15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਸ.ਸੀ.ਸੈ. ਸਕੂਲ ਬਾਬਰਪੁਰ ਵਿਖੇ ਲਗਾਇਆ 7 ਦਿਨਾ ਸਮਰ ਕੈਂਪ

Ad Position 21
No active advertisement
ਅਜੀਤ ਡੈਸਕ 03-06-2025
ਨਾਭਾ, 2 ਜੂਨ (ਜਗਨਾਰ ਸਿੰਘ ਦੁਲੱਦੀ)-ਹਲਕੇ ਦੇ ਬਾਬਰਪੁਰ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਵਿਭਾਗ ਦੀਆਂ ਹਦਾਇਤਾਂ ਤਹਿਤ ਪਿ੍ੰਸੀਪਲ ਸ਼ੈਲੇਂਦਰ ਸ਼ਰਮਾ ਦੀ ਅਗਵਾਈ ਵਿਚ 26 ਤੋਂ 2 ਜੂਨ ਤੱਕ 7 ਦਿਨਾਂ ਸਮਰ ਕੈਂਪ ਕਰਵਾਇਆ ਗਿਆ | ਪਿ੍ੰਸੀਪਲ ਸ਼ੈਲੇਂਦਰ ਸ਼ਰਮਾ ਨੇ ਦੱਸਿਆ ਕਿ ਇਸ ਸਮਰ ਕੈਂਪ 'ਚ ਭਾਗ ਲੈਣ ਵਾਲੇ ਸਕੂਲ ਵਿਦਿਆਰਥੀਆਂ ਨੂੰ ਆਂਧਰਾ ਪ੍ਰਦੇਸ਼ ਅਤੇ ਤੇਲਗੂ ਭਾਸ਼ਾ ਬਾਰੇ ਬਹੁਤ ਕੁਝ ਸਿੱਖਣ ਦਾ ਮੌਕਾ ਪ੍ਰਾਪਤ ਹੋਇਆ | ਪਿ੍ੰਸੀਪਲ ਸ਼ੈਲੇਂਦਰ ਸ਼ਰਮਾ ਅਤੇ ਵਾਇਸ ਪਿ੍ੰਸੀਪਲ ਡਾ. ਜਸਵਿੰਦਰ ਕੌਰ ਵਲੋਂ ਜਿੱਥੇ ਸਮੇਂ-ਸਮੇਂ 'ਤੇ ਸਮਰ ਕੈਂਪ 'ਚ ਸ਼ਾਮਲ ਹੋ ਕੇ ਵਿਦਿਆਰਥੀਆਂ ਦੇ ਗਿਆਨ 'ਚ ਜਿੱਥੇ ਵਾਧਾ ਕੀਤਾ, ਉੱਥੇ ਵਿਦਿਆਰਥੀਆਂ ਵਲੋਂ ਕੀਤੇ ਗਏ ਕੰਮਾਂ ਦਾ ਨਿਰੀਖਣ ਵੀ ਕੀਤਾ ਗਿਆ | ਸਮਰ ਕੈਂਪ ਦੇ ਅਖੀਰਲੇ ਦਿਨ ਪਿ੍ੰਸੀਪਲ ਸ਼ੈਲੇਂਦਰ ਸ਼ਰਮਾ ਵਲੋਂ ਜਿੱਥੇ ਸਮਰ ਕੈਂਪ ਦੇ ਚਾਰਟ ਮੇਕਿੰਗ ਮੁਕਾਬਲੇ, ਕੁਇਜ਼ ਮੁਕਾਬਲੇ ਅਤੇ ਸਮਰ ਕੈਂਪ ਵਿਚ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ ਉੱਥੇ ਹੀ ਸਮਰ ਕੈਂਪ 'ਚ ਭਾਗ ਲੈਣ ਵਾਲੇ ਬਾਕੀ ਵਿਦਿਆਰਥੀਆਂ ਨੂੰ ਵੀ ਪ੍ਰੋਤਸਾਹਨ ਪੁਰਸਕਾਰ ਦਿੱਤੇ ਗਏ | ਇਸ ਸਮਰ ਕੈਂਪ 'ਚ ਬਲਜਿੰਦਰ ਕੁਮਾਰ ਕਪੂਰ, ਜਤਿੰਦਰ ਸਿੰਘ, ਜਗਦੀਸ਼ ਸਿੰਘ, ਰਿਪੂ ਬਜ਼ਾਜ, ਹਰਿੰਦਰ ਸਿੰਘ, ਸੁਖਜਿੰਦਰ ਸਿੰਘ, ਤਰਸੇਮ ਕੌਰ, ਸੰਦੀਪ ਸਿੰਘ, ਕੁਲਵਿੰਦਰ ਕੌਰ, ਮੈਡਮ ਅਨੁਰਾਧਾ, ਸੁਮਨ ਅਰੋੜਾ, ਰਾਜਵੀਰ ਖਾਂ ਨੇ ਆਪਣਾ ਯੋਗਦਾਨ ਦਿੱਤਾ ਤੇ ਲੈਕ. ਹਰਚਰਨ ਸਿੰਘ, ਮਨਦੀਪ ਸਿੰਘ, ਕਿ੍ਸ਼ਨ ਚੰਦ, ਪਰਮਜੀਤ ਕੌਰ, ਸੁਦੇਸ਼ ਕੁਮਾਰ, ਹਰਪ੍ਰੀਤ ਸਿੰਘ, ਮੈਡਮ ਅਨੀਸ਼ਾ, ਸਤਨਾਮ ਸਿੰਘ, ਕੈਂਪਸ ਮੈਨੇਜਰ ਜਸਵੀਰ ਸਿੰਘ, ਹਰਗੋਪਾਲ, ਜਸਵੀਰ ਕੌਰ, ਹਰਪ੍ਰੀਤ ਕੌਰ ਵੀ ਹਾਜ਼ਰ ਰਹੇ |
Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਯੂਨੀਵਰਸਿਟੀ ਵਿਖੇ ਡਾ. ਰਾਜਵੰਤ ਕੌਰ ਪੰਜਾਬੀ ਨੇ ਪੰਜਾਬੀ ਵਿਭਾਗ ਦੇ ਮੁਖੀ ਵਜੋਂ ਅਹੁਦਾ ਸੰਭਾਲਿਆ ਅਗਲੀ ਖ਼ਬਰ ਵਿਸ਼ਵ ਭਰ 'ਚ ਪੰਥ ਏਕਤਾ ਦਾ ਸੁਨੇਹਾ ਦੇਣ ਲਈ ਜੂਨ 1984 ਦੇ ਘੱਲੂਘਾਰੇ ਦੀ ਯਾਦ ਨੂੰ ਸਾਂਝੇ ਰੂਪ 'ਚ ਮਨਾਇਆ ਜਾਵੇ-ਭਾਈ...
Ad Position 24