗਾਇਆ ਅਗਲੀ ਖ਼ਬਰ ਸਿਹਤ ਵਿਭਾਗ ਨੇ ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲੇ 14 ਵਿਅਕਤੀਆਂ ਦੇ ਚਲਾਨ ਕੱਟੇ
Ad Position 24