21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਜੂਨ ਬਤੌਰ ਮਲੇਰੀਆ ਵਿਰੋਧੀ ਮਹੀਨਾ ਮਨਾਇਆ ਜਾਵੇਗਾ-ਸਿਵਲ ਸਰਜਨ

Ad Position 21
No active advertisement
ਅਜੀਤ ਡੈਸਕ 04-06-2025
ਫ਼ਤਹਿਗੜ੍ਹ ਸਾਹਿਬ, 3 ਜੂਨ (ਮਨਪ੍ਰੀਤ ਸਿੰਘ)-ਸਿਹਤ ਵਿਭਾਗ ਵਲੋਂ ਜੂਨ ਮਹੀਨੇ ਨੂੰ ਬਤੌਰ ਮਲੇਰੀਆ ਵਿਰੋਧੀ ਮਹੀਨਾ ਮਨਾਇਆ ਜਾਵੇਗਾ | ਇਸ ਮਹੀਨੇ ਦੌਰਾਨ ਮੱਛਰ ਦੀ ਪੈਦਾਇਸ਼ ਨੂੰ ਰੋਕਣ ਅਤੇ ਆਮ ਲੋਕਾਂ ਨੂੰ ਮਲੇਰੀਆ ਸਬੰਧੀ ਜਾਗਰੂਕ ਕਰਨ ਲਈ ਵੱਖ-ਵੱਖ ਗਤੀਵਿਧੀਆਂ ਕੀਤੀਆਂ ਜਾਣਗੀਆਂ | ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਨੇ ਜ਼ਿਲੇ੍ਹ ਅੰਦਰ ਇਕ ਮਹੀਨਾ ਚੱਲਣ ਵਾਲੀ ਇਸ ਮੁਹਿੰਮ ਦੀ ਸ਼ੁਰੂਆਤ ਮਲੇਰੀਆ ਵਿਰੋਧੀ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦੇ ਕੇ ਕੀਤੀ | ਇਸ ਰੈਲੀ ਦੁਆਰਾ ਜ਼ਿਲ੍ਹਾ ਹਸਪਤਾਲ ਦੇ ਮਰੀਜ਼ਾਂ ਅਤੇ ਉਨ੍ਹਾਂ ਦੇ ਵਾਰਿਸਾਂ ਨੂੰ ਮਲੇਰੀਆ ਵਿਰੋਧੀ ਮਹੀਨੇ ਸਬੰਧੀ ਜਾਗਰੂਕ ਕੀਤਾ ਗਿਆ | ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਦੱਸਿਆ ਕਿ ਵਿਭਾਗ ਵਲੋਂ 7 ਜੂਨ ਤੱਕ ਜ਼ਿਲੇ੍ਹ ਅੰਦਰ ਟੋਭਿਆਂ/ਛੱਪੜਾਂ ਵਿਚ ਗੰਬੂਜੀਆ ਮੱਛੀਆਂ ਛੱਡੀਆਂ ਜਾਣਗੀਆਂ, 15 ਜੂਨ ਤੱਕ ਪ੍ਰਵਾਸੀ ਆਬਾਦੀ, ਭੱਠਿਆਂ, ਦਾਣਾ ਮੰਡੀਆਂ, ਝੁੱਗੀਆਂ, ਝੌਂਪੜੀਆਂ, ਫ਼ੈਕਟਰੀ ਅਤੇ ਇੰਡਸਟਰੀ ਏਰੀਏ ਵਿਚ ਫੀਵਰ ਸਰਵੇ ਕੀਤਾ ਜਾਵੇਗਾ, 23 ਜੂਨ ਤੱਕ ਮੀਟਿੰਗਾਂ ਅਤੇ ਆਈ.ਈ.ਸੀ/ਬੀ.ਸੀ.ਸੀ ਗਤੀਵਿਧੀਆਂ ਕੀਤੀਆਂ ਜਾਣਗੀਆਂ ਅਤੇ 30 ਜੂਨ ਤੱਕ ਰੈਲੀਆਂ, ਮਾਈਕਿੰਗ, ਮੱਛਰ ਦੀ ਪੈਦਾਇਸ਼ ਨੂੰ ਰੋਕਣ ਲਈ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾਣਗੀਆਂ | ਉਨ੍ਹਾਂ ਆਮ ਲੋਕਾਂ ਨੂੰ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਸਿਹਤ ਵਿਭਾਗ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ | ਜ਼ਿਲ੍ਹਾ ਐਪੀਡਿਮਾਲੋਜਿਸਟ ਡਾ.ਪ੍ਰਭਜੋਤ ਕੌਰ ਨੇ ਦੱਸਿਆ ਕਿ ਜ਼ਿਲੇ੍ਹ ਅੰਦਰ ਇਹ ਗਤੀਵਿਧੀਆਂ ਕਰਨ ਲਈ ਜ਼ਿਲ੍ਹੇ ਦੇ ਸਾਰੇ ਪਿੰਡਾਂ ਅਤੇ ਸ਼ਹਿਰਾਂ ਵਿਚ ਮਲੇਰੀਆ ਵਿਰੋਧੀ ਟੀਮਾਂ ਦਾ ਗਠਨ ਕੀਤਾ ਜਾ ਚੁੱਕਾ ਹੈ,ਜਿਨ੍ਹਾਂ ਵਲੋਂ ਰੋਜ਼ਾਨਾ ਘਰਾਂ ਵਿਚ ਜਾ ਕੇ ਮੱਛਰ ਦਾ ਲਾਰਵਾ ਲੱਭਿਆ ਜਾਵੇਗਾ, ਜੇਕਰ ਕਿਤੇ ਲਾਰਵਾ ਮਿਲਦਾ ਹੈ ਤਾਂ ਉਸ ਨੰੂ ਮੌਕੇ 'ਤੇ ਹੀ ਨਸ਼ਟ ਕੀਤਾ ਜਾਵੇਗਾ ਅਤੇ ਨਗਰ ਪਾਲਿਕਾ ਦੇ ਸਹਿਯੋਗ ਨਾਲ ਲਾਰਵਾ ਮਿਲਣ ਵਾਲੇ ਘਰਾਂ ਦੇ ਚਲਾਨ ਵੀ ਕੀਤੇ ਜਾਣਗੇ | ਇਸ ਮੌਕੇ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਬਲਜਿੰਦਰ ਸਿੰਘ, ਅਮਨਪ੍ਰੀਤ ਸਿੰਘ, ਸਹਾਇਕ ਮਲੇਰੀਆ ਅਫ਼ਸਰ ਸੋਮਨਾਥ, ਕੁਲਬੀਰ ਸਿੰਘ, ਸਿਹਤ ਕਰਮਚਾਰੀ ਜਗਰੂਪ ਸਿੰਘ, ਇਨਸੈਕਟ ਕਲੈਕਟਰ ਮਨਦੀਪ ਕੌਰ ਤੋਂ ਇਲਾਵਾ ਨਰਸਿੰਗ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਵ.ਸੁਖਦੇਵ ਸਿੰਘ ਢੀਂਡਸਾ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਸੀਨੀਅਰ ਸਿਟੀਜ਼ਨ ਤੇ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ
Ad Position 24