ਜਖ਼ਵਾਲੀ, 2 ਜੂਨ (ਨਿਰਭੈ ਸਿੰਘ)-ਯੁਵਕ ਸੇਵਾਵਾਂ ਕਲੱਬ ਪਿੰਡ ਬਧੌਛੀ ਵਲੋਂ ਤੀਜਾ ਸ਼ਾਨਦਾਰ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ | ਜਿਸ ਦਾ ਖ਼ਿਤਾਬ ਪਿੰਡ ਨਲੀਨਾ ਕਲਾਂ ਦੀ ਟੀਮ ਨੇ ਪਿੰਡ ਚੱਪੜ ਦੀ ਟੀਮ ਨੂੰ ਹਰਾ ਕੇ ਆਪਣੇ ਨਾਂਅ ਕੀਤਾ | ਇਸ ਮੌਕੇ ਕਰਵਾਏ ਸਮਾਗਮ ਵਿਚ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਉਨ੍ਹਾਂ ਜੇਤੂ ਟੀਮਾਂ ਨੂੰ ਇਨਾਮ ਵੰਡੇ ਅਤੇ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕੀਤੀ | ਉਨ੍ਹਾਂ ਕਿਹਾ ਕਿ ਅਜਿਹੇ ਟੂਰਨਾਮੈਂਟ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਵੱਲ ਪ੍ਰੇਰਿਤ ਕਰਨ ਵਿਚ ਮਦਦਗਾਰ ਸਾਬਿਤ ਹੁੰਦੇ ਹਨ | ਉਨ੍ਹਾਂ ਕਿਹਾ ਕਿ ਖੇਡਾਂ ਸਿਹਤਮੰਦ ਜੀਵਨ ਪ੍ਰਦਾਨ ਕਰਦੀਆਂ ਹਨ, ਇਸ ਲਈ ਨੌਜਵਾਨਾਂ ਨੂੰ ਇਨ੍ਹਾਂ ਵਿਚ ਵਧ-ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ | ਪ੍ਰਬੰਧਕਾਂ ਨੇ ਦੱਸਿਆ ਕਿ ਇਸ ਟੂਰਨਾਮੈਂਟ ਵਿਚ ਵੱਖ-ਵੱਖ ਪਿੰਡਾਂ ਤੋਂ ਆਈਆਂ ਕੁੱਲ 32 ਟੀਮਾਂ ਨੇ ਹਿੱਸਾ ਲਿਆ | ਜਿਸ ਵਿਚ ਪਿੰਡ ਨਲੀਨਾ ਕਲਾਂ ਨੇ ਪਿੰਡ ਚੱਪੜ ਨੂੰ ਹਰਾ ਕੇ ਪਹਿਲਾ ਸਥਾਨ ਹਾਸਿਲ ਕੀਤਾ ਜਦਕਿ ਪਿੰਡ ਅਲੀਪੁਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਭੁਪਿੰਦਰ ਸਿੰਘ ਬਧੌਛੀ, ਸਾਬਕਾ ਚੇਅਰਮੈਨ ਬਲਜਿੰਦਰ ਸਿੰਘ ਅਤਾਪੁਰ, ਸਰਪੰਚ ਤੇਜਿੰਦਰ ਸਿੰਘ, ਹਰਚਰਨ ਸਿੰਘ ਪ੍ਰਧਾਨ, ਗੁਰਵਿੰਦਰ ਸਿੰਘ ਲਾਡੀ, ਸੁਰਿੰਦਰ ਸਿੰਘ, ਕੁਲਵਿੰਦਰ ਸਿੰਘ, ਗੁਰਪਾਲ ਸਿੰਘ ਸਾਰੇ ਪੰਚ, ਗੁਰਿੰਦਰ ਸਿੰਘ, ਅਮਨਦੀਪ ਗੋਲਡੀ, ਹਰਸ਼ ਕਾਹਲੋਂ, ਸੰਦੀਪ ਸਿੰਘ, ਅਮਨ ਸਿੰਘ, ਸੁਖਵੰਤ ਸਿੰਘ ਕਾਕਾ, ਅਮਰਿੰਦਰ ਸਿੰਘ, ਵਿਜੇ ਸ਼ਾਹੀ, ਜੇ.ਪੀ ਸਿੰਘ, ਗੁਰਪ੍ਰੀਤ ਸੋਨੀ ਸਹੋਤਾ, ਹਰਦੀਪ ਸਿੰਘ, ਦਲੇਰ ਸਿੰਘ, ਗੁਰਲਾਲ ਸਿੰਘ ਲਾਲੀ, ਫੰੁਮਣ ਸਿੰਘ, ਜਸਵਿੰਦਰ ਸਿੰਘ, ਹਰਿੰਦਰ ਸਿੰਘ ਮੂਲੇਪੁਰ, ਹਰਮਿੰਦਰ ਸਿੰਘ, ਕਾਲਾ ਮੂਲੇਪੁਰ, ਪਰਵਿੰਦਰ ਸਿੰਘ, ਕੁਲਦੀਪ ਸਿੰਘ, ਲਖਵੀਰ ਸਿੰਘ, ਤਰਸੇਮ ਸਿੰਘ, ਕਿ੍ਸ਼ਨ ਲਾਲ, ਸੁਖਜੀਤ ਸਿੰਘ, ਦਰਸ਼ਨ ਸਿੰਘ ਨਾਲ ਹੋਰ ਖੇਡ ਪ੍ਰੇਮੀ ਵੀ ਹਾਜ਼ਰ ਸਨ |