22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਪਿੰਡ ਨਲੀਨੀ 'ਚ ਕਈ ਪਰਿਵਾਰ ਸਾਬਕਾ ਵਿਧਾਇਕ ਨਾਗਰਾ ਦੀ ਅਗਵਾਈ ਹੇਠ ਕਾਂਗਰਸ 'ਚ ਸ਼ਾਮਿਲ

Ad Position 21
No active advertisement
ਅਜੀਤ ਡੈਸਕ 04-06-2025
ਜਖਵਾਲੀ, 3 ਜੂਨ (ਨਿਰਭੈ ਸਿੰਘ)-ਪਿੰਡ ਨਲੀਨੀ ਵਿਚ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਅਗਵਾਈ ਹੇਠ ਕਈ ਪਰਿਵਾਰ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਏ | ਕਾਂਗਰਸ ਵਿਚ ਨਵੇਂ ਸ਼ਾਮਿਲ ਹੋਏ ਮੈਂਬਰਾਂ 'ਚ ਜਸਪਾਲ ਸਿੰਘ ਪਾਲੀ, ਮੇਵਾ ਸਿੰਘ ਨੰਬਰਦਾਰ, ਗੁਰਪ੍ਰੀਤ ਸਿੰਘ ਗੁਰੀ, ਮੇਘਨਾਥ ਸਿੰਘ, ਪਰਮਜੀਤ ਸਿੰਘ, ਛਿੰਦੀ ਸਿੰਘ, ਕੁਲਵੀਰ ਸਿੰਘ, ਅਜਮੇਰ ਸਿੰਘ ਪੰਚ, ਸ਼ੇਰਾ ਸਿੰਘ ਪੰਚ, ਸੁੱਖੀ, ਕਰਨੈਲ ਸਿੰਘ, ਗੁਰਪ੍ਰੀਤ ਸਿੰਘ, ਹਰਚੰਦ ਸਿੰਘ, ਗੁਰਮੀਤ ਸਿੰਘ, ਸਵਰਨ ਕੌਰ, ਅਮਰਜੀਤ ਕੌਰ, ਗੁਰਪ੍ਰੀਤ ਸਿੰਘ ਤੋਤਾ, ਜਸਵੰਤ ਸਿੰਘ, ਜੋਲੀ ਸਿੰਘ, ਨੰਦਲਾਲ ਸਿੰਘ, ਕਾਲਾ ਸਿੰਘ ਆਦਿ ਦਾ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਵਿਸ਼ੇਸ਼ ਸਨਮਾਨ ਕੀਤਾ ਅਤੇ ਪਾਰਟੀ ਵਿਚ ਬਣਦਾ ਮਾਣ-ਸਨਮਾਨ ਦੇਣ ਦਾ ਭਰੋਸਾ ਦਿਵਾਇਆ | ਸ. ਨਾਗਰਾ ਨੇ ਕਿਹਾ ਕਿ ਪੰਜਾਬ ਦੇ ਹਾਲਾਤ ਦਿਨੋਂ-ਦਿਨ ਖ਼ਰਾਬ ਹੋ ਰਹੇ ਹਨ | ਲੋਕ ਮਹਿੰਗਾਈ, ਬੇਰੁਜ਼ਗਾਰੀ, ਉੱਚੇੇ ਟੈਕਸ, ਮਾੜੀ ਕਾਨੂੰਨ ਵਿਵਸਥਾ ਅਤੇ ਕਿਸਾਨ ਵਿਰੋਧੀ ਨੀਤੀਆਂ ਕਾਰਨ ਪਰੇਸ਼ਾਨ ਹਨ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੀ ਭਲਾਈ ਦੀ ਥਾਂ ਸਿਰਫ਼ ਭਾਜਪਾ ਦੇ ਫ਼ੈਸਲੇ ਲਾਗੂ ਕਰਨ ਵਿਚ ਲੱਗੀ ਹੋਈ ਹੈ | ਪੰਜਾਬ ਦੇ ਲੋਕ ਹੁਣ ਇਹ ਭਾਲ ਕਰ ਰਹੇ ਹਨ ਕਿ ਉਨ੍ਹਾਂ ਦੀ ਅਸਲ ਆਵਾਜ਼ ਕੌਣ ਹੈ ਅਤੇ ਇਹ ਆਵਾਜ਼ ਸਿਰਫ਼ ਕਾਂਗਰਸ ਪਾਰਟੀ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਦੇ ਦੁੱਖ ਦਰਦ ਦੀ ਸਾਥੀ ਹੈ ਅਤੇ ਸਿਰਫ਼ ਕਾਂਗਰਸ ਹੀ ਪੰਜਾਬ ਨੂੰ ਬਚਾ ਸਕਦੀ ਹੈ | ਇਸ ਮੌਕੇ ਨਵੇਂ ਸ਼ਾਮਿਲ ਹੋਏ ਆਗੂਆਂ ਨੇ ਕਿਹਾ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਵਫਾਦਾਰੀ ਨਾਲ ਮਿਹਨਤ ਕਰਨਗੇ | ਉਨ੍ਹਾਂ ਕਿਹਾ ਕਿ ਸ. ਨਾਗਰਾ ਵਰਗੇ ਮਿਹਨਤੀ ਤੇ ਲੋਕ ਪੱਖੀ ਆਗੂ ਦੀ ਅਗਵਾਈ ਹੇਠ ਪਾਰਟੀ ਨਵੀਆਂ ਉਚਾਈਆਂ ਨੂੰ ਛੂਹੇਗੀ | ਇਸ ਮੌਕੇ ਸਾਬਕਾ ਚੇਅਰਮੈਨ ਬਲਜਿੰਦਰ ਸਿੰਘ ਅਤਾਪੁਰ, ਬਲਾਕ ਪ੍ਰਧਾਨ ਗੁਰਮੁੱਖ ਸਿੰਘ ਪੰਡਰਾਲੀ, ਰਤਿੰਦਰ ਸਿੰਘ ਕਾਕਾ, ਗੁਰਲਾਲ ਸਿੰਘ ਲਾਲੀ, ਫੱਮਣ ਸਿੰਘ, ਸੁਖਵਿੰਦਰ ਸਿੰਘ ਕਾਲਾ, ਜਸਵੰਤ ਸਿੰਘ, ਕੁਲਦੀਪ ਸਿੰਘ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਛਾਪੇਮਾਰੀ ਦੌਰਾਨ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਦੀਆਂ ਟੀਮਾਂ ਵਲੋਂ 24 ਘਰੇਲੂ ਗੈਸ ਸਿਲੰਡਰ ਜ਼ਬਤ ਅਗਲੀ ਖ਼ਬਰ ਬਾਲ ਭਲਾਈ ਕਮੇਟੀ ਤੇ ਜੁਵੇਨਾਈਲ ਜਸਟਿਸ ਬੋਰਡ ਦਾ ਪੁਨਰ ਗਠਨ ਜਲਦ-ਡੀ. ਸੀ.
Ad Position 24