15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਪਾਣੀ ਦੇ ਪੱਧਰ ਨੂੰ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਸੰਬੰਧੀ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 03-06-2025
ਅਮਲੋਹ, 2 ਜੂਨ (ਕੇਵਲ ਸਿੰਘ)-ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਬਚਾਉਣ ਅਤੇ ਪਾਣੀ ਦੀ ਬੱਚਤ ਨੂੰ ਬੜ੍ਹਾਵਾ ਦੇਣ ਲਈ ਪਿੰਡ ਸ਼ਮਸ਼ਪੁਰ, ਬਲਾਕ ਅਮਲੋਹ ਵਿਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਪਿੰਡ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ | ਜ਼ਿਲ੍ਹਾ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਨਾਮ ਸਿੰਘ ਦੇ ਦਿਸ਼ਾ-ਨਿਰਦੇਸ਼ ਤਹਿਤ ਲਗਾਏ ਗਏ ਇਸ ਕੈਂਪ ਦੌਰਾਨ ਖੇਤੀਬਾੜੀ ਅਫ਼ਸਰ ਬੂਟਾ ਸਿੰਘ ਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਨਾਲ ਮਿੱਟੀ ਵਧੀਆ ਪਾਣੀ ਸੋਖਦੀ ਹੈ, ਜਿਸ ਨਾਲ ਧਰਤੀ ਹੇਠਲਾ ਪਾਣੀ ਰੀਚਾਰਜ ਹੁੰਦਾ ਹੈ | ਖੇਤੀਬਾੜੀ ਵਿਕਾਸ ਅਫ਼ਸਰ ਇਕਬਾਲਪ੍ਰੀਤ ਸਿੰਘ ਨੇ ਸਿਫ਼ਾਰਿਸ਼ ਕੀਤੀ ਕਿ ਬਿਜਾਈ ਤੋਂ ਬਾਅਦ 200 ਲੀਟਰ ਪਾਣੀ ਵਿਚ 1 ਲੀਟਰ ਨਦੀਨਨਾਸ਼ਕ ਮਿਲਾ ਕੇ ਸਪਰੇਅ ਕਰਨਾ ਚਾਹੀਦਾ ਹੈ | ਉਨ੍ਹਾਂ ਨੇ ਸਪਰਿੰਟ 3 ਗ੍ਰਾਮ ਪ੍ਰਤੀ ਕਿੱਲੋ ਬੀਜ ਦੇ ਹਿਸਾਬ ਨਾਲ ਬੀਜ ਸੋਧਣ ਦੀ ਵੀ ਸਲਾਹ ਦਿੱਤੀ | ਖੇਤੀਬਾੜੀ ਉਪ ਨਿਰੀਖਕ ਰਵਿੰਦਰ ਸਿੰਘ ਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਆਨਲਾਈਨ ਰਜਿਸਟੇ੍ਰਸ਼ਨ ਰਾਹੀਂ ਦਿੱਤੇ ਜਾਂਦੇ ਹਨ | ਇਸ ਮੌਕੇ ਵੱਡੀ ਗਿਣਤੀ ਕਿਸਾਨ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਬਧੌਛੀ ਕਿ੍ਕਟ ਟੂਰਨਾਮੈਂਟ ਦੇ ਖ਼ਿਤਾਬ 'ਤੇ ਨਲੀਨਾ ਕਲਾਂ ਦੀ ਟੀਮ ਨੇ ਜਮਾਇਆ ਕਬਜ਼ਾ ਅਗਲੀ ਖ਼ਬਰ ਬਹਾਵਲਪੁਰ ਬਰਾਦਰੀ ਮਹਾਸੰਘ ਵਲੋਂ ਰਾਸ਼ਨ ਵੰਡ ਸਮਾਗਮ ਕਰਵਾਇਆ
Ad Position 24