22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਜਾਗਰੂਕ ਕੀਤਾ ਜਾਵੇ-ਹਰਿੰਦਰ ਤੂਰ

Ad Position 21
No active advertisement
ਅਜੀਤ ਡੈਸਕ 04-06-2025
ਅਮਲੋਹ, 3 ਜੂਨ (ਕੇਵਲ ਸਿੰਘ)-ਡੈਮੋਕ੍ਰੇਟਿਕ ਯੂਥ ਫੈਡਰੇਸ਼ਨ ਆਫ਼ ਇੰਡੀਆ ਦੀ ਮੀਟਿੰਗ ਹਰਿੰਦਰ ਸਿੰਘ ਤੂਰ ਦੀ ਅਗਵਾਈ ਵਿਚ ਹੋਈ | ਜਿਸ ਵਿਚ ਵੱਖ-ਵੱਖ ਵਿਸ਼ਿਆਂ 'ਤੇ ਵਿਚਾਰ ਚਰਚਾ ਕੀਤੀ ਗਈ | ਇਸ ਮੌਕੇ ਗੱਲਬਾਤ ਕਰਦੇ ਹੋਏ ਹਰਿੰਦਰ ਸਿੰਘ ਤੂਰ ਨੇ ਕਿਹਾ ਕਿ ਅੱਜ ਦੇ ਸਮੇਂ ਨੌਜਵਾਨਾਂ ਨੂੰ ਵੱਧ ਤੋਂ ਵੱਧ ਖੇਡਾਂ ਨਾਲ ਜੋੜਿਆ ਜਾਵੇ ਤਾਂ ਜੋ ਉਨ੍ਹਾਂ ਨੂੰ ਨਸ਼ਿਆਂ ਤੋਂ ਬਚਾਇਆ ਜਾ ਸਕੇ | ਤੂਰ ਨੇ ਕਿਹਾ ਕਿ ਪੰਜਾਬ ਵਿਚੋਂ ਨਸ਼ਾ ਖ਼ਤਮ ਕਰਨ ਲਈ ਸਾਨੂੰ ਸਾਰਿਆਂ ਨੂੰ ਇਕੱਠੇ ਹੋ ਕੇ ਹੰਭਲਾ ਮਾਰਨਾ ਪਵੇਗਾ | ਉਨ੍ਹਾਂ ਕਿਹਾ ਕਿ ਉਹ ਨੌਜਵਾਨਾਂ ਨੂੰ ਨਾਲ ਲੈ ਕੇ ਪਿੰਡ ਪੱਧਰ 'ਤੇ ਜਾ ਕੇ ਲੋਕਾਂ ਨੂੰ ਨਸ਼ੇ ਨਾਲ ਹੋਣ ਮਾੜੇ ਪ੍ਰਭਾਵ ਬਾਰੇ ਜਾਗਰੂਕ ਕਰਨਗੇ | ਤੂਰ ਨੇ ਕਿਹਾ ਕਿ ਨਸ਼ਾ ਰੋਕਣ ਦੇ ਲਈ ਪਿੰਡ ਦੇ ਲੋਕਾਂ ਨੂੰ ਆਪਣੇ ਪੱਧਰ 'ਤੇ ਵੀ ਪਹਿਰੇਦਾਰੀ ਕਰਨੀ ਪਵੇਗੀ | ਇਸ ਮੌਕੇ ਮਨਦੀਪ ਸਿੰਘ, ਸਵਰਨਜੀਤ ਧੀਮਾਨ, ਉਂਕਾਰ ਸਿੰਘ, ਲਖਵਿੰਦਰ ਸਿੰਘ, ਰਵੀ ਕੁਮਾਰ, ਗੁਰਵਿੰਦਰ ਸਿੰਘ, ਗੁਰਮੀਤ ਸਿੰਘ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਐਸ. ਕੇ. ਐਮ. ਦੇ ਸੱਦੇ 'ਤੇ ਕਿਸਾਨਾਂ ਨੇ ਮੁੱਖ ਮੰਤਰੀ ਤੇ 'ਆਪ' ਸੁਪਰੀਮੋ ਦੇ ਫੂਕੇ ਪੁਤਲੇ ਅਗਲੀ ਖ਼ਬਰ ਜੀ. ਐਸ. ਟੀ. ਵਿਭਾਗ ਵਲੋਂ ਅਮਲੋਹ ਦੇ ਵਪਾਰੀਆਂ ਨਾਲ ਕੀਤੀ ਗਈ ਮੀਟਿੰਗ
Ad Position 24