ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਬਲਾਕ ਖਮਾਣੋਂ ਦੀ ਮੀਟਿੰਗ 6 ਨੂੰ
ਅਜੀਤ ਡੈਸਕ
04-06-2025
ਖਮਾਣੋਂ, 3 ਜੂਨ (ਜੋਗਿੰਦਰ ਪਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਬਲਾਕ ਖਮਾਣੋਂ ਦੀ ਮਹੀਨਾਵਾਰ ਮੀਟਿੰਗ 6 ਜੂਨ ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਗੁਰਦੁਆਰਾ ਸਾਹਿਬ ਖਮਾਣੋਂ ਵਿਚ ਬਲਾਕ ਪ੍ਰਧਾਨ ਕਰਨੈਲ ਸਿੰਘ ਜਟਾਣਾਂ ਨੀਵਾਂ ਦੀ ਅਗਵਾਈ ਹੇਠ ਕੀਤੀ ਜਾਵੇਗੀ | ਜਾਣਕਾਰੀ ਦਿੰਦਿਆਂ ਮਨਜੀਤ ਸਿੰਘ ਗਰਚਾ ਨੇ ਦੱਸਿਆ ਕਿ ਇਸ ਮੀਟਿੰਗ ਵਿਚ ਕਿਸਾਨੀ ਮੁਸ਼ਕਿਲਾਂ ਨਾਲ ਸੰਬੰਧਿਤ ਵੱਖ-ਵੱਖ ਮੁੱਦਿਆਂ 'ਤੇ ਵਿਚਾਰ ਚਰਚਾ ਕੀਤੀ ਜਾਵੇਗੀ | ਉਨ੍ਹਾਂ ਕਿਸਾਨਾਂ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਗੁਰਦੁਆਰਾ ਸਾਹਿਬ ਖਮਾਣੋਂ ਵਿਖੇ ਪਹੁੰਚਣ ਦੀ ਅਪੀਲ ਕੀਤੀ |