ਫ਼ਤਹਿਗੜ੍ਹ ਸਾਹਿਬ, 3 ਜੂਨ (ਰਾਜਿੰਦਰ ਸਿੰਘ)-ਸਿੰਘ ਸਾਹਿਬ ਗਿਆਨੀ ਜਸਵਿੰਦਰ ਸਿੰਘ ਸਾਬਕਾ ਹੈੱਡਗ੍ਰੰਥੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ ਦੇ ਛੋਟੇ ਭਰਾ ਪ੍ਰਸਿੱਧ ਰਾਗੀ ਭਾਈ ਇੰਦਰਜੀਤ ਸਿੰਘ ਖ਼ਾਲਸਾ ਬੰਬੇ ਵਾਲੇ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ ਦੇ ਅਕਾਲ ਚਲਾਣੇ 'ਤੇ ਬਾਬਾ ਬੰਦਾ ਸਿੰਘ ਬਹਾਦਰ ਸੇਵਾ ਸੁਸਾਇਟੀ ਫ਼ਤਹਿਗੜ੍ਹ ਸਾਹਿਬ ਦੇ ਸੇਵਾਦਾਰ ਰਣਜੀਤ ਸਿੰਘ ਸੰਧੂ, ਇੰਦਰਜੀਤ ਸਿੰਘ ਹੈਪੀ, ਪ੍ਰੀਤਮ ਸਿੰਘ ਨਾਗਰਾ, ਸੁਖਦੇਵ ਸਿੰਘ ਸਰਪਾਲ, ਐਡਵੋਕੇਟ ਮਹਿੰਦਰਪਾਲ ਸਿੰਘ, ਦਸਮੇਸ਼ ਖ਼ਾਲਸਾ ਸ਼ੇਰੇ ਦਲ.ਦੇ ਪ੍ਰਧਾਨ ਜਸਵੀਰ ਸਿੰਘ, ਗੁਰਦੁਆਰਾ ਸਾਹਿਬ ਜ਼ੈਲਦਾਰ ਸਰਹਿੰਦ ਸ਼ਹਿਰ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮੋਹਨ ਸਿੰਘ ਧਾਲੀਵਾਲ, ਜਨਰਲ ਸਕੱਤਰ ਅਵਤਾਰ ਸਿੰਘ ਜੱਸਲ ਤੇ ਪਰਮਜੀਤ ਸਿੰਘ ਮਾਲਵਾ, ਨਿਰਮਲ ਸਿੰਘ ਸਾਬਕਾ ਕੌਂਸਲਰ, ਬਲਜੀਤ ਸਿੰਘ ਧਾਲੀਵਾਲ, ਸੁਖਦੇਵ ਸਿੰਘ, ਜਸਪਾਲ ਸਿੰਘ, ਸੁਖਵਿੰਦਰ ਕੌਰ, ਜਸਵੀਰ ਕੌਰ, ਰਣਧੀਰ ਸਿੰਘ ਧਾਲੀਵਾਲ, ਕੁਲਦੀਪ ਕੌਰ, ਭਾਈ ਲਖਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਉਨ੍ਹਾਂ ਕਿਹਾ ਕਿ ਭਾਈ ਇੰਦਰਜੀਤ ਸਿੰਘ ਨੇ ਆਪਣੀ ਸਾਰੀ ਜ਼ਿੰਦਗੀ ਗੁਰਬਾਣੀ ਦਾ ਕੀਰਤਨ ਕਰਨ ਤੇ ਕਥਾ ਵਖਿਆਨ 'ਤੇ ਲਾਈ | ਉਨ੍ਹਾਂ ਦੇ ਜਾਣ ਨਾਲ ਸਿੱਖ ਪੰਥ ਇਕ ਪ੍ਰਸਿੱਧ ਰਾਗੀ ਤੋਂ ਵਾਂਝਾ ਹੋ ਗਿਆ ਹੈ | ਉਨ੍ਹਾਂ ਬਹੁਤ ਸਾਰੇ ਸਿੱਖ ਬੱਚਿਆਂ ਨੰੂ ਕੀਰਤਨ ਵੀ ਸਿਖਾਇਆ |