21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਫ਼ਰਦ ਕੇਂਦਰ ਸਟਾਫ਼ ਵਲੋਂ ਅਣਮਿੱਥੇ ਸਮੇਂ ਲਈ ਕੀਤੀ ਗਈ ਕਲਮ ਛੋੜ ਹੜਤਾਲ

Ad Position 21
No active advertisement
ਅਜੀਤ ਡੈਸਕ 04-06-2025
ਨਾਭਾ, 3 ਜੂਨ (ਜਗਨਾਰ ਸਿੰਘ ਦੁਲੱਦੀ)-ਪੰਜਾਬ ਦੀ ਆਪ ਸਰਕਾਰ ਵਲੋਂ ਜਿੱਥੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੀ ਗੱਲ ਕੀਤੀ ਜਾ ਰਹੀ ਹੈ ਉੱਥੇ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਦਾਅਵੇ ਖੋਖਲੇ ਨਜ਼ਰ ਆ ਰਹੇ ਹਨ, ਕਿਉਂ ਜੋ ਪੰਜਾਬ ਭਰ ਵਿਚ ਫ਼ਰਦ ਕੇਂਦਰਾਂ ਦੇ ਸਟਾਫ਼ ਨੂੰ ਕਰੀਬ ਦੋ ਮਹੀਨੇ ਤੋਂ ਤਨਖ਼ਾਹਾਂ ਨਹੀਂ ਦਿੱਤੀਆਂ ਜਾ ਰਹੀਆਂ ਹਨ | ਜਿਸ ਨੂੰ ਵੇਖਦੇ ਹੋਏ ਪੰਜਾਬ ਭਰ ਵਿਚ ਫ਼ਰਦ ਕੇਂਦਰਾਂ ਵਲੋਂ ਅਣਮਿਥੇ ਸਮੇਂ ਲਈ ਕਲਮ ਛੋੜ ਹੜਤਾਲ ਕੀਤੀ ਗਈ ਹੈ | ਇਸੇ ਤਹਿਤ ਆਪਣੀਆਂ ਮੰਗਾਂ ਨੂੰ ਲੈ ਕੇ ਫ਼ਰਦ ਕੇਂਦਰ ਦੇ ਮੁਲਾਜ਼ਮਾਂ ਦੇ ਮੁਖੀ ਹਰਸਿਮਰਨ ਜੀਤ ਸਿੰਘ, ਪਰਮਿੰਦਰ ਸ਼ਰਮਾ, ਅੰਜੂ ਰਾਣਾ, ਖੁਸ਼ਪ੍ਰੀਤ ਸ਼ਰਮਾ ਅਤੇ ਅਸ਼ਵਨੀ ਕੁਮਾਰ ਵਲੋਂ ਅਣਮਿਥੇ ਸਮੇਂ ਲਈ ਹੜਤਾਲ ਸ਼ੁਰੂ ਕੀਤੀ ਗਈ ਅਤੇ ਨਾਇਬ ਤਹਿਸੀਲਦਾਰ ਨੂੰ ਮੰਗ ਪੱਤਰ ਸੌਂਪਿਆ ਗਿਆ | ਸਮੂਹ ਮੁਲਾਜ਼ਮਾਂ ਵਲੋਂ ਗੱਲਬਾਤ ਕਰਦਿਆਂ ਕਿਹਾ ਗਿਆ ਕਿ ਪਿਛਲੇ ਕਰੀਬ 2 ਮਹੀਨੇ ਦੀ ਮੁਲਾਜ਼ਮਾਂ ਨੂੰ ਤਨਖ਼ਾਹ ਨਹੀਂ ਦਿੱਤੀ ਗਈ ਹੈ ਅਤੇ ਆਪਣੇ ਭਵਿੱਖ ਸੰਬੰਧੀ ਸੂਬਾ ਸਰਕਾਰ ਵਲੋਂ ਲਗਾਤਾਰ ਹਨੇਰੇ ਵਿਚ ਰੱਖਣ ਕਰਕੇ ਅਤੇ ਸਰਕਾਰ ਦੇ ਫ਼ਰਦ ਕੇਂਦਰ ਮੁਲਾਜ਼ਮਾਂ ਦੇ ਪ੍ਰਤੀ ਉਦਾਸੀਨ ਰਵਈਏ ਕਰਕੇ ਸਮੂਹ ਫ਼ਰਦ ਕੇਂਦਰ, ਪੰਜਾਬ ਦੇ ਡਾਟਾ ਆਪਰੇਟਰ ਅਣਮਿਥੇ ਸਮੇਂ ਲਈ ਦਫ਼ਤਰ ਵਿਚ ਰਹਿ ਕੇ ਕਲਮ ਛੋੜ ਹੜਤਾਲ ਕੀਤੀ ਗਈ ਹੈ | ਡਾਟਾ ਆਪ੍ਰੇਟਰਾਂ ਨੇ ਕਿਹਾ ਕਿ ਅਸੀਂ ਪੰਜਾਬ ਵਿਚ ਲਗਭਗ 900 ਤੋਂ ਵੱਧ ਫ਼ਰਦ ਕੇਂਦਰ ਮੁਲਾਜ਼ਮ ਹਾਂ ਜੋ ਕਿ ਪਿਛਲੇ 18 ਸਾਲਾਂ ਤੋਂ ਫ਼ਰਦ ਕੇਂਦਰ ਵਿਚ ਆਪਣੀ ਸੇਵਾਵਾਂ ਦਫ਼ਤਰੀ ਅਤੇ ਫ਼ੀਲਡ ਵਿਚ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾ ਰਹੇ ਹਾਂ | ਉਨ੍ਹਾਂ ਕਿਹਾ ਕਿ ਅਸੀਂ ਸਮੂਹ ਮੁਲਾਜਮਾਂ ਨੇ ਫ਼ਰਦ ਕੇਂਦਰ ਦੇ ਪ੍ਰੋਜੈਕਟ ਨੂੰ ਨੇਪਰੇ ਚੜ੍ਹਾਉਣ ਲਈ ਅਣਥੱਕ ਮਿਹਨਤ ਕੀਤੀ ਹੈ, ਦੂਰ -ਦੁਰਾਡੇ ਪਿੰਡਾਂ ਤੋਂ ਆ ਕੇ ਬਹੁਤ ਘੱਟ ਤਨਖ਼ਾਹਾਂ 'ਤੇ ਦਿਨ ਰਾਤ ਇਕ ਕਰਕੇ ਸਾਰੇ ਪੰਜਾਬ ਦਾ ਜ਼ਮੀਨੀ ਰਿਕਾਰਡ ਆਨਲਾਈਨ ਕੀਤਾ ਹੈ | ਉਨ੍ਹਾਂ ਕਿਹਾ ਹੈ ਕਿ ਸੂਤਰਾਂ ਤੋਂ ਹੁਣ ਸਾਨੂੰ ਪਤਾ ਲੱਗਾ ਹੈ ਕਿ ਸਰਕਾਰ ਫ਼ਰਦ ਕੇਂਦਰ ਦੇ ਆਪ੍ਰੇਟਰਾਂ/ਮੁਲਾਜ਼ਮਾਂ ਨੂੰ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਘਰ ਭੇਜਣ ਦੀ ਤਿਆਰੀ ਕਰ ਚੁੱਕੀ ਹੈ, ਸਾਡੀਆਂ ਸੇਵਾਵਾਂ ਨੂੰ ਖ਼ਤਮ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਆਪ੍ਰੇਟਰਾਂ ਨੂੰ ਜੋ ਕਿ ਪਹਿਲਾਂ ਹੀ ਬਹੁਤ ਘੱਟ ਤਨਖ਼ਾਹਾਂ ਵਿਚ ਗੁਜ਼ਾਰਾ ਕਰ ਰਹੇ ਹਨ ਅਤੇ ਲੰਬੇ ਸਮੇਂ ਤੋਂ ਫ਼ਰਦ ਕੇਂਦਰ ਨਾਲ ਜੁੜੇ ਹੋਣ ਕਰਕੇ ਸਾਨੂੰ ਕਿਸੇ ਹੋਰ ਫ਼ੀਲਡ ਦਾ ਤਜਰਬਾ ਵੀ ਨਹੀਂ ਹੈ ਅਤੇ ਇਸ ਦੇ ਨਾਲ ਹੀ 60 ਫ਼ੀਸਦੀ ਮੁਲਾਜ਼ਮ ਜੋ ਕਿ ਓਵਰਏਜ ਵੀ ਹੋ ਚੁੱਕੇ ਹਨ |
Ad Position 22
No active advertisement
ਪਿਛਲੀ ਖ਼ਬਰ ਕਬੀਰ ਦਾਸ ਤੇ ਲਾਲਵਾ ਸਮੇਤ ਵੱਖ-ਵੱਖ ਆਗੂਆਂ ਵਲੋਂ ਢੀਂਡਸਾ ਪਰਿਵਾਰ ਨਾਲ ਦੁੱਖ ਪ੍ਰਗਟ ਅਗਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਰਨੋ ਵਿਖੇ ਸੱਤ ਦਿਨਾਂ ਸਮਰ ਕੈਂਪ ਲਗਾਇਆ
Ad Position 24