21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਪਿੰਡ ਤਿੰਬਰਪੁਰ ਵਿਖੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਕਰਵਾਇਆ ਜਾਗਰੂਕਤਾ ਪ੍ਰੋਗਰਾਮ

Ad Position 21
No active advertisement
ਅਜੀਤ ਡੈਸਕ 04-06-2025
ਫ਼ਤਹਿਗੜ੍ਹ ਸਾਹਿਬ, 3 ਜੂਨ (ਰਾਜਿੰਦਰ ਸਿੰਘ)-ਨਜ਼ਦੀਕੀ ਪਿੰਡ ਤਿੰਬਰਪੁਰ ਵਿਖੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਇਕ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ | ਜਿਸ ਵਿਚ ਸ਼ਿਵਦੀਪ ਸਿੰਘ ਬਰਾੜ ਐਸ.ਐਚ.ਓ ਬਡਾਲੀ ਆਲਾ ਸਿੰਘ ਨੇ ਪਿੰਡ ਵਾਸੀਆਂ ਨੂੰ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਵਿਚ ਪੂਰਨ ਸਹਿਯੋਗ ਦੇਣ ਅਪੀਲ ਕੀਤੀ | ਇਸ ਮੌਕੇ ਸਟੇਟ ਐਵਾਰਡੀ ਨੌਰੰਗ ਸਿੰਘ ਨੇ ਕਿਹਾ ਕਿ ਨਸ਼ੇ ਨੌਜਵਾਨੀ ਨੂੰ ਖ਼ਤਮ ਕਰ ਰਹੇ ਹਨ ਇਸ ਲਈ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਵੱਲ ਆਪਣਾ ਧਿਆਨ ਦੇਣਾ ਚਾਹੀਦਾ ਹੈ | ਇਸ ਮੌਕੇ ਮਨਜੀਤ ਸਿੰਘ ਲੋਹਾਖੇੜੀ, ਵਰਿੰਦਰ ਸਿੰਘ ਭੰਗੂ, ਵਿਕੀ ਤਿੰਬਰਪੁਰ, ਗੁਰਵਿੰਦਰ ਸਿੰਘ ਚੰੁਨ੍ਹੀ, ਮਲਕੀਤ ਸਿੰਘ, ਅਭੀਜੋਤ ਰੰਧਾਵਾ, ਹਰਿੰਦਰ ਕੌਰ ਸਰਪੰਚ, ਅਜੀਤ ਸਿੰਘ, ਗੁਰਪ੍ਰੀਤ ਸਿੰਘ, ਗੁਰਦੀਪ ਸਿੰਘ, ਬਲਜਿੰਦਰ ਸਿੰਘ (ਸਾਰੇ ਪੰਚ), ਅਜੈਬ ਸਿੰਘ, ਸੁਖਵਿੰਦਰ ਸਿੰਘ, ਬਰਜਿੰਦਰ ਸਿੰਘ, ਪਰਵਿੰਦਰ ਸਿੰਘ, ਕੇਸਰ ਸਿੰਘ ਸਾਬਕਾ ਸਰਪੰਚ, ਕੰਵਰਵੀਰ ਸਿੰਘ, ਕੁਲਬੀਰ ਸਿੰਘ, ਗਗਨ ਪਮੌਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੀਨੀਅਰ ਸਿਟੀਜ਼ਨ ਤੇ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਬਲਾਕ ਖਮਾਣੋਂ ਦੀ ਮੀਟਿੰਗ 6 ਨੂੰ
Ad Position 24