ਬਸੀ ਪਠਾਣਾਂ, 4 ਜੂਨ (ਯਤਿੰਦਰ ਮੌਦਗਿਲ)-ਫੈਡਰੇਸ਼ਨ ਆਫ਼ ਆੜ੍ਹਤੀ ਐਸੋਸੀਏਸ਼ਨ ਪੰਜਾਬ ਦੇ ਸੂਬਾ ਪੈੱ੍ਰਸ ਸਕੱਤਰ ਰਾਜੇਸ਼ ਸਿੰਗਲਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦੇ ਸੰਸਾਰ ਤੋਂ ਰੁਖ਼ਸਤ ਹੋਣ ਨਾਲ ਉਨ੍ਹਾਂ ਦੇ ਲੱਖਾਂ ਚਾਹੁਣ ਵਾਲੇ ਸੋਗਜ਼ਦਾ ਹਨ | ਸਿੰਗਲਾ ਨੇ ਕਿਹਾ ਇਸ ਤਰ੍ਹਾਂ ਲੱਗ ਰਿਹਾ ਹੈ, ਜਿਵੇਂ ਰਾਜਨੀਤੀ ਦੇ ਇਕ ਯੁੱਗ ਦਾ ਅੰਤ ਹੋ ਗਿਆ ਹੈ | ਉਨ੍ਹਾਂ ਕਿਹਾ ਕਿ ਸਵ. ਢੀਂਡਸਾ ਮਿੱਠ ਬੋਲੜੇ ਸੁਭਾਅ ਅਤੇ ਹਰੇਕ ਵਰਗ ਨੂੰ ਸਤਿਕਾਰ ਦੇਣ ਵਾਲੀ ਸ਼ਖ਼ਸੀਅਤ ਸਨ, ਉਨ੍ਹਾਂ ਨੇ ਆਪਣੇ ਪੂਰੇ ਰਾਜਨੀਤਕ ਜੀਵਨ ਵਿਚ ਲੋਕਾਂ ਦੇ ਕੰਮ ਨੂੰ ਪਹਿਲ ਦਿੱਤੀ | ਉਨ੍ਹਾਂ ਕਿਹਾ ਕਿ ਸੁਖਦੇਵ ਸਿੰਘ ਢੀਂਡਸਾ ਦੇ ਸੰਸਾਰ ਤੋਂ ਚਲੇ ਜਾਣ ਨਾਲ ਸ਼ੋ੍ਰਮਣੀ ਅਕਾਲੀ ਦਲ ਤੇ ਉਨ੍ਹਾਂ ਦੇ ਸਮਰਥਕਾਂ ਨੂੰ ਜੋ ਘਾਟਾ ਪਿਆ ਹੈ, ਉਸ ਦੀ ਭਰਪਾਈ ਨਾ ਮੁਮਕਿਨ ਹੈ | ਸਿੰਗਲਾ ਨੇ ਸਵ: ਢੀਂਡਸਾ ਨੂੰ ਸ਼ਰਧਾਂਜਲੀ