ਗੁ: ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ 8 ਨੰੂ
ਅਜੀਤ ਡੈਸਕ
04-06-2025
ਫ਼ਤਹਿਗੜ੍ਹ ਸਾਹਿਬ, 3 ਜੂਨ (ਰਾਜਿੰਦਰ ਸਿੰਘ)-ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ 8 ਜੂਨ ਐਤਵਾਰ ਦੀ ਸ਼ਾਮ ਨੰੂ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਰਣਜੀਤ ਸਿੰਘ ਮੈਨੇਜਰ ਤੇ ਬਲਵਿੰਦਰ ਸਿੰਘ ਭਮਾਰਸੀ ਐਡੀਸ਼ਨਲ ਮੈਨੇਜਰ ਨੇ ਦੱਸਿਆ ਕਿ ਇਸ ਸਮਾਗਮ ਵਿਚ ਭਾਈ ਕਮਲਪ੍ਰੀਤ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੇ ਭਾਈ ਸਿਮਰਨਜੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ ਕੀਰਤਨ ਰਾਹੀਂ ਸੰਗਤਾਂ ਨੰੂ ਨਿਹਾਲ ਕਰਨਗੇ | ਉਨ੍ਹਾਂ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਵੀ ਕੀਰਤਨ ਦੀ ਸੇਵਾ ਕਰਨਗੇ | ਉਨ੍ਹਾਂ ਸੰਗਤਾਂ ਨੰੂ ਇਸ ਸਮਾਗਮ ਵਿਚ ਪੁੱਜਣ ਦੀ ਅਪੀਲ ਕੀਤੀ |