ਫ਼ਤਹਿਗੜ੍ਹ ਸਾਹਿਬ, 4 ਜੂਨ (ਬਲਜਿੰਦਰ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫ਼ਤਹਿਗੜ੍ਹ ਸਾਹਿਬ ਵਲੋਂ ਸਟੇਟ ਕੌਂਸਲ ਆਫ਼ ਐਜੂਕੇਸ਼ਨਲ ਰਿਸਰਚ ਐਂਡ ਟਰੇਨਿੰਗ ਮੋਹਾਲੀ ਦੇ ਸਹਿਯੋਗ ਨਾਲ ਇਕ ਦਿਨਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ | ਇਹ ਵਰਕਸ਼ਾਪ ਆਰਟੀਫਿਸ਼ੀਅਲ ਇੰਟੈਲੀਜੈਂਸ, ਡਿਜੀਟਲ ਸਾਖਰਤਾ, ਲਾਈਫ਼ ਸਕਿਲਜ਼ ਅਤੇ ਮਾਨਸਿਕ ਸਿਹਤ ਵਰਗੇ ਵਿਸ਼ਿਆਂ 'ਤੇ ਕੇਂਦਰਿਤ ਸੀ | ਵਰਕਸ਼ਾਪ ਵਿਚ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਆਏ ਡਾਈਟ ਪਿ੍ੰਸੀਪਲਾਂ, ਸਰਕਾਰੀ ਸਕੂਲਾਂ ਦੇ ਜ਼ਿਲ੍ਹਾ ਕਾਊਾਸਲਰਾਂ ਅਤੇ ਅਨੇਕਾਂ ਅਧਿਆਪਕਾਂ ਨੇ ਭਾਗ ਲਿਆ | ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਮਨੋਵਿਗਿਆਨ ਵਿਭਾਗ ਦੀ ਮੁਖੀ ਤੇ ਡਾਇਰੈਕਟੋਰੇਟ ਆਫ਼ ਇੰਟਰਨੈਸ਼ਨਲ ਅਫੇਅਰਜ਼ ਦੀ ਡੀਨ ਡਾ. ਦਮਨਜੀਤ ਸੰਧੂ ਨੇ ਸੰਬੋਧਨ ਕਰਦੇ ਹੋਏ ਆਧੁਨਿਕ ਸਿੱਖਿਆ ਪ੍ਰਣਾਲੀ ਵਿਚ ਡਿਜੀਟਲ ਲਿਟਰੇਸੀ ਅਤੇ ਮਾਨਸਿਕ ਸਿਹਤ ਦੀ ਅਹਿਮੀਅਤ ਬਾਰੇ ਵਿਚਾਰ ਸਾਂਝੇ ਕੀਤੇ | ਪ੍ਰੋ. ਅਮਨਜੋਤ ਕੌਰ ਨੇ ਆਰਟੀਫਿਸ਼ੀਅਲ ਇੰਟੈਲੀਜੈਂਸ ਟੂਲਜ਼ ਦੀ ਵਰਤੋਂ ਬਾਰੇ ਪੈ੍ਰਕਟੀਕਲ ਸੈਸ਼ਨ ਲੈ ਕੇ ਹਾਜ਼ਰੀਨਾਂ ਨੂੰ ਰੋਜ਼ਾਨਾ ਦੇ ਦਫ਼ਤਰੀ ਕੰਮਾਂ ਲਈ ਲੋੜੀਂਦੇ ਡਿਜੀਟਲ ਹੁਨਰ ਸਿਖਾਏ | ਡਾ. ਮੋਹਿੰਦਰਪਾਲ ਕੌਰ ਸੰਧੂ ਨੇ ਲਾਈਫ਼ ਸਕਿਲਜ਼ ਬਾਰੇ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ | ਇੰਜੀਨੀਅਰਿੰਗ ਕਾਲਜ ਦੇ ਪਿ੍ੰਸੀਪਲ ਡਾ. ਲਖਵੀਰ ਸਿੰਘ ਨੇ ਸਾਰਿਆਂ ਦਾ ਸਵਾਗਤ ਕਰਦੇ ਹੋਏ ਦੋਵੇਂ ਸੰਸਥਾਵਾਂ ਦੇ ਸਾਂਝੇ ਉਪਰਾਲੇ ਦੀ ਸ਼ਲਾਘਾ ਕੀਤੀ | ਐਸ.ਸੀ.ਈ.ਆਰ.ਟੀ ਦੀ ਡਾਇਰੈਕਟਰ ਕਿਰਨ ਸ਼ਰਮਾ ਨੇ ਵਰਕਸ਼ਾਪ ਦੇ ਵਿਸ਼ਿਆਂ ਦੀ ਅਹਿਮੀਅਤ 'ਤੇ ਚਾਨਣਾ ਪਾਇਆ ਅਤੇ ਇੰਜੀਨੀਅਰਿੰਗ ਕਾਲਜ ਦੀ ਟੀਮ ਦੇ ਉਪਰਾਲੇ ਦੀ ਪ੍ਰਸੰਸਾ ਕੀਤੀ | ਡਾ. ਬੁੱਟਾ ਸਿੰਘ ਸੇਖੋਂ ਐਡੀਸ਼ਨਲ ਡਾਇਰੈਕਟਰ ਨੇ ਵਰਕਸ਼ਾਪ ਦੀ ਪ੍ਰਸੰਸਾ ਕਰਦੇ ਹੋਏ ਆਉਣ ਵਾਲੇ ਸਮੇਂ ਵਿਚ ਇੰਜੀਨੀਅਰਿੰਗ ਕਾਲਜ ਨਾਲ ਹੋਰ ਸਾਂਝੇ ਉਪਰਾਲਿਆਂ ਦੀ ਇੱਛਾ ਪ੍ਰਗਟਾਈ | ਇੰਜੀਨੀਅਰਿੰਗ ਕਾਲਜ ਦੇ ਡੀਨ ਸਟੂਡੈਂਟ ਅਫੇਅਰਜ਼ ਡਾ. ਏ.ਪੀ.ਐਸ. ਸੇਠੀ ਨੇ ਸਾਰਿਆਂ ਦਾ ਧੰਨਵਾਦ ਕਰਦਿਆਂ ਵਿਸ਼ੇਸ਼ ਰੂਪ ਵਿਚ ਬੁਲਾਰਿਆਂ, ਆਯੋਜਕਾਂ ਅਤੇ ਭਾਗੀਦਾਰਾਂ ਦੀ ਭੂਮਿਕਾ ਦੀ ਸ਼ਲਾਘਾ ਕੀਤੀ | ਇਸ ਮੌਕੇ ਡਾ. ਜੇ.ਐਸ. ਓਬਰਾਏ ਸਮੇਤ ਹੋਰ ਵਿਅਕਤੀ ਵੀ ਹਾਜ਼ਰ ਸਨ | ਇਸ ਸਮਾਗਮ ਦੀ ਯੋਜਨਾ ਉਲੀਕਣ ਅਤੇ ਲਾਗੂ ਕਰਨ ਵਿਚ ਡਾ. ਬਲਰਾਜ ਸਿੰਘ ਨੇ ਮਹੱਤਵਪੂਰਨ ਭੂਮਿਕਾ ਨਿਭਾਈ |