22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਛਾਪੇਮਾਰੀ ਦੌਰਾਨ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਦੀਆਂ ਟੀਮਾਂ ਵਲੋਂ 24 ਘਰੇਲੂ ਗੈਸ ਸਿਲੰਡਰ ਜ਼ਬਤ

Ad Position 21
No active advertisement
ਅਜੀਤ ਡੈਸਕ 04-06-2025
ਫ਼ਤਹਿਗੜ੍ਹ ਸਾਹਿਬ, 3 ਜੂਨ (ਰਵਿੰਦਰ ਮੌਦਗਿਲ, ਮਨਪ੍ਰੀਤ ਸਿੰਘ)-ਫੂਡ ਤੇ ਸਿਵਲ ਸਪਲਾਈ ਵਿਭਾਗ ਫ਼ਤਹਿਗੜ੍ਹ ਸਾਹਿਬ ਦੀਆਂ ਟੀਮਾਂ ਵਲੋਂ ਘਰੇਲੂ ਗੈਸ ਸਿਲੰਡਰਾਂ ਦਾ ਕਮਰਸ਼ੀਅਲ ਇਸਤੇਮਾਲ ਰੋਕਣ ਲਈ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕੀਤੀ ਗਈ | ਜਿਸ ਦੌਰਾਨ 24 ਘਰੇਲੂ ਗੈਸ ਸਿਲੰਡਰ ਜ਼ਬਤ ਕੀਤੇ ਗਏ | ਜ਼ਿਲ੍ਹਾ ਫੂਡ ਤੇ ਸਪਲਾਈ ਕੰਟਰੋਲਰ ਮੀਨਾਕਸ਼ੀ ਨੇ ਦੱਸਿਆ ਕਿ ਸਹਾਇਕ ਫੂਡ ਸਪਲਾਈ ਅਫ਼ਸਰ ਕੇਵਲ ਸਿੰਘ ਦੀ ਅਗਵਾਈ ਹੇਠਲੀਆਂ ਟੀਮਾਂ ਨੇ ਸਰਹਿੰਦ ਵਿਖੇ ਮਿਠਾਈ ਵਿਕਰੇਤਾਵਾਂ, ਢਾਬਿਆਂ, ਦੁਕਾਨਾਂ ਤੇ ਰੇਹੜੀਆਂ ਦੀ ਅਚਨਚੇਤ ਜਾਂਚ ਕੀਤੀ ਅਤੇ ਪਾਇਆ ਕਿ ਕਈ ਵਿਕਰੇਤਾ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਕੇ ਕਮਰਸ਼ੀਅਲ ਦੀ ਥਾਂ 'ਤੇ ਘਰੇਲੂ ਗੈਸ ਸਿਲੰਡਰਾਂ ਦੀ ਹੀ ਵਰਤੋਂ ਕਰ ਰਹੇ ਹਨ | ਟੀਮਾਂ ਵਿਚ ਸ਼ਾਮਿਲ ਅਧਿਕਾਰੀਆਂ ਵਲੋਂ ਗੈਸ ਸਿਲੰਡਰ ਜ਼ਬਤ ਕਰਕੇ ਇਸਤੇਮਾਲ ਕਰਨ ਵਾਲੇ ਕਾਰੋਬਾਰੀਆਂ ਨੂੰ ਭਵਿੱਖ ਲਈ ਤਾੜਨਾ ਵੀ ਕੀਤੀ ਗਈ | ਜ਼ਿਲ੍ਹਾ ਫੂਡ ਤੇ ਸਪਲਾਈ ਕੰਟਰੋਲਰ ਨੇ ਦੱਸਿਆ ਕਿ ਅਜਨਾਲੀ ਵਿਖੇ ਚੈਕਿੰਗ ਦੌਰਾਨ ਦੋ ਦੁਕਾਨਦਾਰ ਘਰੇਲੂ ਗੈਸ ਸਿਲੰਡਰ ਤੋਂ ਛੋਟੇ ਸਿਲੰਡਰਾਂ ਵਿਚ ਗੈਸ ਤਬਦੀਲ ਕਰਦੇ ਕਾਬੂ ਕੀਤੇ ਗਏ ਜਿਨ੍ਹਾਂ ਦੇ ਕਬਜ਼ੇ 'ਚੋਂ 8 ਘਰੇਲੂ ਸਿਲੰਡਰ ਬਰਾਮਦ ਕੀਤੇ ਗਏ ਅਤੇ ਇਕ ਭਾਰ ਤੋਲਣ ਵਾਲਾ ਕੰਡਾ ਵੀ ਕਬਜ਼ੇ ਵਿਚ ਲਿਆ ਗਿਆ ਹੈ | ਚੈਕਿੰਗ ਕਰਨ ਵਾਲੀਆਂ ਟੀਮਾਂ ਵਿਚ ਨਿਰੀਖਕ ਕਰਮਜੀਤ ਸਿੰਘ, ਰਾਕੇਸ਼ ਕੁਮਾਰ, ਕਪਿਲ ਸਕਸੈਨਾ ਤੇ ਭੁਪਿੰਦਰ ਸਿੰਘ ਵੀ ਸ਼ਾਮਿਲ ਸਨ |
Ad Position 22
No active advertisement
ਪਿਛਲੀ ਖ਼ਬਰ ਜੀ. ਐਸ. ਟੀ. ਵਿਭਾਗ ਵਲੋਂ ਅਮਲੋਹ ਦੇ ਵਪਾਰੀਆਂ ਨਾਲ ਕੀਤੀ ਗਈ ਮੀਟਿੰਗ ਅਗਲੀ ਖ਼ਬਰ ਪਿੰਡ ਨਲੀਨੀ 'ਚ ਕਈ ਪਰਿਵਾਰ ਸਾਬਕਾ ਵਿਧਾਇਕ ਨਾਗਰਾ ਦੀ ਅਗਵਾਈ ਹੇਠ ਕਾਂਗਰਸ 'ਚ ਸ਼ਾਮਿਲ
Ad Position 24