15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਵਿਸ਼ਵ ਭਰ 'ਚ ਪੰਥ ਏਕਤਾ ਦਾ ਸੁਨੇਹਾ ਦੇਣ ਲਈ ਜੂਨ 1984 ਦੇ ਘੱਲੂਘਾਰੇ ਦੀ ਯਾਦ ਨੂੰ ਸਾਂਝੇ ਰੂਪ 'ਚ ਮਨਾਇਆ ਜਾਵੇ-ਭਾਈ ਰੰਧਾਵਾ

Ad Position 21
No active advertisement
ਅਜੀਤ ਡੈਸਕ 03-06-2025
ਫ਼ਤਹਿਗੜ੍ਹ ਸਾਹਿਬ, 2 ਜੂਨ (ਬਲਜਿੰਦਰ ਸਿੰਘ)-ਸ਼੍ਰੋਮਣੀ ਕਮੇਟੀ ਮੈਂਬਰ ਤੇ ਪੰਥ ਪ੍ਰਚਾਰਕ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਨੇ ਜੂਨ 1984 ਦੇ ਘੱਲੂਘਾਰੇ ਦੀ ਯਾਦ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 6 ਜੂਨ ਨੂੰ ਹੋਣ ਵਾਲੇ ਸ਼ਹੀਦੀ ਸਮਾਗਮ ਲੈ ਕੇ ਪੰਥਕ ਧਿਰਾਂ ਦਰਮਿਆਨ ਪੈਦਾ ਹੋਈ ਟਕਰਾਅ ਦੀ ਸਥਿਤੀ ਨੂੰ ਬੇਹੱਦ ਮੰਦਭਾਗਾ ਦੱਸਦਿਆਂ ਕਿਹਾ ਕਿ ਜੇਕਰ ਟਕਰਾਅ ਦੇ ਚੱਲਦਿਆਂ ਉਸ ਦਿਨ ਕੋਈ ਵੱਡਾ ਭਾਣਾ ਵਾਪਰ ਗਿਆ ਤਾਂ ਮੌਜੂਦਾ ਲੀਡਰਸ਼ਿਪ ਤੇ ਕਾਬਜ਼ ਧੜਾ ਸਦੀਆਂ ਤੱਕ ਆਉਣ ਵਾਲੀਆਂ ਪੀੜ੍ਹੀਆਂ ਨੂੰ ਉਸ ਦਾ ਹਿਸਾਬ ਨਹੀਂ ਦੇ ਸਕੇਗੀ | ਭਾਈ ਰੰਧਾਵਾ ਨੇ ਸ਼੍ਰੋਮਣੀ ਕਮੇਟੀ ਦੇ ਸਮੁੱਚੇ ਮੁਲਾਜ਼ਮਾਂ ਨੂੰ ਇਸ ਟਕਰਾਅ ਤੋਂ ਦੂਰ ਰਹਿਣ ਦੀ ਸਲਾਹ ਦਿੰਦਿਆਂ ਕਿਹਾ ਕਿ ਗੁਰੂਘਰ ਕਿਸੇ ਪਰਿਵਾਰ ਜਾਂ ਵਿਅਕਤੀ ਵਿਸ਼ੇਸ਼ ਦੀ ਨਿੱਜੀ ਜਗੀਰ ਨਹੀਂ ਹਨ | ਉਨ੍ਹਾਂ ਨੇਤਾਵਾਂ ਨੇ ਤਾਂ ਕੇਵਲ ਆਪਣੇ ਸਿਆਸੀ ਹਿਤਾਂ ਦੀ ਪੂਰਤੀ ਲਈ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਨੂੰ ਰੈਲੀਆਂ ਅਤੇ ਇਕੱਠ ਜੁਟਾਉਣ ਲਈ ਹੀ ਵਰਤਿਆ ਹੈ ਅਤੇ ਜੇਕਰ ਮੁਲਾਜ਼ਮ ਉਨ੍ਹਾਂ ਦੇ ਇਸ਼ਾਰੇ 'ਤੇ ਸਿੱਖ ਕੌਮ ਨਾਲ ਉਲਝਦੇ ਹਨ ਤਾਂ ਇਸ ਦਾ ਕਦੇ ਹਿਸਾਬ ਨਹੀਂ ਦੇ ਹੋਣਾ | ਭਾਈ ਰੰਧਾਵਾ ਨੇ ਸ਼੍ਰੋਮਣੀ ਕਮੇਟੀ 'ਤੇ ਕਾਬਜ਼ ਧੜੇ ਨੂੰ ਸਖ਼ਤ ਤਾੜਨਾ ਕਰਦਿਆਂ ਕਿਹਾ ਕਿ ਉਹ ਅਜਿਹੇ ਹਾਲਾਤ ਪੈਦਾ ਨਾ ਹੋਣ ਦੇਣ ਜਿਸ ਨਾਲ ਸਿੱਖ ਕੌਮ ਨੂੰ ਵਿਸ਼ਵ ਪੱਧਰ 'ਤੇ ਨਮੋਸ਼ੀ ਦਾ ਸਾਹਮਣਾ ਕਰਨਾ ਪਵੇ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਨਾਲ ਸੰਬੰਧਿਤ ਜਿਹੜੇ ਵਿਅਕਤੀ ਸਿੱਖੀ ਸਿਧਾਂਤਾਂ 'ਤੇ ਖਰਾ ਨਹੀਂ ਉਤਰਦੇ, ਉਹ ਅਜਿਹੀ ਬਿਆਨਬਾਜ਼ੀ ਕਰਕੇ ਮਾਹੌਲ ਵਿਸਫੋਟਕ ਬਣਾ ਰਹੇ ਹਨ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ 11 ਮੈਂਬਰੀ ਨੇ ਪਿਛਲੇ ਕੁਝ ਮਹੀਨੇ ਪਹਿਲਾਂ ਜਿਹੜੇ ਵਿਅਕਤੀ ਦੀ ਚੋਰੀ ਛੁਪੇ ਤਖ਼ਤ ਸਾਹਿਬਾਨ ਦੇ ਜਥੇਦਾਰ ਵਜੋਂ ਤਾਜਪੋਸ਼ੀ ਕਰਵਾਈ ਸੀ, ਉਸੇ ਦੇ ਨਤੀਜੇ ਵਜੋਂ ਅੱਜ ਪੰਥ 'ਚ ਟਕਰਾਅ ਵਾਲੇ ਹਾਲਾਤ ਪੈਦਾ ਹੋਏ ਹਨ | ਭਾਈ ਰੰਧਾਵਾ ਨੇ ਸ਼੍ਰੋਮਣੀ ਕਮੇਟੀ ਨੂੰ ਅਪੀਲ ਕੀਤੀ ਕਿ ਜੂਨ 1984 ਦੇ ਘੱਲੂਘਾਰੇ ਦੀ ਯਾਦ ਨੂੰ ਪੰਥਕ ਧਿਰਾਂ ਨਾਲ ਮਿਲ ਕੇ ਸਾਂਝੇ ਰੂਪ 'ਚ ਮਨਾਇਆ ਜਾਵੇ ਤਾਂ ਜੋ ਵਿਸ਼ਵ ਭਰ ਵਿਚ ਪੰਥ ਏਕਤਾ ਦਾ ਸੁਨੇਹਾ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ ਸ.ਸੀ.ਸੈ. ਸਕੂਲ ਬਾਬਰਪੁਰ ਵਿਖੇ ਲਗਾਇਆ 7 ਦਿਨਾ ਸਮਰ ਕੈਂਪ ਅਗਲੀ ਖ਼ਬਰ ਅੱਜ ਬਿਜਲੀ ਸਪਲਾਈ ਬੰਦ ਰਹੇਗੀ
Ad Position 24