ਖਮਾਣੋਂ, 2 ਜੂਨ (ਜੋਗਿੰਦਰ ਪਾਲ)-ਕਾਂਗਰਸੀ ਆਗੂ ਡਾ. ਨਰੇਸ਼ ਚੌਹਾਨ ਸਾਬਕਾ ਐਸ. ਐਮ. ਓ. ਨੇ ਕਿਹਾ ਕਿ ਲੁਧਿਆਣਾ ਜ਼ਿਮਨੀ ਚੋਣ ਵਿਚ ਕਾਂਗਰਸ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ ਅਤੇ ਪਾਰਟੀ ਦੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਇਤਿਹਾਸਿਕ ਜਿੱਤ ਦਰਜ ਕਰਨਗੇ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਤੰਗ ਆ ਚੁੱਕੇ ਹਨ ਕਿਉਂਕਿ ਸਰਕਾਰ ਨੇ ਸਵਾ ਤਿੰਨ ਸਾਲ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ, ਜਿਸ ਕਾਰਨ ਪੰਜਾਬ ਦੇ ਲੋਕਾਂ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਖ਼ਿਲਾਫ਼ ਰੋਸ ਦੀ ਲਹਿਰ ਪਾਈ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਜੋ ਜ਼ੁਲਮ ਕੀਤਾ ਹੈ ਉਸ ਦੀ ਉਦਾਹਰਨ ਹੁਣ ਤੱਕ ਦੇ ਇਤਿਹਾਸ 'ਚ ਨਹੀਂ ਮਿਲਦੀ, ਜਿਸ ਕਾਰਨ ਕਿਸਾਨ ਵਰਗ ਵੀ ਸਰਕਾਰ ਤੋਂ ਅੰਤਾਂ ਦਾ ਦੁਖੀ ਹੈ |