15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਸਰਵਹਿੱਤਕਾਰੀ ਵਿੱਦਿਆ ਮੰਦਰ ਖਮਾਣੋਂ ਵਿਖੇ ਨਸ਼ਿਆਂ ਨੂੰ ਰੋਕਣ ਲਈ ਕੱਢੀ ਜਾਗਰੂਕਤਾ ਰੈਲੀ

Ad Position 21
No active advertisement
ਅਜੀਤ ਡੈਸਕ 03-06-2025
ਖਮਾਣੋਂ, 2 ਜੂਨ (ਜੋਗਿੰਦਰ ਪਾਲ)-ਸਰਵਹਿੱਤਕਾਰੀ ਵਿੱਦਿਆ ਮੰਦਰ ਖਮਾਣੋਂ ਵਿਖੇ ਨਸ਼ਾ ਵਿਰੋਧੀ ਦਿਵਸ ਮੌਕੇ ਇਕ ਪ੍ਰੋਗਰਾਮ ਕਰਵਾਇਆ, ਜਿਸ 'ਚ ਸਕੂਲ ਦੇ ਸਾਰੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ | ਸਭ ਤੋਂ ਪਹਿਲਾਂ ਵਿਦਿਆਰਥੀਆਂ ਦੇ ਨਸ਼ਾ ਵਿਰੋਧੀ ਵਿਸ਼ੇ 'ਤੇ ਇਕ ਭਾਸ਼ਨ ਤੇ ਕਵਿਤਾ ਮੁਕਾਬਲੇ ਕਰਵਾਏ ਗਏ | ਉਪਰੰਤ 8ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਨੇ ਨਸ਼ਿਆਂ ਵਿਰੁੱਧ ਇਕ ਜਾਗਰੂਕਤਾ ਰੈਲੀ ਕੱਢੀ ਗਈ, ਜਿਸ 'ਚ ਲੋਕਾਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕੀਤਾ ਤੇ ਸਾਰੇ ਵਿਦਿਆਰਥੀਆਂ ਨੇ ਸਹੁੰ ਚੁੱਕੀ ਕਿ ਉਹ ਖ਼ੁਦ ਵੀ ਨਸ਼ਿਆਂ ਪ੍ਰਤੀ ਜਾਗਰੂਕ ਰਹਿਣਗੇ ਤੇ ਦੂਜਿਆਂ ਨੂੰ ਵੀ ਜਾਗਰੂਕ ਕਰਨਗੇ | ਸਕੂਲ ਪਿ੍ੰਸੀਪਲ ਗੁਰਪ੍ਰੀਤ ਕੌਰ ਵਲੋਂ ਪ੍ਰਾਰਥਨਾ ਸਭਾ 'ਚ ਸਾਰੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਾ ਸਾਡੀ ਨੌਜਵਾਨ ਪੀੜ੍ਹੀ ਨੂੰ ਖਾ ਰਿਹਾ ਹੈ ਅਤੇ ਨਸ਼ੇ ਦੀ ਵਰਤੋਂ ਸਾਨੂੰ ਤਬਾਹੀ ਵੱਲ ਲੈ ਜਾਂਦੀ ਹੈ | ਉਨ੍ਹਾਂ ਸਾਰੇ ਵਿਦਿਆਰਥੀਆਂ ਨੂੰ ਇਹ ਪ੍ਰਣ ਲੈਣ ਲਈ ਕਿਹਾ ਕਿ ਉਹ ਆਪਣੀ ਜ਼ਿੰਦਗੀ 'ਚ ਕਦੇ ਵੀ ਨਸ਼ੇ ਦਾ ਸੇਵਨ ਨਹੀਂ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਭਗੜਾਣਾ ਦੇ ਇਤਿਹਾਸਕ ਗੁਰਦੁਆਰਾ ਸਾਹਿਬ 'ਚ ਸ਼ਹੀਦੀ ਦਿਹਾੜਾ ਮਨਾਇਆ ਅਗਲੀ ਖ਼ਬਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਵ ਯੂਨੀਵਰਸਿਟੀ 'ਚ ਗੁਰਬਾਣੀ ਜਾਪ ਤੇ ਛਬੀਲ ਲਗਾਈ
Ad Position 24