ਫ਼ਤਹਿਗੜ੍ਹ ਸਾਹਿਬ, 2 ਜੂਨ (ਮਨਪ੍ਰੀਤ ਸਿੰਘ)-ਰਿਮਟ ਹਸਪਤਾਲ ਮੰਡੀ ਗੋਬਿੰਦਗੜ੍ਹ 'ਚ 5 ਜੂਨ ਨੂੰ ਮੁਫ਼ਤ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ, ਜਿਸ 'ਚ ਅੱਖਾਂ, ਕੰਨ, ਦਿਲ, ਹੱਡੀਆਂ ਤੇ ਹਰ ਤਰ੍ਹਾਂ ਦੀਆਂ ਬਿਮਾਰੀਆਂ ਦਾ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ | ਇਸ ਤੋਂ ਬਿਨਾਂ ਖ਼ੂਨ ਦੇ ਸਾਰੇ ਟੈਸਟ ਮੁਫ਼ਤ ਕੀਤੇ ਜਾਣਗੇ | ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ਨੇ ਦੱਸਿਆ ਕਿ ਜੇਕਰ ਕਿਸੇ ਨੂੰ ਅਲਟਰਾਸਾਊਾਡ, ਸੀ. ਟੀ. ਸਕੈਨ, ਈ. ਸੀ. ਜੀ., ਖ਼ੂਨ ਦੀ ਜਾਂਚ, ਐਕਸਰੇ ਆਦਿ ਕਰਵਾਉਣ ਦੀ ਲੋੜ ਪਵੇ ਤਾਂ ਉਹ ਵੀ ਸਾਰੇ ਮੁਫ਼ਤ ਕੀਤੇ ਜਾਣਗੇ |