15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਪੰਜਾਬੀ ਸੱਭਿਆਚਾਰਕ ਵਿਰਾਸਤ ਦੀ ਸੰਭਾਲ ਲਈ ਮੇਲੇ ਜ਼ਰੂਰੀ-ਡਾ. ਮਨੋਹਰ

Ad Position 21
No active advertisement
ਅਜੀਤ ਡੈਸਕ 03-06-2025
ਬਸੀ ਪਠਾਣਾਂ, 2 ਜੂਨ (ਮੌਦਗਿਲ)-ਨੇੜਲੇ ਪਿੰਡ ਦੇਂਦੜ੍ਹਾਂ 'ਚ ਗਰਾਮ ਪੰਚਾਇਤ ਦੇ ਸਹਿਯੋਗ ਨਾਲ ਸਮੂਹ ਨਗਰ ਵਾਸੀਆਂ ਵਲੋਂ 31ਵਾਂ ਸਾਲਾਨਾ ਸ਼ਾਨਦਾਰ ਸੱਭਿਆਚਾਰਕ ਮੇਲਾ ਕਰਵਾਇਆ, ਜਿਸ 'ਚ ਕਾਂਗਰਸ ਆਗੂ ਡਾ. ਮਨੋਹਰ ਸਿੰਘ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ | ਉਨ੍ਹਾਂ ਆਯੋਜਕਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨੌਜਵਾਨ ਪੀੜ੍ਹੀ ਤੇ ਪੰਜਾਬੀ ਸੱਭਿਆਚਾਰਕ ਵਿਰਾਸਤ ਦੀ ਸੰਭਾਲ ਲਈ ਅਜਿਹੇ ਮੇਲੇ ਬਹੁਤ ਜ਼ਰੂਰੀ ਹਨ | ਇਸ ਮੌਕੇ ਪ੍ਰਸਿੱਧ ਕਲਾਕਾਰਾਂ ਨੇ ਸੱਭਿਆਚਾਰਕ ਗੀਤ ਸੁਣਾ ਕੇ ਦਰਸ਼ਕਾਂ ਦੇ ਭਰਵੇਂ ਇਕੱਠ ਦਾ ਮਨੋਰੰਜਨ ਕੀਤਾ | ਇਸ ਮੌਕੇ ਪ੍ਰਬੰਧਕਾਂ ਵਲੋਂ ਆਏ ਪਤਵੰਤਿਆਂ ਤੇ ਕਲਾਕਾਰਾਂ ਦਾ ਸਨਮਾਨ ਵੀ ਕੀਤਾ | ਇਸ ਮੌਕੇ ਗਾਇਕ ਹਰਦੀਪ ਝੰਡਾ, ਸਾਬਕਾ ਸਰਪੰਚ ਅਵਤਾਰ ਸਿੰਘ ਢਿੱਲੋਂ, ਪ੍ਰਧਾਨ ਅਜੀਤ ਸਿੰਘ ਢਿੱਲੋਂ, ਸਰਪੰਚ ਰਾਜਵੀਰ, ਰਾਜੂ ਸੋਹੀ, ਨਿਯਤ ਸਿੰਘ, ਮੇਜਰ ਸਿੰਘ ਸੋਹੀ, ਲਖਵੀਰ ਸਿੰਘ, ਬਲਵਿੰਦਰ ਬਹੇੜ, ਸਰਬਜੀਤ ਸਿੰਘ, ਅਜੀਤ ਸਿੰਘ ਭੰਗੂਆਂ, ਜੱਗੀ ਵਿਰਕ, ਭੁਪਿੰਦਰ ਸਿੰਘ ਘੁੰਮਣ, ਸਾਬਕਾ ਸਰਪੰਚ ਮੈੜਾਂ ਬਲਬੀਰ ਸਿੰਘ, ਸੁਖਪ੍ਰੀਤ ਸਿੰਘ ਗੜਾਂਗਾਂ, ਜਸਬੀਰ ਸਿੰਘ ਕੱਜਲਮਾਜਰਾ, ਰਾਜੂ ਨੰਬਰਦਾਰ, ਸਰਬਜੀਤ ਸਿੰਘ, ਵਰਿੰਦਰ ਸਿੰਘ, ਲਵਲੀ ਅਤੇ ਕੁਲਵੀਰ ਸਿੰਘ ਸ਼ੇਰਗੜ੍ਹ ਬਾੜਾ ਨਾਲ ਵੱਡੀ ਗਿਣਤੀ 'ਚ ਹੋਰ ਦਰਸ਼ਕ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਵਾਤਾਵਰਨ ਬਚਾਉਣ ਲਈ ਬੂਟੇ ਲਗਾ ਕੇ ਸਾਂਭ ਸੰਭਾਲ ਕਰਨਾ ਅਤਿ ਜ਼ਰੂਰੀ-ਭੱਟਮਾਜਰਾ, ਰੰਧਾਵਾ ਅਗਲੀ ਖ਼ਬਰ ਭਗੜਾਣਾ ਦੇ ਇਤਿਹਾਸਕ ਗੁਰਦੁਆਰਾ ਸਾਹਿਬ 'ਚ ਸ਼ਹੀਦੀ ਦਿਹਾੜਾ ਮਨਾਇਆ
Ad Position 24