21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਕਬੀਰ ਦਾਸ ਤੇ ਲਾਲਵਾ ਸਮੇਤ ਵੱਖ-ਵੱਖ ਆਗੂਆਂ ਵਲੋਂ ਢੀਂਡਸਾ ਪਰਿਵਾਰ ਨਾਲ ਦੁੱਖ ਪ੍ਰਗਟ

Ad Position 21
No active advertisement
ਅਜੀਤ ਡੈਸਕ 04-06-2025
ਪਾਤੜਾਂ, 3 ਜੂਨ (ਗੁਰਇਕਬਾਲ ਸਿੰਘ ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸ਼ੁਤਰਾਣਾ ਦੇ ਇੰਚਾਰਜ ਬਾਬੂ ਕਬੀਰ ਦਾਸ, ਜ਼ਿਲ੍ਹਾ ਯੋਜਨਾ ਬੋਰਡ ਅਤੇ ਜ਼ਿਲ੍ਹਾ ਪਰਿਸ਼ਦ ਪਟਿਆਲਾ ਦੇ ਸਾਬਕਾ ਚੇਅਰਮੈਨ ਜਥੇ. ਮਹਿੰਦਰ ਸਿੰਘ ਲਾਲਵਾ, ਖਾਦੀ ਬੋਰਡ ਦੇ ਸਾਬਕਾ ਡਾਇਰੈਕਟਰ ਜਥੇ. ਜੋਗਾ ਸਿੰਘ ਸਿੱਧੂ, ਸਾਬਕਾ ਚੇਅਰਮੈਨ ਜਥੇਦਾਰ ਸੁਖਵਿੰਦਰ ਸਿੰਘ ਬਰਾਸ ਵਲੋਂ ਸੁਖਦੇਵ ਸਿੰਘ ਢੀਂਡਸਾ ਦੇ ਅਕਾਲ ਚਲਾਣਾ ਕਰਨ 'ਤੇ ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨਾਲ ਦੁਖ ਦਾ ਪ੍ਰਗਟਾਵਾ ਕੀਤਾ ਹੈ | ਇਸ ਸੰਬੰਧੀ ਪਾਤੜਾਂ ਵਿਖੇ ਗੱਲਬਾਤ ਕਰਦਿਆਂ ਹਲਕਾ ਇੰਚਾਰਜ ਬਾਬੂ ਕਬੀਰ ਦਾਸ ਅਤੇ ਸਾਬਕਾ ਚੇਅਰਮੈਨ ਜਥੇਦਾਰ ਮਹਿੰਦਰ ਸਿੰਘ ਲਾਲਵਾ ਨੇ ਕਿਹਾ ਕਿ ਸਾਬਕਾ ਕੇਂਦਰੀ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਨੇ ਆਪਣੀ ਜ਼ਿੰਦਗੀ ਦਾ ਲੰਮਾ ਸਮਾਂ ਸ਼੍ਰੋਮਣੀ ਅਕਾਲੀ ਦਲ ਅਤੇ ਪੰਥ ਦੀ ਚੜ੍ਹਦੀ ਕਲਾ ਲਈ ਕੰਮ ਕੀਤਾ | ਉਨ੍ਹਾਂ ਕਿਹਾ ਕਿ ਢੀਂਡਸਾ ਦੇ ਜਾਣ ਨਾਲ ਸ਼੍ਰੋਮਣੀ ਅਕਾਲੀ ਦਲ ਅਤੇ ਪੰਜਾਬ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ | ਉਨ੍ਹਾਂ ਕਿਹਾ ਕਿ ਢੀਂਡਸਾ ਵਲੋਂ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀਕਲਾ ਅਤੇ ਪੰਜਾਬ ਦੀ ਤਰੱਕੀ ਲਈ ਕੀਤੇ ਕੰਮਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ | ਇਸ ਮੌਕੇ ਇਨ੍ਹਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੀ ਜਨਰਲ ਕੌਂਸਲ ਦੇ ਮੈਂਬਰ ਜਥੇ. ਗੁਰਦੀਪ ਸਿੰਘ ਡਰੋਲੀ, ਸਾਬਕਾ ਚੇਅਰਮੈਨ ਰਛਪਾਲ ਸਿੰਘ ਬਰਾਸ, ਮੰਗਤ ਸ਼ਰਮਾ ਬਰਾਸ, ਸਮੇਤ ਵੱਖ-ਵੱਖ ਅਕਾਲੀ ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅਰਬਨ ਅਸਟੇਟ ਪਟਿਆਲਾ ਦੀਆਂ ਸੜਕਾਂ ਦੀ ਹਾਲਤ ਖਸਤਾ ਅਗਲੀ ਖ਼ਬਰ ਫ਼ਰਦ ਕੇਂਦਰ ਸਟਾਫ਼ ਵਲੋਂ ਅਣਮਿੱਥੇ ਸਮੇਂ ਲਈ ਕੀਤੀ ਗਈ ਕਲਮ ਛੋੜ ਹੜਤਾਲ
Ad Position 24