28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਨੰਬਰਦਾਰਾ ਐਸੋਸੀਏਸ਼ਨ ਗਾਲਿਬ ਨੇ ਨਸ਼ਾ ਤਸਕਰਾਂ ਨੂੰ ਜ਼ਮਾਨਤ ਨਾ ਦਿਵਾਉਣ ਦਾ ਮਤਾ ਕੀਤਾ ਪਾਸ

Ad Position 21
No active advertisement
ਅਜੀਤ ਡੈਸਕ 05-06-2025
ਫ਼ਤਹਿਗੜ੍ਹ ਸਾਹਿਬ, 4 ਜੂਨ (ਬਲਜਿੰਦਰ ਸਿੰਘ)-ਪੰਜਾਬ ਨੰਬਰਦਾਰਾ ਐਸੋਸੀਏਸ਼ਨ ਗਾਲਿਬ ਦੀ ਪਲੇਠੀ ਮੀਟਿੰਗ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਮਾਤਾ ਗੁਜਰੀ ਸਰਾਂ ਵਿਖੇ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਬਾਗੜੀਆਂ ਦੀ ਅਗਵਾਈ ਹੇਠ ਹੋਈ | ਮੀਟਿੰਗ ਦੌਰਾਨ ਜਿਥੇ ਨੰਬਰਦਾਰਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ, ਉਥੇ ਹੀ ਨਸ਼ਿਆਂ ਖ਼ਿਲਾਫ਼ ਇਕ ਅਹਿਮ ਮਤਾ ਪਾਸ ਕੀਤਾ ਗਿਆ | ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਬਾਗੜੀਆਂ ਨੇ ਦੱਸਿਆ ਕਿ ਪੰਜਾਬ ਵਿਚ ਵੱਡੇ ਪੱਧਰ 'ਤੇ ਲੋਕ ਨਸ਼ੇ ਦੀ ਗਿ੍ਫ਼ਤ ਵਿਚ ਆ ਚੁੱਕੇ ਹਨ | ਜਿਸ ਲਈ ਹਰੇਕ ਸੰਸਥਾ ਅਤੇ ਸਿਆਸੀ ਪਾਰਟੀ ਨੂੰ ਪਾਰਟੀ ਪੱਧਰ ਤੋਂ ਉਪਰ ਉਠ ਕੇ ਨਸ਼ਿਆਂ ਖ਼ਿਲਾਫ਼ ਇੱਕਜੁੱਟ ਹੋਣ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੀਆਂ ਸੰਸਥਾਵਾਂ ਤੇ ਆਮ ਲੋਕਾਂ ਦੀ ਨੰਬਰਦਾਰਾ ਐਸੋਸੀਏਸ਼ਨ ਗਾਲਿਬ ਵਲੋਂ ਪੂਰਨ ਹਮਾਇਤ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਸ਼ੁਰੂ ਕੀਤੀ ਗਈ ਹੈ | ਜਿਸ ਦੇ ਤਹਿਤ ਐਸੋਸੀਏਸ਼ਨ ਵਲੋਂ ਅਹਿਮ ਮਤਾ ਪਾਸ ਕੀਤਾ ਗਿਆ ਹੈ ਕਿ ਕੋਈ ਵੀ ਨੰਬਰਦਾਰ ਕਿਸੇ ਵੀ ਨਸ਼ਾ ਤਸਕਰ ਜਾਂ ਨਸ਼ੇ ਦੇ ਆਦੀ ਵਿਅਕਤੀ ਦੀ ਜ਼ਮਾਨਤ ਨਹੀਂ ਕਰਵਾਏਗਾ | ਮੀਟਿੰਗ ਦੌਰਾਨ ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਗਈ ਕਿ ਨੰਬਰਦਾਰਾਂ ਨੂੰ ਤਹਿਸੀਲਾਂ ਵਿਚ ਬੈਠਣ ਲਈ ਕਮਰੇ ਅਲਾਟ ਕੀਤੇ ਜਾਣ | ਇਸ ਮੌਕੇ ਸਰਕਾਰ ਵਲੋਂ ਜੋ ਆਨਲਾਈਨ ਕੰਮ ਕਰਨ ਦੀ ਪ੍ਰਕਿਰਿਆ ਪਿੰਡਾਂ ਵਿਚ ਸ਼ੁਰੂ ਕੀਤੀ ਗਈ ਹੈ ਉਸ ਸਬੰਧੀ ਵੀ ਨੰਬਰਦਾਰਾਂ ਨੇ ਵਿਚਾਰ ਵਟਾਂਦਰਾ ਕੀਤਾ ਅਤੇ ਉਸ ਐਪ ਨੂੰ ਚਲਾਉਣ ਲਈ ਇਕ-ਦੂਜੇ ਨਾਲ ਜਾਣਕਾਰੀ ਸਾਂਝੀ ਕੀਤੀ | ਇਸ ਮੀਟਿੰਗ ਵਿਚ ਨੰਬਰਦਾਰ ਮਹਿੰਦਰ ਸਿੰਘ, ਬਲਜਿੰਦਰ ਸਿੰਘ, ਗੁਰਮੇਲ ਸਿੰਘ, ਮਨਜਿੰਦਰ ਸਿੰਘ, ਜਸਵੀਰ ਸਿੰਘ, ਗੁਰਧਿਆਨ ਸਿੰਘ, ਰਣਧੀਰ ਸਿੰਘ, ਜਸਵੀਰ ਸਿੰਘ, ਭਰਭੂਰ ਜਗਵਿੰਦਰ ਸਿੰਘ, ਦਵਿੰਦਰ ਸਿੰਘ ਵੀ ਸ਼ਾਮਿਲ ਸਨ |
Ad Position 22
No active advertisement
ਪਿਛਲੀ ਖ਼ਬਰ ਮੀਆਂਪੁਰ ਦੇ ਕਿਸਾਨ ਨੇ ਰਾਤ ਨੂੰ ਚੋਰੀ ਕਰਦੇ ਨਸ਼ੇ 'ਚ ਧੁੱਤ ਵਿਅਕਤੀ ਨੂੰ ਫੜਿਆ, ਚੋਰੀ ਕੀਤਾ ਸਾਮਾਨ ਵੀ ਬਰਾਮਦ ਅਗਲੀ ਖ਼ਬਰ ਕਿਸਾਨਾਂ ਤੇ ਜਾਇਦਾਦਾਂ ਦੇ ਮਾਲਕਾਂ ਨੂੰ 'ਲੈਂਡ ਪੁਲਿੰਗ' ਸਕੀਮ ਪ੍ਰਤੀ ਵਿਰੋਧੀ ਤਾਕਤਾਂ ਗੁਮਰਾਹ ਨਾ ਕਰਨ-ਚੇਅਰਮੈਨ ਢਿੱ...
Ad Position 24